Ghagga Paddy Procurement: ਘੱਗਾ ਮੰਡੀ ’ਚ ਸ਼ੁਰੂ ਹੋਈ ਝੋਨੇ ਦੀ ਖਰੀਦ, ਕਿਸਾਨਾਂ ਨੂੰ ਲੈ ਕੇ ਲਿਆ ਗਿਆ ਵੱਡਾ ਫੈਸਲਾ
ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ: ਮਹਿੰਗਾ ਬਰਾੜ
Ghagga Paddy Procurement: (ਵਿਸ਼ਾਲ ਕੁਮਾਰ ਗੋਇਲ) ਘੱਗਾ। ਮਾਰਕਿਟ ਕਮੇਟੀ ਪਾਤੜਾਂ ਦੇ ਪ੍ਰਧਾਨ ਮਹਿੰਗਾ ਸਿੰਘ ਬਰਾੜ ਵੱਲੋਂ ਹਲਕਾ ਸ਼ੁਤਰਾਣਾ ਅਧੀਨ ਆਉਂਦੀ ਅਨਾਜ ਮੰਡੀ ਘੱਗਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਝੋਨਾ ਲੈ ਕੇ ਪੁੱਜੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਮੰਡੀ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹਿੰਗਾ ਬਰਾੜ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਅਦਾਇਗੀ ਵੀ ਤੇਜ਼ ਰਫ਼ਤਾਰ ਨਾਲ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੱਜਲ-ਖੁਆਰੀ ਤੋਂ ਬਚਣ ਲਈ ਮੰਡੀਆਂ ਵਿੱਚ ਸੁੱਕੀ ਫ਼ਸਲ ਹੀ ਲਿਆਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ: Government Paddy Purchase: ਜਲਾਲਾਬਾਦ ਦੇ ਵਿਧਾਇਕ ਨੇ ਦਾਣਾ ਮੰਡੀ ਜਲਾਲਾਬਾਦ ਅਤੇ ਘੁਬਾਇਆ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
ਇਸ ਮੌਕੇ ਮੰਡੀ ਵਿੱਚ ਝੋਨਾ ਵੇਚਣ ਲਈ ਪੁੱਜੇ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਬਾਰਦਾਨੇ ਦਾ ਵੀ ਪੂਰਾ ਪ੍ਰਬੰਧ ਹੈ। ਕਿਸਾਨਾਂ ਨੇ ਮੰਡੀ ਵਿੱਚ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਲਈ ਮਾਰਕਿਟ ਕਮੇਟੀ ਦਾ ਧੰਨਵਾਦ ਕੀਤਾ ਅਤੇ ਸਭ ਦਾ ਲੱਡੂਆਂ ਨਾਲ ਮੂੰਹ ਮਿੱਠਾ ਵੀ ਕਰਵਾਇਆ ਗਿਆ। ਇਸ ਮੌਕੇ ਮੰਡੀ ਪ੍ਰਧਾਨ ਚਮਨ ਲਾਲ ਕਲਵਾਨੂੰ, ਸਮੂਹ ਆੜ੍ਹਤੀਆ ਐਸੋਸੀਏਸ਼ਨ ਘੱਗਾ, ਨਰੇਸ਼ ਕੁਮਾਰ ਬਾਂਸਲ, ਬਿੱਟੂ ਮੈਣੀ, ਅਜੇ ਕੁਮਾਰ ਜੈਨ, ਰਿੰਕੂ ਬ੍ਰਾਹਮਣਮਾਜਰਾ, ਨਾਹਰ ਸਿੰਘ, ਸ਼ਕਤੀ ਗੋਇਲ, ਰਜਿੰਦਰ ਕੁਮਾਰ ਗਰਗ ਅਤੇ ਪਵਨ ਕੁਮਾਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।