ਅਸ਼ਵਨੀ ਸ਼ਰਮਾ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਸਬੰਧੀ ਦਿੱਤਾ ਬਿਆਨ

Sach Kahoon Punjabi Desk Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਬਾਰੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜਾਬ ਦੇ ਲੋਕ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਕਦਮ ਚੁੱਕਣ ਵਿੱਚ ਦੇਰੀ ਕੀਤੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਪਿਤਾ ਦਾ ਆਇਆ ਬਿਆਨ, ਜਾਣੋ ਕੀ ਬੋਲੋ

ਕਿਹਾ, ਹਾਲੇ ਤੱਕ ਸਾਨੂੰ ਨਹੀਂ ਪਤਾ ਲੱਗਿਆ ਕਿ ਗ੍ਰਿਫਤਾਰੀ ਹੋਈ ਹੈ ਜਾਂ ਨਹੀਂ

(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਅੰਮ੍ਰਿਤਪਾਲ (Amritpal ) ਦੇ ਪਿਤਾ ਤਰਸਮੇ ਸਿੰਘ ਦਾ ਬਿਆਨ ਆਇਆ ਹੈ। ਉਨਾਂ ਕਿਹਾ ਕਿ ਹਾਲੇ ਤੱਕ ਨਹੀਂ ਪਤਾ ਲੱਗਿਆ ਕਿ ਗ੍ਰਿਫਤਾਰੀ ਹੋਈ ਹੈ ਜਾਂ ਨਹੀਂ। ਫਿਲ਼ਹਾਲ ਅਜੇ ਤੱਕ ਅਧਿਕਾਰਿਕ ਪੁਸ਼ਟੀ ਨਹੀਂ ਹੋਈ ਹੈ ਕਿ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕੀਤਾ ਜਾਂ ਨਹੀਂ। ਇਸ ਤੋਂ ਪਹਿਲਾਂ ਖਬਰਾਂ ਆ ਰਹੀਆਂ ਸਨ ਕਿ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਲਿਆ ਹੈ।

 ਪੁਲਿਸ ਨੇ ਸ਼ਨਿੱਚਰਵਾਰ ਨੂੰ ਵੱਡੀ ਕਾਰਵਾਈ ਕਰਦੇ ਹੋਏ ਉਸ ਦੇ 6 ਸਾਥੀਆਂ ਨੂੰ ਗਿ੍ਰਫਤਾਰ ਕੀਤਾ ਹੈ। ਤਿੰਨ ਗੱਡੀਆਂ ਦੇ ਕਾਫਲੇ ਵਿੱਚ ਜਾ ਰਹੇ ਅੰਮਿ੍ਰਤਪਾਲ ਸਿੰਘ ਖਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਪੁਲਿਸ ਨੇ ਦੋ ਵਾਹਨਾਂ ਨੂੰ ਫੜ ਲਿਆ, ਪਰ ਅੰਮ੍ਰਿਤਪਾਲ ਸਿੰਘ (Amritpal Singh) ਤੀਜੀ ਗੱਡੀ ਵਿੱਚ ਬੈਠ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖਿਲਾਫ਼ ਭੜਕਾਊ ਭਾਸ਼ਣ ਦੇਣ ਸਮੇਤ ਤਿੰਨ ਕੇਸ ਦਰਜ ਕੀਤੇ ਹਨ, ਜਿਸ ’ਤੇ ਪੁਲਿਸ ਨੇ ਕਾਰਵਾਈ ਕੀਤੀ ਹੈ।

ਕੀ ਹੈ ਮਾਮਲਾ | Amritpal Singh

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਅੰਮ੍ਰਿਤਪਾਲ ਸਿੰਘ ਦਾ ਲਗਾਤਾਰ ਪਿੱਛਾ ਕਰ ਰਹੀ ਹੈ। ਅੰਮ੍ਰਿਤਪਾਲ ਸਿੰਘ ਨੂੰ ਕਿਸੇ ਵੇਲੇ ਵੀ ਗਿ੍ਰਫਤਾਰ ਕੀਤਾ ਜਾ ਸਕਦਾ ਹੈ। ਅੰਮ੍ਰਿਤਪਾਲ ਸਿੰਘ ਦੇ ਕਾਫਲੇ ਦੇ ਪਿੱਛੇ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਤਾਇਨਾਤ ਸੀ। ਦੂਜੇ ਪਾਸੇ ਜਦੋਂ ਇਹ ਕਾਫਲਾ ਮਹਿਤਪੁਰ ਨੇੜੇ ਪੁੱਜਾ ਤਾਂ ਪੁਲਿਸ ਨੇ ਇਸ ਨੂੰ ਘੇਰ ਲਿਆ ਅਤੇ ਦੋ ਗੱਡੀਆਂ ਵਿੱਚ ਸਵਾਰ ਇਸ ਦੇ ਛੇ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਹਾਲਾਂਕਿ ਅੰਮ੍ਰਿਤਪਾਲ ਸਿੰਘ ਆਪਣੀ ਮਰਸਡੀਜ ਕਾਰ ਵਿੱਚ ਫਰਾਰ ਹੋ ਗਿਆ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

About The Author

Related Posts