Barnala News: ਬਰਨਾਲਾ ਪੁਲਿਸ ਨੇ ਮੋਟਰਸਾਈਕਲ ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਤਿੰਨ ਕਾਬੂ

ਬਰਨਾਲਾ ਪੁਲਿਸ ਨੇ ਕੀਤੀ ਵੱਡੀ ਕਾਰਵਾਈ

Khushdeep Singh Picture
Published On

Barnala News: ਬਰਨਾਲਾ (ਸੱਚ ਕਹੂੰ ਨਿਊਜ਼/ਹਿੰ.ਸ.)। ਬਰਨਾਲਾ ਜ਼ਿਲ੍ਹੇ ਦੇ ਭਦੌੜ ਕਸਬੇ ’ਚ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਚੋਰੀ ਦੀਆਂ ਪੰਜ ਸਪਲੈਂਡਰ ਪਲੱਸ ਮੋਟਰਸਾਈਕਲਾਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ। ਥਾਣਾ ਮੁਖੀ ਇੰਸਪੈਕਟਰ ਹਰਸਿਮਰਨਜੀਤ ਸਿੰਘ ਮਹਿਰੋਕ ਨੇ ਦੱਸਿਆ ਕਿ ਏਐਸਆਈ ਸੰਤੋਸ਼ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਤਿਕੋਨੀ ਭਦੌੜ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਭਦੌੜ ਵਾਸੀ ਬਲਜਿੰਦਰ ਸਿੰਘ, ਮਨਿੰਦਰ ਸਿੰਘ ਤੇ ਸੁਖਦੀਪ ਸਿੰਘ ਕਥਿਤ ਤੌਰ ’ਤੇ ਵਾਹਨ ਚੋਰੀ ਕਰਨ ਦੇ ਆਦੀ ਹਨ ਤੇ ਦਾਣਾ ਮੰਡੀ ਵਿੱਚ ਚੋਰੀ ਕੀਤੀਆਂ ਮੋਟਰਸਾਈਕਲਾਂ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ। Barnala News

ਇਹ ਵੀ ਪੜ੍ਹੋ : Kapurthala News: ਕਪੂਰਥਲਾ ’ਚ ਕੱਪੜਾ ਵਪਾਰੀ ਦੀ ਦੁਕਾਨ ਤੇ ਘਰ ’ਤੇ ਫਾਇਰਿੰਗ

ਪੁਲਿਸ ਅਨੁਸਾਰ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਤੁਰੰਤ ਦਾਣਾ ਮੰਡੀ ’ਚ ਛਾਪੇਮਾਰੀ ਕੀਤੀ ਅਤੇ ਤਿੰਨਾਂ ਮੁਲਜ਼ਮਾਂ ਨੂੰ ਮੌਕੇ ਤੋਂ ਕਾਬੂ ਕਰ ਲਿਆ। ਮੁੱਢਲੀ ਜਾਂਚ ਦੌਰਾਨ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਬਿਨਾਂ ਨੰਬਰ ਵਾਲੀਆਂ ਤਿੰਨ ਸਪਲੈਂਡਰ ਪਲੱਸ ਮੋਟਰਸਾਈਕਲਾਂ ਬਰਾਮਦ ਕੀਤੀਆਂ। ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ। ਪੁਲਿਸ ਅਨੁਸਾਰ ਰਿਮਾਂਡ ਦੌਰਾਨ ਕੀਤੀ ਪੁੱਛਗਿੱਛ ਤੋਂ ਬਾਅਦ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਦੋ ਹੋਰ ਬਿਨਾਂ ਨੰਬਰ ਵਾਲੀਆਂ ਸਪਲੈਂਡਰ ਪਲੱਸ ਮੋਟਰਸਾਈਕਲਾਂ ਬਰਾਮਦ ਕੀਤੀਆਂ ਗਈਆਂ। ਇਸ ਤਰ੍ਹਾਂ ਪੁਲਿਸ ਵੱਲੋਂ ਬਰਾਮਦ ਕੀਤੀਆਂ ਮੋਟਰਸਾਈਕਲਾਂ ਦੀ ਕੁੱਲ ਗਿਣਤੀ ਪੰਜ ਹੋ ਗਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬਰਾਮਦ ਕੀਤੀਆਂ ਪੰਜੋਂ ਮੋਟਰਸਾਈਕਲਾਂ ਦੇ ਇੰਜਣ ਤੇ ਚੈਸੀ ਨੰਬਰਾਂ ਦੇ ਆਧਾਰ ’ਤੇ ਉਨ੍ਹਾਂ ਦੇ ਅਸਲ ਮਾਲਕਾਂ ਦੀ ਪਛਾਣ ਕਰਨ ਲਈ ਆਰਟੀਓ ਦਫ਼ਤਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਪੁਲਿਸ ਮੁਤਾਬਕ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। 

About The Author

Related Posts