Punjab Trade News: ਛੋਟੇ ਵਪਾਰੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਥਾਂ ਸੰਵਾਦ ਤੇ ਰਾਹਤ ਨੂੰ ਤਰਜੀਹ ਦਿੱਤੀ ਜਾਵੇ : ਅਰਸ਼ ਸੱਚਰ

ਛੋਟੇ ਵਪਾਰੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਥਾਂ ਸੰਵਾਦ ਤੇ ਰਾਹਤ ਨੂੰ ਤਰਜੀਹ ਦਿੱਤੀ ਜਾਵੇ : ਅਰਸ਼ ਸੱਚਰ

Khushdeep Singh Picture
Published On

ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਆਮ ਆਦਮੀ ਪਾਰਟੀ ਦੇ ਆਗੂ ਤੇ ਸਮਾਜ ਸੇਵੀ ਅਰਸ਼ ਸੱਚਰ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪ੍ਰਾਪਰਟੀ ਟੈਕਸ ਦੇ ਮਾਮਲੇ ਵਿੱਚ ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਖ਼ਿਲਾਫ਼ ਦੁਕਾਨਾਂ ਸੀਲ ਕਰਨ ਵਰਗੇ ਸਖ਼ਤ ਕਦਮ ਚੁੱਕਣ ਦੀ ਬਜਾਏ ਸੰਵਾਦ ਅਤੇ ਸਹਿਯੋਗ ਰਾਹੀਂ ਹੱਲ ਕੱਢਿਆ ਜਾਵੇ। ਅਰਸ਼ ਸੱਚਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਵਪਾਰੀਆਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਮਾਮਲੇ ਵਿੱਚ ਵੀ ਸਰਕਾਰ ਸੰਵੇਦਨਸ਼ੀਲ ਰਵੱਈਆ ਅਪਣਾਏਗੀ। ਉਨ੍ਹਾਂ ਕਿਹਾ ਕਿ ਛੋਟੇ ਵਪਾਰੀ ਪਹਿਲਾਂ ਹੀ ਮੰਦੀ ਅਤੇ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਇਸ ਲਈ ਉਨ੍ਹਾਂ ’ਤੇ ਹੋਰ ਦਬਾਅ ਪਾਉਣ ਦੀ ਬਜਾਏ ਰਾਹਤ ਦੇਣ ਦੀ ਲੋੜ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਮੁੱਖ ਮੰਤਰੀ ਪੰਜਾਬ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਵਿਭਾਗ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਇੱਕ ਵਿਸਥਾਰਪੂਰਵਕ ਪੱਤਰ ਭੇਜਿਆ ਗਿਆ ਹੈ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਛੋਟੇ ਵਪਾਰੀਆਂ ਵਿਰੁੱਧ ਸਖ਼ਤ ਕਾਰਵਾਈ ਤੋਂ ਗੁਰੇਜ਼ ਕੀਤਾ ਜਾਵੇ ਅਤੇ ਵਨ ਟਾਈਮ ਸੈਟਲਮੈਂਟ (ਓ.ਟੀ.ਐੱਸ.) ਵਰਗੀ ਰਾਹਤ ਯੋਜਨਾ ਲਾਗੂ ਕਰਨ ’ਤੇ ਵਿਚਾਰ ਕੀਤਾ ਜਾਵੇ, ਤਾਂ ਜੋ ਸਰਕਾਰ ਨੂੰ ਰਾਜਸਵ ਵੀ ਪ੍ਰਾਪਤ ਹੋਵੇ ਅਤੇ ਵਪਾਰੀਆਂ ਨੂੰ ਵੀ ਰਾਹਤ ਮਿਲ ਸਕੇ। Punjab Trade News

Read Also : Faridkot News: ਵਿਸ਼ੇਸ਼ ਕਾਰਗੁਜ਼ਾਰੀ ਲਈ ਦੋ ਬੀਐੱਲਓਜ਼ ਨੂੰ ਜਿਲ੍ਹਾ ਚੋਣ ਅਫ਼ਸਰ ਨੇ ਪ੍ਰਸ਼ੰਸਾ ਪੱਤਰ ਨਾਲ ਕੀਤਾ ਸਨਮਾਨਿਤ

ਅਰਸ਼ ਸੱਚਰ ਨੇ ਕਿਹਾ ਕਿ ਉਹ ਫ਼ਰੀਦਕੋਟ ਦੇ ਸਮੂਹ ਵਪਾਰੀਆਂ ਦੇ ਜਾਇਜ਼ ਹੱਕਾਂ ਦੀ ਰੱਖਿਆ ਲਈ ਹਮੇਸ਼ਾਂ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਟਕਰਾਅ ਪੈਦਾ ਕਰਨਾ ਨਹੀਂ, ਸਗੋਂ ਸਰਕਾਰ, ਨਗਰ ਕੌਂਸਲ ਅਤੇ ਵਪਾਰੀਆਂ ਵਿਚਕਾਰ ਆਪਸੀ ਵਿਸ਼ਵਾਸ ਅਤੇ ਸੰਵਾਦ ਰਾਹੀਂ ਇੱਕ ਵਿਹਾਰਕ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਜਨਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹਮਦਰਦੀ ਨਾਲ ਨਿਪਟਾਰਾ ਕਰੇਗੀ ਅਤੇ ਅਜਿਹਾ ਫ਼ੈਸਲਾ ਲਵੇਗੀ ਜਿਸ ਨਾਲ ਵਿਕਾਸ ਦੇ ਨਾਲ-ਨਾਲ ਛੋਟੇ ਕਾਰੋਬਾਰਾਂ ਦੇ ਹਿੱਤਾਂ ਦੀ ਵੀ ਸੁਰੱਖਿਆ ਯਕੀਨੀ ਬਣੇ। Punjab Trade News

About The Author

Related Posts