Jalalabad News: ਆਂਗਣਵਾੜੀ ਹੈਲਪਰਾਂ ਨੂੰ ਮਿਲੇ ਨਿਯੁਕਤੀ ਪੱਤਰ

ਨਵ-ਨਿਯੁਕਤ ਹੈਲਪਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਕੀਤਾ ਧਨਵਾਦ

Ravinder Sharma Picture
Published On

ਜਲਾਲਾਬਾਦ (ਰਜਨੀਸ਼ ਰਵੀ)। ਨਵਰਾਤਿਆਂ ਦੇ ਪਵਿੱਤਰ ਤਿਉਹਾਰ ਦੀ ਖੁਸ਼ੀ ਦੇ ਮੌਕੇ ’ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਅੱਜ ਸਥਨਾਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਲਈ ਨਵ-ਨਿਯੁਕਤ 32 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਵਿਧਾਇਕ ਨੇ ਨਵ-ਨਿਯੁਕਤ ਹੈਲਪਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

Jalalabad News 2

ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਵੱਖ-ਵੱਖ ਵਰਗਾਂ ਦੇ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਦੀਆਂ ਸਰਕਾਰਾਂ ਦੇ ਮੁਕਾਬਲੇ ਮੌਜੂਦਾ ਸਰਕਾਰ ਨੇ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਤਰਜੀਹ ਦਿੱਤੀ ਹੈ, ਜਿਸ ਸਦਕਾ ਯੋਗ ਉਮੀਦਵਾਰਾਂ ਨੂੰ ਆਪਣੀ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਹਾਸਲ ਕਰਨ ਦੇ ਮੌਕੇ ਮਿਲ ਰਹੇ ਹਨ।

Read Also : ਵੱਖ-ਵੱਖ ਕਾਰਵਾਈਆਂ 'ਚ ਹਥਿਆਰਾਂ ਤੇ ਗੋਲਾ-ਬਾਰੂਦ ਦਾ ਵੱਡਾ ਜ਼ਖੀਰਾ ਬਰਾਮਦ

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਅੱਜ 32 ਆਂਗਣਵਾੜੀ ਹੈਲਪਰਾਂ ਨੂੰ ਵੀ ਮੈਰਿਟ ਦੇ ਆਧਾਰ ’ਤੇ ਨਿਯੁਕਤੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਯੋਗ ਉਮੀਦਵਾਰਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਨਵ-ਨਿਯੁਕਤ ਹੈਲਪਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਨੂੰ ਸਿਰਫ਼ ਨੌਕਰੀ ਤੱਕ ਸੀਮਤ ਨਾ ਸਮਝਣ, ਸਗੋਂ ਇਸ ਨੂੰ ਸਮਾਜ ਸੇਵਾ ਦਾ ਅਹਿਮ ਹਿੱਸਾ ਮੰਨਦਿਆਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ।

Jalalabad News 3

ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਰਾਹੀਂ ਛੋਟੇ ਬੱਚਿਆਂ ਦੀ ਦੇਖਭਾਲ, ਪੋਸ਼ਣ ਅਤੇ ਸ਼ੁਰੂਆਤੀ ਵਿਕਾਸ ਦੇ ਨਾਲ-ਨਾਲ ਗਰਭਵਤੀ ਮਹਿਲਾਵਾਂ ਅਤੇ ਮਾਵਾਂ ਤੱਕ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਲਈ ਨਵ-ਨਿਯੁਕਤ ਹੈਲਪਰਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਣ ਭਾਵਨਾ ਨਾਲ ਨਿਭਾਉਣੀ ਚਾਹੀਦੀ ਹੈ, ਤਾਂ ਜੋ ਲੋੜਵੰਦ ਪਰਿਵਾਰਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚ ਸਕੇ।

ਬਿਨਾਂ ਰਿਸ਼ਵਤ ਤੇ ਮੈਰਿਟ  ਦੇ ਅਧਾਰ ’ਤੇ  ਨੌਕਰੀਆਂ ਮਿਲਣਾ ਆਪ ਸਰਕਾਰ ਦਾ ਸ਼ਲਾਘਾਯੋਗ ਕਦਮ: ਨਵ-ਨਿਯੁਕਤ ਹੈਲਪਰਾਂ

ਇਸ ਮੌਕੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੀਆਂ ਆਂਗਣਵਾੜੀ ਹੈਲਪਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬਿਨਾਂ ਰਿਸ਼ਵਤ ਦਿੱਤੇ ਅਤੇ ਮੈਰਿਟ ਦੇ ਆਧਾਰ ’ਤੇ ਨੌਕਰੀਆਂ ਮਿਲਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਨੌਕਰੀਆਂ ਦੀ ਵੰਡ ਨੂੰ ਲੈ ਕੇ ਪੱਖਪਾਤ ਅਤੇ ਆਪਣੇ ਚਹੇਤਿਆਂ ਨੂੰ ਨੌਕਰੀਆਂ ਦਿੱਤੀਆਂ ਜਾਂਦੀਆਂ ਸਨ, ਜਦਕਿ ਮੌਜੂਦਾ ਸਰਕਾਰ ਵੱਲੋਂ ਯੋਗਤਾ ਦੇ ਆਧਾਰ ’ਤੇ ਨਿਯੁਕਤੀਆਂ ਕਰਨਾ ਉਮੀਦਵਾਰਾਂ ਲਈ ਚੰਗਾ ਉਪਰਾਲਾ ਹੈ। ਨਵ-ਨਿਯੁਕਤ ਹੈਲਪਰਾਂ ਨੇ ਕਿਹਾ ਕਿ ਉਹ ਸਰਕਾਰ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੀਆਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਆਉਣ ਵਾਲੇ ਬੱਚਿਆਂ ਤੇ ਮਹਿਲਾਵਾਂ ਦੀ ਸੇਵਾ ਲਈ ਆਪਣਾ ਪੂਰਾ ਯੋਗਦਾਨ ਪਾਉਣਗੀਆਂ। ਇਸ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਸੀਡੀਪੀਓ ਅਤੇ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। 

About The Author

Related Posts