Talwandi Sabo News: ਬੁਰੀ ਖਬਰ, ਸੁੱਤੇ ਪਏ ਪਰਿਵਾਰ ’ਤੇ ਡਿੱਗੀ ਛੱਤ, ਦੋ ਜਣਿਆਂ ਦੀ ਮੌਤ, ਦੋ ਗੰਭੀਰ ਜ਼ਖਮੀ

ਸ਼ਹਿਰ ਵਿੱਚ ਛਇਆ ਮਾਤਮ

Ravinder Sharma Picture
Published On

ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ)। ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਲੰਘੀ ਰਾਤ ਇੱਕ ਗਰੀਬ ਪਰਿਵਾਰ ਦੇ ਕਮਰੇ ਦੀ ਛੱਤ ਡਿੱਗ ਜਾਣ ਨਾਲ ਕਮਰੇ ’ਚ ਸੌਂ ਰਹੇ ਇੱਕ ਪਰਿਵਾਰ ਦੇ ਦੋ ਜੀਆਂ ਦੀ ਮੌਤ ਹੋ ਗਈ ਜਦੋਂਕਿ ਦੋ ਗੰਭੀਰ ਜਖਮੀ ਹਨ। ਮਿਲੀ ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਸੀਵਰੇਜ ਵਿਭਾਗ ’ਚ ਕੰਮ ਕਰਦੇ ਧਰਮ ਸਿੰਘ ਉਰਫ ਕਾਲਾ ਦਾ ਪਰਿਵਾਰ ਆਪਣੇ ਘਰ ਦੇ ਕਮਰੇ ਚ ਸੌਂ ਰਿਹਾ ਸੀ ਕਿ ਲੰਘੀ ਰਾਤ ਕਰੀਬ 11 ਵਜੇ ਕਮਰੇ ਦੀ ਛੱਤ ਅਚਾਨਕ ਡਿੱਗ ਗਈ।

Read Also : ਪੰਜਾਬ ਤੇ ਚੰਡੀਗੜ੍ਹ 'ਚ ਕਮਜ਼ੋਰ ਪਿਆ ਮਾਨਸੂਨ, ਹੁੰਮਸ ਭਰੀ ਗਰਮੀ ਨੇ ਵਧਾਈ ਲੋਕਾਂ ਦੀ ਪਰੇਸ਼ਾਨੀ

ਜਿਸ ਕਾਰਨ ਧਰਮ ਸਿੰਘ ਦੀ ਪਤਨੀ ਵੀਰਪਾਲ ਕੌਰ (40) ਅਤੇ ਪੁੱਤਰ ਅਰਸ਼ਦੀਪ ਸਿੰਘ (14) ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਦੋ ਲੜਕੀਆਂ ਸੰਨਮਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਗੰਭੀਰ ਜਖਮੀ ਹੋ ਗਈਆਂ ਜੋ ਏਮਜ਼ ਬਠਿੰਡਾ ਵਿਖੇ ਜੇਰੇ ਇਲਾਜ਼ ਹਨ। ਨਗਰ ਕੌਂਸਲ ਪ੍ਰਧਾਨ ਕੁਲਵੀਰ ਕੌਰ ਸਰਾਂ ਸਮੇਤ ਹੋਰਨਾਂ ਸਖਸ਼ੀਅਤਾਂ ਨੇ ਘਟਨਾ ’ਤੇ ਡੂੰਘੇ ਦੁੱਖ ਪ੍ਰਗਟ ਕੀਤਾ ਹੈ ਜਦੋਂਕਿ ਘਟਨਾ ਕਾਰਨ ਸਮੁੱਚੇ ਨਗਰ ’ਚ ਸੋਗ ਦੀ ਲਹਿਰ ਦੌੜ ਗਈ ਹੈ।

About The Author

Related Posts