Punjab
BJP Leader Attacked Gurdaspur: ਗੁਰਦਾਸਪੁਰ 'ਚ ਭਾਜਪਾ ਆਗੂ 'ਤੇ ਹਮਲਾ
ਪੈਟਰੋਲ ਪੰਪ 'ਤੇ ਅਣਪਛਾਤੇ ਹਮਲਾਵਰਾਂ ਨੇ ਕੀਤੀ ਫਾਇਰਿੰਗ
BJP Leader Attacked Gurdaspur:
ਗੁਰਦਾਸਪੁਰ (ਸੱਚ ਕਹੂੰ ਨਿਊਜ਼/ਸ਼ਬਦ)। ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਥਾਣਾ ਕੋਟਲੀ ਸੂਰਤ ਮੱਲੀ ਦੇ ਉੱਘੇ ਕਾਰੋਬਾਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਕੁਮਾਰ ਸੋਨੀ ਆਪਣੇ ਪੈਟਰੋਲ ਪੰਪ ’ਤੇ ਬੀਤੀ ਸ਼ਾਮ ਬੈਠੇ ਸਨ ਅਤੇ ਉੱਥੇ ਮੋਟਰਸਾਈਕਲ ’ਤੇ ਸਵਾਰ ਆਏ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਤਾਬੜ ਤੋੜ ਗੋਲੀਆਂ ਚਲਾਉਣ ਦੀ ਘਟਨਾ ਸਾਮਣੇ ਆਈ ਹੈ, ਉੱਧਰ ਜਦੋਂ ਮੋਟਰਸਾਈਕਲ ਸਵਾਰਾਂ ਵੱਲੋਂ ਫਾਇਰਿੰਗ ਕੀਤੀ ਗਈ ਤਾ ਵਿਜੇ ਸੋਨੀ ਵੱਲੋਂ ਵੀ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਜਵਾਬੀ ਫਾਇਰਿੰਗ ਕੀਤੀ ਗਈ ।
ਇਹ ਵੀ ਪੜ੍ਹੋ: Heavy Rainfall: ਤੇਜ਼ ਤੂਫ਼ਾਨ ਅਤੇ ਭਾਰੀ ਮੀਂਹ ਪੈਣ ਨਾਲ ਮੌਸਮ ਹੋਇਆ ਸੁਹਾਵਣਾ
ਭਾਜਪਾ ਆਗੂ ਵਿਜੇ ਸੋਨੀ ਮੁਤਾਬਕ ਮਾਮਲਾ ਬੀਤੀ ਰਾਤ ਕਰੀਬ 9:30 ਦਾ ਹੈ ਅਤੇ ਉਹਨਾਂ ਦਾ ਕਹਿਣਾ ਹੈ ਕਿ ਰੋਜ਼ਾਨਾ ਦੀ ਤਰ੍ਹਾਂ ਉਹ ਆਪਣੇ ਪੈਟਰੋਲ ਪੰਪ ’ਤੇ ਬੈਠਾ ਸੀ ਅਤੇ ਦੋ ਅਣਪਛਾਤੇ ਵਿਅਕਤੀ ਜਿਨ੍ਹਾਂ ਨੇ ਕੱਪੜੇ ਨਾਲ ਮੂੰਹ ਬੰਨ੍ਹੇਂ ਹੋਏ ਸਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੇਰੇ ਪੈਟਰੋਲ ਪੰਪ ’ਤੇ ਆਉਂਦਿਆਂ ਹੀ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਦੇ ਜਵਾਬ ਵਿੱਚ ਭਾਜਪਾ ਆਗੂ ਵਿਜੇ ਕੁਮਾਰ ਸੋਨੀ ਨੇ ਵੀ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਹਮਲਾਵਰਾਂ ’ਤੇ ਜਵਾਬੀ ਫਾਇਰ ਕੀਤੀ ਪਰ ਉਦੋਂ ਤੱਕ ਹਮਲਾਵਰ ਫਰਾਰ ਹੋ ਗਏ ਇਹ ਪੂਰੀ ਵਾਰਦਾਤ ਦੀ ਵੀਡੀਓ ਪੈਟਰੋਲ ਪੰਪ ’ਤੇ ਲੱਗੇ ਸੀਸੀਟੀਵੀ ਦੇ ਕੈਮਰੇ ਵਿੱਚ ਕੈਦ ਹੋ ਗਈ ਹੈ। ਵਿਜੇ ਸੋਨੀ ਮੁਤਾਬਿਕ ਉਹਨਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਫੋਨ ਆਉਦੇ ਹਨ ਅਤੇ ਮੇਰੇ ਵਟਸਅਪ ’ਤੇ ਵਾਈਸ ਮੈਸੇਜ ਰਾਹੀਂ ਮੇਰੇ ਕੋਲੋਂ ਦੋ ਕਰੋੜ ਰੁਪਏ ਦੀ ਫ਼ਿਰੌਤੀ ਮੰਗੀ ਜਾ ਰਹੀ ਹੈ ਅਤੇ ਫ਼ਿਰੌਤੀ ਨਾ ਦੇਣ ਦੇ ਬਦਲੇ ਮੈਨੂੰ ਦੱਸ ਦਿਨ ਵਿੱਚ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ।
ਉਧਰ ਪੁਲਿਸ ਜ਼ਿਲ੍ਹਾ ਬਟਾਲਾ ਦੇ ਐੱਸਪੀ ਸੰਦੀਪ ਵਡੇਰਾ ਨੇ ਦਸਿਆ ਕਿ ਬੀਤੇ ਕੱਲ੍ਹ ਹੋਈ ਵਾਰਦਾਤ ਨੂੰ ਲੈ ਕੇ ਉਹਨਾਂ ਦੀ ਪੁਲਿਸ ਟੀਮ ਵੱਲੋਂ ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ’ਚ ਕੇਸ ਦਰਜ ਕਰ ਮਾਮਲੇ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ ਅਤੇ ਉਹਨਾਂ ਦਾਅਵਾ ਕੀਤਾ ਕਿ ਜਲਦ ਹਮਲਵਾਰਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ।