Faridkot News: ASI ਰਾਜ ਸਿੰਘ ਨੇ ਚੰਦਬਾਜਾ ਚੌਂਕੀ ਕਲੇਰ ਦਾ ਚਾਰਜ ਸੰਭਾਲਿਆ
ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ, ਗੈਰ-ਕਾਨੂੰਨੀ ਗਤੀਵਿਧੀਆਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਪੰਜਾਬ ਪੁਲਿਸ ਦੇ ਏਐਸਆਈ ਰਾਜ ਸਿੰਘ ਨੇ ਅੱਜ ਪੁਲਿਸ ਚੌਂਕੀ ਚੰਦਬਾਜਾ (ਕਲੇਰ) ਦਾ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਐਸਐਸਪੀ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ, ਗੈਰ-ਕਾਨੂੰਨੀ ਗਤੀਵਿਧੀਆਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਏਐਸਆਈ ਰਾਜ ਸਿੰਘ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਅਪਰਾਧਾਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕੇ। ਇਸ ਮੌਕੇ ਇਲਾਕੇ ਦੇ ਪਿੰਡ ਪੱਕਾ ਦੇ ਸੀਪਾ ਸਿੰਘ ਸਰਪੰਚ ਤੇ ਜਗਦੇਵ ਸਿੰਘ ਸਰਪੰਚ ਪਿੰਡ ਟਹਿਣਾ ੁਉਪਤਵੰਤੇ ਵਿਅਕਤੀਆਂ ਤੇ ਪੁਲਿਸ ਕਰਮਚਾਰੀਆਂ ਨੇ ਏਐਸਆਈ ਰਾਜ ਸਿੰਘ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।