Bathinda News: ਮੁੱਖ ਚੋਣ ਕਮਿਸ਼ਨਰ ਵੱਲੋਂ ਪੰਜਾਬ ਦੇ ਟਾਪ-100 ’ਚ ਸ਼ਾਮਲ ਜ਼ਿਲ੍ਹੇ ਦੇ ਤਿੰਨ ਬੀਐਲਓਜ਼ ਸਨਮਾਨਿਤ

ਐੱਸਆਈਆਰ ਮੁਹਿੰਮ ’ਚ ਸ਼ਾਨਦਾਰ ਕਾਰਗੁਜ਼ਾਰੀ, ਚਾਉਕੇ, ਜੱਜਲ ਤੇ ਢੱਡੇ ਦੇ ਬੀ.ਐਲ.ਓਜ਼ ਦਾ ਸਨਮਾਨ

Khushdeep Singh Picture
Published On

Bathinda News: ਬਠਿੰਡਾ (ਭੁਪਿੰਦਰ ਸਿੰਘ)। ਮੁੱਖ ਚੋਣ ਅਫਸਰ ਪੰਜਾਬ ਮੈਡਮ ਅਨਿੰਦਿਤਾ ਮਿੱਤਰਾ ਨੇ ਸੂਬੇ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਂਸਿਵ ਰਿਵੀਜ਼ਨ-ਐੱਸ.ਆਈ.ਆਰ.) ਮੁਹਿੰਮ ਤਹਿਤ ਜ਼ਿਲ੍ਹਾ ਬਠਿੰਡਾ ਦੇ ਚਾਉਕੇ, ਜੱਜਲ ਤੇ ਢੱਡੇ ਦੇ ਬੂਥਾਂ ’ਤੇ ਵੋਟਰਾਂ ਦੇ ਡਾਟੇ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਵਾਲੇ ਬੂਥ ਲੈਵਲ ਅਫ਼ਸਰਾਂ ਨੂੰ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਨਮਾਨਤ ਬੀ ਐੱਲ ਓ ਸੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਚਾਉਕੇ ਦੇ ਬੀਐਲਓ ਸੰਦੀਪ ਸਿੰਘ, ਜੱਜਲ ਦੇ ਬੀ.ਐਲ.ਓ. ਮੈਂਗਲ ਸਿੰਘ ਤੇ ਢੱਡੇ ਦੇ ਬੀਐਲਓ ਹਰਪ੍ਰੀਤ ਸਿੰਘ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਦੇ ਆਧਾਰ ’ਤੇ ਪੰਜਾਬ ਦੇ ਟਾਪ-100 ਬੀ.ਐਲ.ਓਜ਼ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਇਨ੍ਹਾਂ ਅਧਿਕਾਰੀਆਂ ਦੀ ਮਿਹਨਤ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਨਿਭਾਈ ਗਈ ਡਿਊਟੀ ਦਾ ਨਤੀਜਾ ਹੈ । ਉਹਨਾਂ ਕਿਹਾ ਕਿ ਇਸ ਸਫ਼ਲਤਾ ਦਾ ਸਿਹਰਾ ਸਿਰਫ਼ ਬੀ.ਐਲ.ਓਜ਼ ਨੂੰ ਹੀ ਨਹੀਂ, ਸਗੋਂ ਚਾਉਕੇ, ਜੱਜਲ ਅਤੇ ਢੱਡੇ ਦੇ ਵੋਟਰਾਂ ਨੂੰ ਵੀ ਜਾਂਦਾ ਹੈ, ਜਿਨ੍ਹਾਂ ਨੇ ਉਤਸ਼ਾਹ ਨਾਲ ਸਹਿਯੋਗ ਦਿੰਦਿਆਂ ਆਪਣਾ 100 ਫ਼ੀਸਦੀ ਡਾਟਾ ਦਰਜ ਕਰਵਾ ਕੇ ਇਸ ਮੁਹਿੰਮ ਨੂੰ ਸਫ਼ਲ ਬਣਾਇਆ। ਉਨ੍ਹਾਂ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਹੋਰਨਾਂ ਨੂੰ ਵੀ ਇਸ ਮੁਹਿੰਮ ’ਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਚੋਣ ਤਹਿਸੀਲਦਾਰ ਹਰਜਿੰਦਰ ਕੌਰ ਵੀ ਹਾਜ਼ਰ ਸਨ।

About The Author

Related Posts