Body Donation: ਇਨਸਾਨੀਅਤ ਦੇ ਕੰਮ ਆਏ ਬਚਨੀ ਦੇਵੀ ਇੰਸਾਂ, ਕੀਤਾ ਸਰੀਰਦਾਨ

ਪਟਿਆਲਾ ਬਲਾਕ ਦੇ 35ਵੇਂ ਸਰੀਰਦਾਨੀ ਬਣੇ, ਪਟਿਆਲਵੀਆਂ ਵੱਲੋਂ ਸਰੀਰਦਾਨ ਦੇ ਫੈਸਲੇ ਦੀ ਕੀਤੀ ਗਈ ਸਲਾਹੁਤਾ

Khushdeep Singh Picture
Published On

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਬਲਾਕ ਪਟਿਆਲਾ ਦੀ 82 ਸਾਲਾ ਮਾਤਾ ਬਚਨੀ ਦੇਵੀ ਇੰਸਾਂ ਪਤਨੀ ਸ਼ਾਮ ਲਾਲ ਇੰਸਾਂ ਨੇ ਸਰੀਰਦਾਨ ਕਰਕੇ ਇਨਸਾਨੀਅਤ ਦੀ ਮਿਸਾਲ ਕਾਇਮ ਕੀਤੀ ਹੈ। ਉਹ ਪਟਿਆਲਾ ਬਲਾਕ ਦੇ 35ਵੇਂ ਸਰੀਰਦਾਨੀ ਬਣੇ ਹਨ। ਉਨ੍ਹਾਂ ਦੇ ਦੇਹਾਂਤ ਉਪਰੰਤ ਪਰਿਵਾਰ ਵੱਲੋਂ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਕਰਨ ਦੀ ਬਜਾਏ ਮੈਡੀਕਲ ਖੋਜਾਂ ਅਤੇ ਡਾਕਟਰੀ ਸਿੱਖਿਆ ਲਈ ਦਾਨ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਚੇ ਨਿਮਰ ਸੇਵਾਦਾਰ ਸੰਦੀਪ ਇੰਸਾਂ ਨੇ ਦੱਸਿਆ ਕਿ ਮਾਤਾ ਬਚਨੀ ਦੇਵੀ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਜਿਉਂਦੇ ਜੀਅ ਇਹ ਪ੍ਰਣ ਕੀਤਾ ਹੋਇਆ ਸੀ ਕਿ ਉਸ ਦੇ ਦੇਹਾਂਤ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਜਾਵੇ।

ਇਸੇ ਪ੍ਰਣ ਨੂੰ ਪੂਰਾ ਕਰਦਿਆਂ ਉਨ੍ਹਾਂ ਦੇ ਪੁੱਤਰਾਂ ਤਰਸੇਮ ਇੰਸਾਂ, ਰਾਜ ਕੁਮਾਰ ਇੰਸਾਂ, ਸੰਜੇ ਕੁਮਾਰ ਤੇ ਪਰਿਵਾਰ ਦੇ ਹੋਰ ਮੈਂਬਰਾਂ ਨੇ ਮਾਤਾ ਜੀ ਦੀ ਅੰਤਿਮ ਇੱਛਾ ਦਾ ਸਤਿਕਾਰ ਕਰਦਿਆਂ ਉਨ੍ਹਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ। ਮਾਤਾ ਬਚਨੀ ਦੇਵੀ ਇੰਸਾਂ ਦੀ ਮ੍ਰਿਤਕ ਦੇਹ ਤੀਰਥੰਕਰ ਮਹਾਂਵੀਰ ਮੈਡੀਕਲ ਕਾਲਜ ਤੇ ਖੋਜ ਕੇਂਦਰ ਮੁਰਾਦਾਬਾਦ (ਉੱਤਰ ਪ੍ਰਦੇਸ਼) ਨੂੰ ਸੌਂਪੀ ਗਈ, ਜਿੱਥੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਇਸ ਦੀ ਸਹਾਇਤਾ ਨਾਲ ਮਨੁੱਖੀ ਸਰੀਰ ਬਾਰੇ ਵਿਹਾਰਕ ਗਿਆਨ ਹਾਸਲ ਕਰਨ ਦੇ ਨਾਲ-ਨਾਲ ਮੈਡੀਕਲ ਖੋਜਾਂ ਵਿੱਚ ਆਪਣਾ ਯੋਗਦਾਨ ਪਾ ਸਕਣਗੇ।

ਇਸ ਤਰ੍ਹਾਂ ਮਾਤਾ ਜੀ ਦਾ ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਲਾਹੇਵੰਦ ਸਾਬਤ ਹੋਵੇਗਾ। ਇਸ ਮੌਕੇ ਕੌਂਸਲਰ ਰੁਪਾਲੀ ਗਰਗ ਵੱਲੋਂ ਐਬੂਲੈਂਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸੱਚੇ ਨਿਮਰ ਸੇਵਾਦਾਰ ਜੱਸੀ ਇੰਸਾਂ, ਬਲਾਕ ਪ੍ਰੇਮੀ ਸੇਵਕ ਗੰਗਾ ਰਾਮ, ਦਰਬਾਰਾ ਸਿੰਘ, ਹਰਦੇਵ ਸਿੰਘ, ਨਰੇਸ ਇੰਸਾਂ, ਲਛਮਣ ਇੰਸਾਂ, ਕਰਨੈਲ ਸਿੰਘ, ਰਾਮ ਕਰਨ, ਮਹਿੰਦਰ ਇੰਸਾਂ, ਗੁਰਧਿਆਨ ਸਿੰਘ, ਚਰਨ ਸਿੰਘ, ਓਮ ਪ੍ਰਕਾਸ਼, ਗੁਰਮੇਲ ਸਿੰਘ, ਮਲਕੀਤ ਸਿੰਘ, ਜਗੀਰ ਸਿੰਘ, ਵੇਦ ਪ੍ਰਕਾਸ਼ ਸਮੇਤ ਵੱਡੀ ਗਿਣਤੀ ’ਚ ਸਾਧ-ਸੰਗਤ ਤੇ ਰਿਸ਼ਤੇਦਾਰ ਹਾਜ਼ਰ ਸਨ।

ਡੇਰਾ ਸੱਚਾ ਸੌਦਾ ਸਮਾਜ ਭਲਾਈ ਕਾਰਜਾਂ ’ਚ ਮੋਹਰੀ ਭੂਮਿਕਾ ਨਿਭਾ ਰਿਹੈੈ: ਐੱਮਸੀ ਰੁਪਾਲੀ ਗਰਗ

ਇਸ ਮੌਕੇ ਅੱੈਮਸੀ ਰੁਪਾਲੀ ਗਰਗ ਤੇ ਉਨ੍ਹਾਂ ਦੇ ਪਤੀ ਪ੍ਰਦੀਪ ਗਰਗ ਨੇ ਪਰਿਵਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਡੇਰਾ ਸੱਚਾ ਸੌਦਾ ਹਮੇਸ਼ਾ ਹੀ ਸਮਾਜ ਅਤੇ ਮਨੁੱਖਤਾ ਦੀ ਭਲਾਈ ਲਈ ਵੱਖ-ਵੱਖ ਸੇਵਾ ਕਾਰਜ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰੀਰਦਾਨ ਕਰਨਾ ਬਹੁਤ ਹੀ ਪ੍ਰੇਰਣਾਦਾਇਕ ਕਦਮ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਸਮਾਜ ਵਿੱਚ ਮਨੁੱਖਤਾ ਦੀ ਸੇਵਾ ਅਤੇ ਦੂਜਿਆਂ ਦੇ ਕੰਮ ਆਉਣ ਦੀ ਭਾਵਨਾ ਨੂੰ ਹੋਰ ਬਲ ਮਿਲਦਾ ਹੈ। ਉਨ੍ਹਾਂ ਡੇਰਾ ਸੱਚਾ ਸੌਦਾ ਤੇ ਪੂਜਨੀਕ ਗੁਰੂ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੇਵਾਦਾਰਾਂ ਨੂੰ ਸਮਾਜ ਭਲਾਈ ਦੇ ਕਾਰਜਾਂ ਲਈ ਪ੍ਰੇਰਿਤ ਕਰਨਾ ਆਮ ਗੱਲ ਨਹੀਂ ਹੈ।

ਇਹ ਵੀ ਪੜ੍ਹੋ : UGC NET Preparation Tips: ਨੈੱਟ ਪ੍ਰੀਖਿਆ ਦੀ ਤਿਆਰੀ ਦਾ ਰਾਹ

Comments

Post Your Comment

About The Author

Related Posts