Independence Day 2026: ਆਜ਼ਾਦੀ ਦਿਵਸ ਮੌਕੇ ਬੀਡੀਪੀਓ ਦਫ਼ਤਰ ਦੇ ਸੁਪਰਡੈਂਟ ਮਨਪ੍ਰੀਤ ਸਿੰਘ ਸਨਮਾਨਿਤ
ਆਜ਼ਾਦੀ ਦਿਵਸ ਮੌਕੇ ਬੀਡੀਪੀਓ ਦਫ਼ਤਰ ਦੇ ਸੁਪਰਡੈਂਟ ਮਨਪ੍ਰੀਤ ਸਿੰਘ ਸਨਮਾਨਿਤ
ਫ਼ਰੀਦਕੋਟ (ਗੁਰਪ੍ਰੀਤ ਪੱਕਾ)। 15 ਅਗਸਤ 2026 ਨੂੰ ਸੁਤੰਤਰਤਾ ਦਿਵਸ ਮੌਕੇ ਫ਼ਰੀਦਕੋਟ ਦੇ ਬੀਡੀਪੀਓ ਦਫ਼ਤਰ ਵਿਖੇ ਸੁਪਰਡੈਂਟ ਵਜੋਂ ਸੇਵਾਵਾਂ ਨਿਭਾਅ ਰਹੇ ਮਨਪ੍ਰੀਤ ਸਿੰਘ ਨੂੰ ਉਨ੍ਹਾਂ ਦੀਆਂ ਸ਼ਾਨਦਾਰ, ਸਮਰਪਿਤ ਤੇ ਇਮਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਸੁਤੰਤਰਤਾ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਤੇ ਹਲਕਾ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਮਨਪ੍ਰੀਤ ਸਿੰਘ ਨੂੰ ਸਨਮਾਨ ਪ੍ਰਦਾਨ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਵੱਲੋਂ ਆਪਣੀ ਡਿਊਟੀ ਪ੍ਰਤੀ ਦਿਖਾਈ ਜਾ ਰਹੀ ਮਿਹਨਤ, ਲਗਨ ਅਤੇ ਨਿਸ਼ਠਾ ਦਾ ਪ੍ਰਤੀਕ ਹੈ। ਸਨਮਾਨ ਪ੍ਰਾਪਤ ਕਰਨ ਉਪਰੰਤ ਮਨਪ੍ਰੀਤ ਸਿੰਘ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਤੇ ਇਸ ਨਾਲ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਹੋਰ ਵੀ ਬਿਹਤਰ ਢੰਗ ਨਾਲ ਨਿਭਾਉਣ ਲਈ ਪ੍ਰੇਰਨਾ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਭਵਿੱਖ ’ਚ ਵੀ ਆਪਣੀਆਂ ਸੇਵਾਵਾਂ ਪੂਰੀ ਇਮਾਨਦਾਰੀ, ਮਿਹਨਤ ਤੇ ਸਮਰਪਣ ਨਾਲ ਨਿਭਾਉਂਦੇ ਰਹਿਣਗੇ। ਇਸ ਮੌਕੇ ਬੀਡੀਪੀਓ ਦਫ਼ਤਰ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਮਨਪ੍ਰੀਤ ਸਿੰਘ ਨੂੰ ਸਨਮਾਨ ਮਿਲਣ ’ਤੇ ਵਧਾਈ ਦਿੱਤੀ ਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਭੇਂਟ ਕੀਤੀਆਂ। Independence Day 2026
ਇਹ ਵੀ ਪੜ੍ਹੋ : Holiday: ਛੁੱਟੀ ਦਾ ਐਲਾਨ, ਇਸ ਦਿਨ ਇਸ ਜ਼ਿਲ੍ਹੇ ਦੇ ਸਕੂਲ, ਕਾਲਜ ਤੇ ਅਦਾਰੇ ਰਹਿਣਗੇ ਬੰਦ