Barnala Court Bomb Threat: ਬਰਨਾਲਾ ਅਦਾਲਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਧਮਕੀ ਮਿਲਣ ਤੋਂ ਬਾਅਦ ਪੱਬਾਂ ਭਾਰ ਹੋਇਆ ਪੁਲਿਸ ਪ੍ਰਸ਼ਾਸਨ, ਜਾਂਚ ਸ਼ੁਰੂ

Khushdeep Singh Picture
Published On

ਬਰਨਾਲਾ (ਜਸਵੀਰ ਗਹਿਲ)। ਜ਼ਿਲ੍ਹਾ ਬਰਨਾਲਾ ਦੇ ਅਦਾਲਤੀ ਕੰਪਲੈਕਸ ’ਚ ਉਸ ਵੇਲੇ ਅਫ਼ਰਾ ਤਫ਼ਰੀ ਵਾਲਾ ਮਾਹੌਲ ਬਣ ਗਿਆ ਜਦੋਂ ਅਦਾਲਤੀ ਕੰਪਲੈਕਸ ਦੇ ਅੰਦਰ ਬੰਬ ਰੱਖੇ ਹੋਣ ਦੀ ਧਮਕੀ ਮਿਲਣ ਦੀ ਗੱਲ ਸਾਹਮਣੇ ਆਈ। ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਹਰਕਤ ’ਚ ਆ ਗਿਆ, ਜਿਸ ਦੁਆਰਾ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਖਾਲੀ ਕਰਵਾ ਕੇ ਜਾਂਚ ਆਰੰਭ ਦਿੱਤੀ ਗਈ।

ਸੂਚਨਾ ਮਿਲਣ ਤੋਂ ਬਾਅਦ ਵੱਡੀ ਗਿਣਤੀ ’ਚ ਜ਼ਿਲ੍ਹੇ ਦੇ ਉੱਚ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਪਹੁੰਚੀ ਜਿਸਨੇ ਸਮੇਤ ਡਾੱਗ ਸਕੁਐਡ ਤੇ ਬੰਬ ਨਿਰੋਧਕ ਦਸਤਿਆਂ ਰਾਹੀਂ ਅਦਾਲਤੀ ਕੰਪਲੈਕਸ ਦੇ ਅੰਦਰੂਨੀ ਕਮਰਿਆਂ ਦੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਅਦਾਲਤੀ ਕੰਪਲੈਕਸ ਅੰਦਰ ਬੰਬ ਹੋਣ ਦੀ ਧਮਕੀ ਸਾਹਮਣੇ ਆਉਣ ਤੋਂ ਬਾਅਦ ਸਾਰੀਆਂ ਅਦਾਲਤਾਂ ਦੇ ਮਾਨਯੋਗ ਜੱਜਾਂ ਨੇ ਅਦਾਲਤਾਂ ਦਾ ਕੰਮ ਇੱਕਦਮ ਠੱਪ ਕਰ ਦਿੱਤਾ ਤੇ ਇਹ ਹੁਕਮ ਪਾਸ ਕਰ ਦਿੱਤੇ ਕਿ ਅੱਜ ਦੁਪਹਿਰ ਤੋਂ ਬਾਅਦ ਸਾਰੀ ਅਦਾਲਤੀ ਕਾਰਵਾਈ ਦੇ ਮਾਮਲੇ ’ਚ ਵੱਖ-ਵੱਖ ਅਦਾਲਤਾਂ ’ਚ ਲੱਗਣ ਵਾਲੇ ਕੇਸਾਂ ਸੰਬੰਧੀ ਕੋਈ ਹੁਕਮ ਪਾਸ ਨਹੀਂ ਕੀਤਾ ਜਾਵੇਗਾ।

Also Read : Alexander Leonov Death: ਬ੍ਰਹਮੋਸ ਨੂੰ ਡਿਜ਼ਾਈਨ ਕਰਨ ਵਾਲੇ ਰੂਸੀ ਵਿਗਿਆਨੀ ਲਿਓਨੋਵ ਦਾ ਦੇਹਾਂਤ

ਇਸ ਮਾਮਲੇ ਸਬੰਧੀ ਬਰਨਾਲਾ ਅਦਾਲਤ ’ਚ ਪਿਛਲੇ ਕਾਫੀ ਸਮੇਂ ਲੰਬੇ ਸਮੇਂ ਤੋਂ ਕੰਮ ਕਰ ਰਹੇ ਸੀਨੀਅਰ ਐਡਵੋਕੇਟ ਕੁਲਵੰਤ ਰਾਏ ਗੋਇਲ ਤੇ ਐਡਵੋਕੇਟ ਧੀਰਜ ਕੁਮਾਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਚਿੰਤਾਜਨਕ ਹੈ, ਅਜਿਹੀਆਂ ਪਰਿਸਥਿਤੀਆਂ ਪੰਜਾਬ ਦਾ ਮਾਹੌਲ ਖਰਾਬ ਕਰ ਰਹੀਆਂ ਹਨ ਤੇ ਲੋਕਾਂ ਦੇ ਮਨਾਂ ’ਚ ਦਹਿਸ਼ਤ ਦਾ ਕਾਰਨ ਬਣ ਰਹੀਆਂ ਹਨ। ਉਹਨਾਂ ਦੱਸਿਆ ਕਿ ਮਾਨਯੋਗ ਜੱਜ ਸਾਹਿਬਾਨ ਦੇ ਹੁਕਮ ’ਤੇ ਸਾਰੀਆਂ ਅਦਾਲਤਾਂ ਦਾ ਕੰਮ ਬੰਦ ਕੀਤਾ ਗਿਆ ਹੈ, ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਕਾਰਵਾਈ ਤੋਂ ਬਾਅਦ ਹੀ ਅਗਲਾ ਕੰਮਕਾਰ ਸ਼ੁਰੂ ਕੀਤਾ ਜਾ ਸਕੇਗਾ। ਤਿੰਨ ਸਾਲ ਪਾਸ ਦੂਜੇ ਪਾਸੇ ਬਰਨਾਲਾ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਇਸ ਮਾਮਲੇ ’ਚ ਪੂਰੀ ਜਾਂਚ ਤੋਂ ਬਾਅਦ ਹੀ ਆਪਣਾ ਪੱਖ ਦਿੱਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ।

Barnala Court Bomb Threat
Barnala Court Bomb Threat: ਬਰਨਾਲਾ ਅਦਾਲਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

About The Author

Related Posts