10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Sach Kahoon Punjabi Desk Picture
Published On

ਸ਼ਿਕਾਇਤਕਰਤਾ ਤੋਂ ਪਹਿਲਾਂ ਵੀ 10,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਉਕਤ ਪੁਲਿਸ ਮੁਲਾਜ਼ਮ (Bribe)

(ਸਤਪਾਲ ਥਿੰਦ) ਫਿਰੋਜ਼ਪੁਰ। ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਗੁਰਮੇਲ ਸਿੰਘ ਨੂੰ 10,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਣ ਮੌਕੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਰਾਜ ਕੁਮਾਰ ਵਾਸੀ ਬੱਲੂਆਣਾ, ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। Bribe

ਇਹ ਵੀ ਪੜ੍ਹੋ : ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦੇ ਭਰਾ ਮਦਨ ਲਾਲ, ਏ.ਐਸ.ਆਈ. ਵਿਰੁੱਧ ਫਿਰੋਜ਼ਪੁਰ ਥਾਣਾ ਸ਼ਹਿਰੀ ਵਿਖੇ ਜੁਲਾਈ 2023 ਵਿੱਚ ਪੁਲਿਸ ਕੇਸ ਦਰਜ ਹੋਇਆ ਸੀ ਅਤੇ ਉਕਤ ਏ.ਐਸ.ਆਈ. ਗੁਰਮੇਲ ਸਿੰਘ ਇਸ ਮੁਕੱਦਮੇ ਵਿੱਚ ਤਫਤੀਸ਼ੀ ਅਫਸਰ (ਆਈ.ਓ.) ਸੀ।

ਬੁਲਾਰੇ ਨੇ ਦੱਸਿਆ ਕਿ ਉਕਤ ਗੁਰਮੇਲ ਸਿੰਘ ਨੇ ਸ਼ਿਕਾਇਤਕਰਤਾ ਦੇ ਭਰਾ ਖ਼ਿਲਾਫ਼ ਇਹ ਕੇਸ ਦਰਜ ਹੋਣ ਸਮੇਂ ਵੀ 10 ਹਜ਼ਾਰ ਰੁਪਏ ਲਏ ਸਨ। ਇਸ ਮੁਕੱਦਮੇ ਦੌਰਾਨ ਸ਼ਿਕਾਇਤਕਰਤਾ ਦੇ ਭਰਾ ਦੀ ਇੱਕ ਹਾਦਸੇ ਵਿੱਚ ਮੌਤ ਹੋ ਗਈ ਅਤੇ ਉਕਤ ਆਈ.ਓ. ਗੁਰਮੇਲ ਸਿੰਘ ਨੇ ਉਸਦੇ ਭਰਾ ਦੀ ਮੌਤ ਬਾਰੇ ਅਦਾਲਤ ਵਿੱਚ ਰਿਪੋਰਟ ਪੇਸ਼ ਕਰਨੀ ਸੀ ਤਾਂ ਜੋ ਪਰਿਵਾਰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਲੈਣ ਲਈ ਅਰਜ਼ੀ ਦੇ ਸਕੇ। ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਵੱਲੋਂ ਇਸ ਕੰਮ ਬਦਲੇ ਵੀ 10,000 ਰੁਪਏ ਰਿਸ਼ਵਤ ਦੀ ਮੰਗ ਰਿਹਾ ਹੈ। Bribe

Bribe
10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਏਐਸਆਈ ਗੁਰਮੇਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

About The Author

Related Posts