Punjab Band Today: ਬਰਨਾਲਾ ’ਚ ਪਰਮਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ

ਬਰਨਾਲਾ ’ਚ ਪਰਮਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ

Khushdeep Singh Picture
Published On

​ਬਰਨਾਲਾ (ਜਸਵੀਰ ਗਹਿਲ)। ਪਿਛਲੇ ਦਿਨੀਂ ਮਾਨਸਾ ਵਿਖੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਪਰਮਿੰਦਰ ਸਿੰਘ ਝੋਟਾ ਦੀ ਮੌਤ ਦੇ ਰੋਸ ਵਜੋਂ ਅੱਜ ਬਰਨਾਲਾ ਸ਼ਹਿਰ ’ਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਦੇ ਵਪਾਰੀਆਂ ਤੇ ਦੁਕਾਨਦਾਰਾਂ ਨੇ ਇਸ ਬੰਦ ਵਿੱਚ ਆਪਣੀਆਂ ਦੁਕਾਨਾਂ ਵੰਡ ਰੱਖੀਆਂ। 

ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ | Punjab Band Today

ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਵੱਖ-ਵੱਖ ਬਾਜ਼ਾਰਾਂ ’ਚ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਹੱਥਾਂ ’ਚ ਪੰਜਾਬ ਸਰਕਾਰ ਤੇ ਨਸ਼ਿਆਂ ਵਿਰੁੱਧ ਲਿਖੇ ਸਲੋਗਨ (ਮਾਟੋ) ਫੜੇ ਹੋਏ ਸਨ। ਉਨ੍ਹਾਂ ਨੇ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਇਸ ਬੰਦ ਨੂੰ ਪੂਰਨ ਤੌਰ ’ਤੇ ਸਫ਼ਲ ਬਣਾਉਣ ’ਚ ਸਹਿਯੋਗ ਦੀ ਮੰਗ ਕੀਤੀ, ਜਿਸ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ।

ਇਹ ਵੀ ਪੜ੍ਹੋ : Punjab Weather: ਪੰਜਾਬ ਤੇ ਚੰਡੀਗੜ੍ਹ ’ਚ ਬਦਲਿਆ ਮੌਸਮ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ, 13 ਜ਼ਿਲ੍ਹਿਆਂ ਲਈ ਅਲਰਟ

About The Author

Related Posts