Punjab
Amloh News: ਅਮਲੋਹ ਨਗਰ ਕੌਂਸਲ ਦੇ ਮੀਤ ਪ੍ਰਧਾਨ ਅਤੁਲ ਲੁਟਾਵਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਵਿਧਾਨ ਸਭਾ ਹਲਕਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦਾ ਕੋਆਰਡੀਨੇਟਰ ਕੀਤਾ ਨਿਯੁਕਤ
Amloh News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਆਮ ਆਦਮੀ ਪਾਰਟੀ ਦੀ ਸਨਾਤਨ ਸੇਵਾ ਸਮਿਤੀ ਵੱਲੋਂ ਸੰਗਠਨਕ ਵਿਸਥਾਰ ਕਰਦਿਆਂ ਨਗਰ ਕੌਂਸਲ ਅਮਲੋਹ ਦੇ ਮੀਤ ਪ੍ਰਧਾਨ ਅਤੁਲ ਲੁਟਾਵਾ ਨੂੰ ਵਿਧਾਨ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ 'ਤੇ ਇਲਾਕੇ ਦੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ 'ਤੇ ਪਾਰਟੀ ਆਗੂਆਂ ਨੇ ਕਿਹਾ ਕਿ ਅਤੁਲ ਲੁਟਾਵਾ ਦੀ ਇਹ ਨਿਯੁਕਤੀ ਸਨਾਤਨ ਧਰਮ ਦੇ ਪ੍ਰਚਾਰ ਅਤੇ ਲੋਕ ਸੇਵਾ ਦੇ ਕਾਰਜਾਂ ਨੂੰ ਹੋਰ ਤੇਜ਼ੀ ਦੇਵੇਗੀ।
ਇਹ ਵੀ ਪੜ੍ਹੋ: Toronto News: ਐੱਲਈਏਐੱਫ ਸੰਗਠਨ ਦੇ ਸਹਿਯੋਗ ਨਾਲ ਵਾਤਾਵਰਨ ਸੁਰੱਖਿਆ ਦਾ ਚੁੱਕਿਆ ਬੀੜਾ
ਇਸ ਮੌਕੇ ਵੱਖ-ਵੱਖ ਥਾਵਾਂ 'ਤੇ ਪਾਰਟੀ ਵਰਕਰਾਂ ਵੱਲੋਂ ਉਨ੍ਹਾਂ ਦਾ ਸਨਮਾਨ ਕਰਕੇ ਕਰੋੜ-ਕਰੋੜ ਵਧਾਈਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਗੱਲਬਾਤ ਕਰਦਿਆਂ ਅਤੁਲ ਲੁਟਾਵਾ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਉਹ ਬਾਖੂਬੀ ਨਿਭਾਉਣਗੇ।