Sutlej River: ਸਤਲੁਜ ਦਰਿਆ ਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ
ਇਹ ਹੁਕਮ 5 ਜੁਲਾਈ ਤੋਂ 9 ਸਤੰਬਰ 2026 ਤੱਕ ਰਹਿਣਗੇ ਲਾਗੂ
Sutlej River: ਸ਼ਹੀਦ ਭਗਤ ਸਿੰਘ ਨਗਰ (ਸੱਚ ਕਹੂੰ ਨਿਊਜ਼/ਹਿੰ.ਸ.)। ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਦਰਿਆ ਸਤਲੁਜ ਤੇ ਬਿਸਤ ਦੁਆਬ ਨਹਿਰ ’ਚ ਨਹਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਇਨ੍ਹਾਂ ਦੋਵਾਂ ਥਾਂਵਾਂ ’ਤੇ ਨਹਾਉੁਣ ’ਤੇ ਪਾਬੰਦੀ ਲਾਈ ਹੈ। ਜਾਰੀ ਹੁਕਮਾਂ ਅਨੁਸਾਰ ਅਕਸਰ ਨਹਾਉਣ ਵਾਲਿਆਂ ਦੇ ਡੂੰਘੇ ਪਾਣੀ ’ਚ ਜਾਣ ਤੇ ਪਾਣੀ ਦੇ ਤੇਜ ਵਹਾਅ ਕਾਰਜ ਡੁੱਬਣ ਨਾਲ ਅਣਸੁਖਾਵੀਂਆਂ ਘਟਨਾਵਾਂ ਵਾਪਰ ਜਾਂਦੀਆਂ ਹਨ, ਜਿਸਦੇ ਮੱਦੇਨਜ਼ਰ ਇਨ੍ਹਾਂ ਥਾਵਾਂ ’ਤੇ ਨਹਾਉਣ ’ਤੇ ਪਾਬੰਦੀ ਲਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਪਰਨ ਤੋਂ ਰੋਕਣ ਲਈ ਦੋਵਾਂ ਥਾਵਾਂ ’ਤੇ ਨਹਾਉਣ ’ਤੇ ਰੋਕ ਲਾਈ ਜਾਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਮੌਕੇ ’ਤੇ ਨਹਾਉਂਦਾ ਫੜਿਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਪੁਲਿਸ ਵੱਲੋਂ ਨਿਯਮਾਂ ਅਨੁਸਾਰ ਕੇਸ ਦਰਜ ਕੀਤਾ ਜਾ ਸਕਦਾ ਹੈ। ਇਹ ਹੁਕਮ 5 ਜੁਲਾਈ ਤੋਂ 9 ਸਤੰਬਰ 2026 ਤੱਕ ਲਾਗੂ ਰਹਿਣਗੇ। Sutlej River
Read Also : Amritsar News: ਜਰਮਨੀ ਦੀ ਝੀਲ ’ਚ ਡੁੱਬਣ ਨਾਲ ਅੰਮ੍ਰਿਤਸਰ ਦੇ ਨੌਜਵਾਨ ਦੀ ਮੌਤ