Body Donation News: ਆਤਮਾ ਸਿੰਘ ਇੰਸਾਂ ਨੇ ਖੱਟਿਆ ਸਰੀਰਦਾਨੀ ਹੋਣ ਦਾ ਮਾਣ

ਪਿੰਡ ਭਾਈਰੂਪਾ ਦੇ 14ਵੇਂ ਸਰੀਰਦਾਨੀ ਬਣੇ, ਪਰਿਵਾਰ ’ਚੋਂ ਦੂਜਾ ਸਰੀਰਦਾਨ

Khushdeep Singh Picture
Published On

ਭਾਈ ਰੂਪਾ (ਸੁਰਿੰਦਰ ਪਾਲ)। Body Donation News: ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਰਾਜਗੜ੍ਹ ਸਲਾਬਤਪੁਰਾ ਦੇ ਪਿੰਡ ਭਾਈਰੂਪਾ ਵਾਸੀ ਆਤਮਾ ਸਿੰਘ ਇੰਸਾਂ (90) ਨੇ ਨਗਰ ਭਾਈਰੂਪਾ ਦੇ 14ਵੇਂ ਅਤੇ ਪਰਿਵਾਰ ਦੇ ਦੂਜੇ ਸਰੀਰਦਾਨੀ ਹੋਣ ਦਾ ਮਾਣ ਹਾਸਲ ਕੀਤਾ ਹੈ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਮ੍ਰਿਤਕ ਸਰੀਰ ਨੂੰ ਮੈਡੀਕਲ ਖੋਜਾਂ ਲਈ ਮੈਡੀਕਲ ਕਾਲਜ ਨੂੰ ਦਾਨ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਆਤਮਾ ਸਿੰਘ ਇੰਸਾਂ ਵੱਲੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਜਿਉਂਦੇ ਜੀਅ ਪ੍ਰਣ ਕੀਤਾ ਹੋਇਆ ਸੀ।

ਕਿ ਉਸ ਦੇ ਦੇਹਾਂਤ ਉਪਰੰਤ ਉਸ ਦੇ ਮ੍ਰਿਤਕ ਸਰੀਰ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਜਾਵੇ। ਉਨ੍ਹਾਂ ਵੱਲੋਂ ਲਏ ਪ੍ਰਣ ਨੂੰ ਪੂਰਾ ਕਰਦਿਆਂ ਉਨ੍ਹਾਂ ਦੇ ਪੁੱਤਰਾਂ ਸੋਹਣ ਸਿੰਘ ਇੰਸਾਂ, ਸਾਉਣ ਸਿੰਘ ਰਾਜਾ ਇੰਸਾਂ ਸੇਵਾਦਾਰ ਸੱਚੀ ਲੰਗਰ ਸੇਵਾ ਸੰਮਤੀ ਸਲਾਬਤਪੁਰਾ, ਨੂੰਹਾਂ ਪਰਵਿੰਦਰ ਕੌਰ ਇੰਸਾਂ, ਸੁਖਜਿੰਦਰ ਕੌਰ ਇੰਸਾਂ ਅਤੇ ਪੂਰੇ ਪਰਿਵਾਰ ਵੱਲੋਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸ੍ਰੀ ਬਾਬੂ ਸਿੰਘ ਜੈ ਸਿੰਘ ਆਯੁਰਵੈਦਿਕ ਮੈਡੀਕਲ ਕਾਲਜ ਐਂਡ ਹਸਪਤਾਲ ਬੌਪਰ ਬੇਵਰ ਰੋਡ ਫਤਿਹਗੜ੍ਹ ਫਾਰੁਖਾਬਾਦ ਯੂਪੀ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ।

ਜਿੱਥੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਮੈਡੀਕਲ ਖੋਜਾਂ ਕਰਕੇ ਸਮਾਜ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਣਗੇ। ਮ੍ਰਿਤਕ ਦੇ ਨਿਵਾਸ ਸਥਾਨ ਤੋਂ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਦੇ ਸੇਵਾਦਾਰ, ਇਲਾਕਾ ਨਿਵਾਸੀਆਂ ਤੇ ਵੱਡੀ ਗਿਣਤੀ ਸਾਧ-ਸੰਗਤ ਵੱਲੋਂ ‘ਸਰੀਰਦਾਨੀ ਆਤਮਾ ਸਿੰਘ ਇੰਸਾਂ ਅਮਰ ਰਹੇ’ ਅਤੇ ‘ਸਰੀਰਦਾਨ ਮਹਾਂਦਾਨ’ ਦੇ ਆਕਾਸ਼ ਗੁੰਜਾਊ ਨਾਅਰਿਆਂ ਦੇ ਨਾਲ ਕਾਫਲੇ ਦੇ ਰੂਪ ਵਿੱਚ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਤੋਂ ਪਹਿਲਾਂ ਉਨ੍ਹਾਂ ਦੀਆਂ ਧੀਆਂ ਅਤੇ ਨੂੰਹਾਂ ਵੱਲੋਂ ਅਰਥੀ ਨੂੰ ਮੋਢਾ ਦਿੱਤਾ ਗਿਆ। ਇਸ ਮੌਕੇ ਰਿਸ਼ਤੇਦਾਰ, ਸੱਚੀ ਪ੍ਰੇਮੀ ਸੰਮਤੀ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਦੇ ਸੇਵਾਦਾਰ, ਇਲਾਕਾ ਨਿਵਾਸੀ ਤੇ ਸਾਧ-ਸੰਗਤ ਹਾਜ਼ਰ ਸੀ। Body Donation News

ਇਹ ਵੀ ਪੜ੍ਹੋ : UPI MDR: ਤਿਉਹਾਰਾਂ ਨੂੰ ਧਿਆਨ ’ਚ ਰੱਖਦਿਆਂ UPI ਬਦਲਾਅ ਟਲਿਆ, ਹੁਣ ਦੀਵਾਲੀ ਤੋਂ ਬਾਅਦ ’ਚ ਹੋਵੇਗਾ ਇਹ ਬਦਲਾਅ

About The Author

Related Posts