Ludhiana News: ਆਟੋ ਰਿਪੇਅਰ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਐਕਟਿਵਾ ਤੇ ਮੋਟਰਸਾਈਕਲ ਨੁਕਸਾਨੇ

ਆਟੋ ਰਿਪੇਅਰ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਐਕਟਿਵਾ ਤੇ ਮੋਟਰਸਾਈਕਲ ਨੁਕਸਾਨੇ

Khushdeep Singh Picture
Published On

ਲੁਧਿਆਣਾ (ਸੱਚ ਕਹੂੰ ਨਿਊਜ਼/ਹਿੰ.ਸ.)। ਟਿੱਬਾ ਰੋਡ ’ਤੇ ਸੰਜੇ ਤਲਵਾਰ ਦੇ ਦਫ਼ਤਰ ਵਾਲੀ ਗਲੀ ’ਚ ਸਥਿਤ ਵਰਮਾ ਆਟੋ ਰਿਪੇਅਰ ਦੀ ਦੁਕਾਨ ’ਚ ਅੱਗ ਲੱਗਣ ਕਾਰਨ ਦੁਕਾਨ ਅੰਦਰ ਮੁਰੰਮਤ ਲਈ ਖੜ੍ਹੀ ਇੱਕ ਐਕਟਿਵਾ ਤੇ ਮੋਟਰਸਾਈਕਲ ਨੁਕਸਾਨੇ ਗਏ। ਆਸ-ਪਾਸ ਦੇ ਦੁਕਾਨਦਾਰਾਂ ਦੀ ਸੂਝਬੂਝ ਤੇ ਸਮੇਂ ਸਿਰ ਕੀਤੀ ਕਾਰਵਾਈ ਕਾਰਨ ਅੱਗ ਨੂੰ ਹੋਰ ਫੈਲਣ ਤੋਂ ਰੋਕ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਦੁਕਾਨ ਤੋਂ ਸਿਰਫ ਦੋ ਗਜ਼ ਦੀ ਦੂਰੀ ’ਤੇ ਬਿਜਲੀ ਦਾ ਟਰਾਂਸਫਾਰਮਰ ਲੱਗਿਆ ਹੋਇਆ ਸੀ। ਗਨੀਮਤ ਰਹੀ ਕਿ ਅੱਗ ਉੱਥੋਂ ਤੱਕ ਨਹੀਂ ਪਹੁੰਚੀ, ਨਹੀਂ ਤਾਂ ਵੱਡਾ ਹਾਦਸਾ ਹੋ ਸਕਦਾ ਸੀ। ਜਾਣਕਾਰੀ ਅਨੁਸਾਰ ਐਤਵਾਰ ਦੇਰ ਸ਼ਾਮ ਨੂੰ ਦੁਕਾਨ ਦਾ ਸੰਚਾਲਕ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ। ਇਸ ਦੌਰਾਨ ਆਸ-ਪਾਸ ਦੇ ਦੁਕਾਨਦਾਰਾਂ ਨੇ ਦੁਕਾਨ ਅੰਦਰੋਂ ਧੂੰਆਂ ਨਿਕਲਦਾ ਦੇਖਿਆ। 

ਉਨ੍ਹਾਂ ਨੇ ਤੁਰੰਤ ਦੁਕਾਨ ਮਾਲਕ ਨੂੰ ਫੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਦੁਕਾਨ ਮਾਲਕ ਨੇ ਆਪਣੇ ਕਰਮਚਾਰੀ ਨੂੰ ਮੌਕੇ ’ਤੇ ਭੇਜਿਆ। ਕਰਮਚਾਰੀ ਨੇ ਮੌਕੇ ’ਤੇ ਪਹੁੰਚ ਕੇ ਦੁਕਾਨ ਦਾ ਸ਼ਟਰ ਖੋਲ੍ਹਿਆ ਤਾਂ ਅੰਦਰ ਐਕਟਿਵਾ ਤੇ ਮੋਟਰਸਾਈਕਲ ਨੂੰ ਅੱਗ ਲੱਗੀ ਹੋਈ ਸੀ। ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਦੋਵੇਂ ਵਾਹਨਾਂ ਨੂੰ ਤੁਰੰਤ ਦੁਕਾਨ ਤੋਂ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਲੋਕਾਂ ਨੇ ਪਾਣੀ ਦੀਆਂ ਬਾਲਟੀਆਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾ ਲਿਆ। ਮੁੱਢਲੀ ਜਾਣਕਾਰੀ ਮੁਤਾਬਕ ਅੱਗ ਲੱਗਣ ਦਾ ਕਾਰਨ ਐਕਟਿਵਾ ਦੀ ਬੈਟਰੀ ’ਚ ਹੋਇਆ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋਵੇਗੀ। ਲੋਕਾਂ ਵੱਲੋਂ ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਅੱਗ ਦੁਕਾਨ ਤੋਂ ਬਾਹਰ ਤੇ ਆਸ-ਪਾਸ ਦੀਆਂ ਹੋਰ ਦੁਕਾਨਾਂ ਤੱਕ ਨਹੀਂ ਫੈਲ ਸਕੀ। Ludhiana News

ਇਹ ਵੀ ਪੜ੍ਹੋ : Canada News: ਕੈਨੇਡਾ ’ਚ ਪੰਜਾਬੀ ਨੌਜਵਾਨ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇਲਾਜ ਦੌਰਾਨ ਮੌਤ

About The Author

Related Posts