Military Color Vehicles Ban: ਧਾਰਾ 163 ਲਾਗੂ: ਫੌਜੀ ਰੰਗ ਦੇ ਵਾਹਨਾਂ ਅਤੇ ਕੱਪੜਿਆਂ 'ਤੇ ਲੱਗੀ ਪੂਰਨ ਪਾਬੰਦੀ, ਜਾਣੋ ਪੂਰਾ ਮਾਮਲਾ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਧਾਰਾ 163 ਤਹਿਤ ਹੁਕਮ ਜਾਰੀ, 16 ਜੂਨ 2026 ਤੱਕ ਰਹਿਣਗੇ ਲਾਗੂ

Satinder Mathur  Picture
Published On

Military Color Vehicles Ban: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਦੋ ਅਹਿਮ ਮਨਾਹੀ ਹੁਕਮ ਜਾਰੀ ਕੀਤੇ ਹਨ, ਜੋ 16 ਜੂਨ 2026 ਤੱਕ ਲਾਗੂ ਰਹਿਣਗੇ। ਪਹਿਲੇ ਹੁਕਮ ਅਨੁਸਾਰ ਜ਼ਿਲ੍ਹੇ ਅੰਦਰ ਕੋਈ ਵੀ ਆਮ ਵਿਅਕਤੀ ਔਲਿਵ ਰੰਗ ਭਾਵ ਮਿਲਟਰੀ ਰੰਗ ਦੀ ਵਰਦੀ ਨਹੀਂ ਪਾ ਸਕੇਗਾ। ਮਿਲਟਰੀ ਰੰਗ ਦੀਆਂ ਜੀਪਾਂ, ਮੋਟਰ ਸਾਈਕਲਾਂ ਜਾਂ ਹੋਰ ਗੱਡੀਆਂ ਚਲਾਉਣ ’ਤੇ ਵੀ ਪੂਰੀ ਪਾਬੰਦੀ ਹੋਵੇਗੀ। ਇਹ ਹੁਕਮ ਮਿਲਟਰੀ ਅਧਿਕਾਰੀਆਂ ਤੇ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਣਗੇ।

ਹੁਕਮਾਂ ’ਚ ਕਿਹਾ ਗਿਆ ਹੈ ਕਿ ਸਮਾਜ ਵਿਰੋਧੀ ਤੱਤ ਅਜਿਹੇ ਰੰਗ ਦੀ ਵਰਦੀ ਜਾਂ ਵਾਹਨ ਦੀ ਵਰਤੋਂ ਕਰਕੇ ਗੈਰ-ਕਾਨੂੰਨੀ ਕਾਰਵਾਈ ਜਾਂ ਹਿੰਸਕ ਘਟਨਾ ਨੂੰ ਅੰਜ਼ਾਮ ਦੇ ਸਕਦੇ ਹਨ, ਜਿਸ ਨਾਲ ਅਮਨ ਕਾਨੂੰਨ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਵੱਖਰੇਪਣ ਯਕੀਨੀ ਬਣਾਉਣ ਲਈ ਇਹ ਪਾਬੰਦੀ ਲਗਾਈ ਗਈ ਹੈ।

ਇਹ ਵੀ ਪੜ੍ਹੋ: Cabinet Decision D

District Magistrate Dr. Sona Thind
ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ। ਤਸਵੀਰ: ਅਨਿਲ ਲੁਟਾਵਾ

A Hike: ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ਬਰ, ਕੇਂਦਰੀ ਕੈਬਨਿਟ ਨੇ ਮਹਿੰਗਾਈ ਭੱਤੇ 'ਚ ਵਾਧੇ ਨੂੰ ਦਿੱਤੀ ਮਨਜ਼ੂਰੀ

ਦੂਜੇ ਹੁਕਮ ਤਹਿਤ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੀ ਭਾਖੜਾ ਮੇਨ ਲਾਈਨ ਦੀ ਪਟੜੀ ’ਤੇ ਕੋਈ ਵੀ ਅਣ-ਅਧਿਕਾਰਤ ਵਾਹਨ ਨਹੀਂ ਚਲਾਇਆ ਜਾ ਸਕੇਗਾ। ਇਸ ਨਹਿਰ ’ਚ ਤੈਰਾਕੀ ਕਰਨ ’ਤੇ ਵੀ ਪੂਰੀ ਰੋਕ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਭਾਖੜਾ ਮੇਨ ਲਾਈਨ ਕੈਨਾਲ ’ਚ ਪਾਣੀ ਦਾ ਵਹਾਅ ਬਹੁਤ ਤੇਜ਼ ਹੁੰਦਾ ਹੈ। ਰਿਪੇਅਰ ਲਈ ਬਣੀ ਪਟੜੀ ’ਤੇ ਲੋਕ ਵਾਹਨ ਚੜ੍ਹਾ ਦਿੰਦੇ ਹਨ ਤੇ ਨਹਿਰ ’ਚ ਤੈਰਦੇ ਵੀ ਦੇਖੇ ਗਏ ਹਨ, ਜਿਸ ਨਾਲ ਜਾਨ ਦਾ ਖ਼ਤਰਾ ਤੇ ਦੁਰਘਟਨਾ ਦਾ ਅੰਦੇਸ਼ਾ ਰਹਿੰਦਾ ਹੈ। ਦੋਵਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼?ਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

About The Author

Related Posts