Punjab News: ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ

ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

Satinder Mathur  Picture
Published On
ਕਿਹਾ, 18 ਸਾਲਾਂ ਤੋਂ ਸੇਵਾ ਨਿਭਾ ਰਹੇ ਹਜ਼ਾਰਾਂ ਮਨਰੇਗਾ ਕਰਮਚਾਰੀਆਂ ਨੂੰ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ

Punjab News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੱਤਰ ਲਿਖ ਕੇ ਨਵੀਂ ਸ਼ੁਰੂ ਕੀਤੀ ਗਈ ਵੀਬੀ-ਜੀ ਰਾਮ ਜੀ (ਵਿਕਸਿਤ ਭਾਰਤ ਗਾਰੰਟੀ ਫਾਰ ਰੋੁਜ਼ਗਾਰ ਐਂਡ ਅਜੀਵਿਕਾ ਮਿਸ਼ਨ) ਸਕੀਮ ਅਧੀਨ ਮਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ) ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਅਤੇ ਉਨ੍ਹਾਂ ਲਈ ਨੌਕਰੀ ਦੀ ਸੁਰੱਖਿਆ ਬਾਬਤ ਗਰੰਟੀ ਦੇਣ ਵਾਲੀ ਦੇਸ਼ ਪੱਧਰੀ ਨੀਤੀ ਬਣਾਉਣ ਦੀ ਅਪੀਲ ਕੀਤੀ।

ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਬਕਾਇਆ ਤਨਖਾਹਾਂ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕਰਮਚਾਰੀਆਂ ਨੇ ਲਗਭਗ ਦੋ ਦਹਾਕਿਆਂ ਤੋਂ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਤਨਦੇਹੀ ਨਾਲ ਲਾਗੂ ਕੀਤਾ ਹੈ, ਉਨ੍ਹਾਂ ਨੂੰ 18 ਸਾਲਾਂ ਦੀ ਸੇਵਾ ਤੋਂ ਬਾਅਦ ਅਣਗੌਲਿਆਂ ਨਹੀਂ ਜਾ ਸਕਦਾ। ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, ‘‘ਇਹ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ ਅਤੇ ਇਹ ਪੂਰੀ ਤਰ੍ਹਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਸਬੰਧਿਤ ਹੈ। ਹਾਲਾਂਕਿ ਸਾਰੀਆਂ ਵਿਰੋਧੀ ਪਾਰਟੀਆਂ, ਭਾਵੇਂ ਉਹ ਕਾਂਗਰਸ ਹੋਵੇ, ਅਕਾਲੀ ਦਲ ਹੋਵੇ ਜਾਂ ਪੰਜਾਬ ਵਿੱਚ ਭਾਜਪਾ ਹੋਵੇ, ਇਸ ਮੁੱਦੇ ਤੋਂ ਧਿਆਨ ਭਟਕਾਉਣ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਤਾਂ ਜੋ ਸਾਰਾ ਦੋਸ਼ ਪੰਜਾਬ ਸਰਕਾਰ ’ਤੇ ਲਾਇਆ ਜਾ ਸਕੇ। ਇਹ ਬੇਹੱਦ ਜ਼ਰੂਰੀ ਹੈ ਕਿ ਸੱਚਾਈ ਅਤੇ ਤੱਥ ਲੋਕਾਂ ਦੇ ਸਾਹਮਣੇ ਰੱਖੇ ਜਾਣ।’’ 

 ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਕਿਹਾ, ਮਨਰੇਗਾ ਸਕੀਮ ਭਾਰਤ ਵਿੱਚ ਸਾਲ 2005 ਦੇ ਆਸ-ਪਾਸ ਇੱਕ ਐਕਟ ਅਧੀਨ ਸ਼ੁਰੂ ਕੀਤੀ ਗਈ ਸੀ ਜਿਸ ਰਾਹੀਂ ਕੇਂਦਰ ਸਰਕਾਰ ਨੇ ਹਰ ਘਰ ਨੂੰ ਰੁਜ਼ਗਾਰ ਪ੍ਰਦਾਨ ਕਰਨਾ ਸੀ। ਇਹ ਸਕੀਮ ਪੰਜਾਬ ਵਿੱਚ ਲਗਭਗ 18 ਸਾਲਾਂ ਤੋਂ ਲਾਗੂ ਹੈ ਅਤੇ ਇਸ ਤਹਿਤ ਪਿੰਡਾਂ ਦੇ ਲੋਕਾਂ ਨੂੰ ਰੁਜ਼ਗਾਰ ਪ੍ਰਦਾਨ ਕੀਤਾ ਜਾ ਰਿਹਾ ਹੈ।’ ਮੰਤਰੀ ਨੇ ਕਿਹਾ, ਇਸ ਸਕੀਮ ਤਹਿਤ ਰੁਜ਼ਗਾਰ ਪ੍ਰਦਾਨ ਕਰਨ ਲਈ ਲਗਭਗ 2000 ਤੋਂ 2100 ਕਰਮਚਾਰੀ, ਜਿਨ੍ਹਾਂ ਵਿੱਚ ਤਕਨੀਕੀ ਸਹਾਇਕ (ਟੀਏ), ਗ੍ਰਾਮ ਰੁਜ਼ਗਾਰ ਸਹਾਇਕ (ਜੀਆਰਐਸ) ਅਤੇ ਕੰਪਿਊਟਰ ਆਪ੍ਰੇਟਰ ਸ਼ਾਮਲ ਹਨ, ਪਿਛਲੇ 18 ਸਾਲਾਂ ਤੋਂ ਕੇਂਦਰ ਸਰਕਾਰ ਦੀ ਇਸ ਯੋਜਨਾ ਅਧੀਨ ਕੰਮ ਕਰ ਰਹੇ ਹਨ।’’

ਇਹ ਵੀ ਪੜ੍ਹੋ: Ahmedabad Fire Accident: ਅਹਿਮਦਾਬਾਦ ’ਚ ਪਟਾਕਾ ਫੈਕਟਰੀ ’ਚ ਅੱਗ ਲੱਗਣ ਨਾਲ ਅੱਠ ਮੌਤਾਂ, ਕਈ ਜ਼ਖਮੀ

ਉਨ੍ਹਾਂ ਕਿਹਾ, ‘‘ਇਨ੍ਹਾਂ ਕਰਮਚਾਰੀਆਂ ਦੀ ਦੇਖਭਾਲ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਬਜਾਏ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਨਾ ਸਿਰਫ਼ ਪੰਜਾਬ ਵਿੱਚ ਸਗੋਂ ਦੇਸ਼ ਭਰ ਵਿੱਚ ਮੌਜ਼ੂਦਾ ਮਨਰੇਗਾ ਸਕੀਮ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਐਲਾਨ ਕੀਤਾ ਗਿਆ ਕਿ 1 ਜੁਲਾਈ ਤੋਂ ਇੱਕ ਨਵੀਂ ਸਕੀਮ ਲਾਗੂ ਹੋਵੇਗੀ।’’ ਮੰਤਰੀ ਨੇ ਕਿਹਾ, ਇਨ੍ਹਾਂ ਕਰਮਚਾਰੀਆਂ ਦੀਆਂ ਤਨਖਾਹਾਂ ਪੂਰੀ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਨ, ਕਿਉਂਕਿ ਇਹ 100 ਫੀਸਦੀ ਕੇਂਦਰ ਸਰਕਾਰ ਦੀ ਯੋਜਨਾ ਸੀ। ਪਰ, ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਦੀ ਬਜਾਏ, ਕੇਂਦਰ ਨੇ ਇਸ ਯੋਜਨਾ ਨੂੰ ਬੰਦ ਕਰ ਦਿੱਤਾ, ਜਿਸ ਨਾਲ ਲਗਭਗ 2100 ਕਰਮਚਾਰੀਆਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪਿਆ।’’

    ਉਨ੍ਹਾਂ ਕਿਹਾ, ਕਰਮਚਾਰੀਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਨਵੀਂ ਸਕੀਮ ਤਹਿਤ ਕੰਮ ਨਹੀਂ ਕਰਨਾ ਚਾਹੁੰਦੇ, ਕਿਉਂਕਿ 18 ਸਾਲ ਨਿਭਾਉਣ ਤੋਂ ਬਾਅਦ ਵੀ ਉਨ੍ਹਾਂ ਦਾ ਇਸ ਬਾਰੇ ਕੋਈ ਠੋਸ ਭਰੋਸਾ ਨਹੀਂ ਬਣ ਸਕਿਆ ਹੈ ਕਿ ਉਨ੍ਹਾਂ ਨੂੰ ਕਦੋਂ ਰੈਗੂਲਰ ਕੀਤਾ ਜਾਵੇਗਾ। ਉਨ੍ਹਾਂ ਦੀ ਮੰਗ ਜਾਇਜ਼ ਵੀ ਹੈ।’’ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, ਮੈਂ ਇਹ ਬਿਲਕੁਲ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਸਮੁੱਚੀ ਕੈਬਨਿਟ ਅਤੇ ਪੂਰੀ ਸਰਕਾਰ, ਮਨਰੇਗਾ ਅਧੀਨ ਕੰਮ ਕਰ ਰਹੇ ਇਨ੍ਹਾਂ 2100 ਕਰਮਚਾਰੀਆਂ ਨਾਲ ਡੱਟ ਕੇ ਖੜ੍ਹੀ ਹੈ। ਅਸੀਂ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ। ਕੇਂਦਰ ਨੇ ਉਨ੍ਹਾਂ ਨੂੰ 18 ਸਾਲ ਕੰਮ ਕਰਵਾ ਕੇ ਅਤੇ ਫਿਰ ਸਕੀਮ ਨੂੰ ਬੰਦ ਕਰਕੇ ਉਨ੍ਹਾਂ ਦੇ ਜ਼ਮਹੂਰੀ ਹੱਕਾਂ ਦਾ ਸ਼ਰੇਆਮ ਘਾਣ ਕੀਤਾ ਹੈ।’’

About The Author

Related Posts