Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Punjab Free Ration Scheme: ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਪਹਿਲ, ਪੰਜਾਬ ਦੇ 40 ਲੱਖ ਗਰੀਬ-ਦਲਿਤ-ਪੱਛੜੇ ਵਰਗ ਦੇ ਪਰਿਵਾਰਾਂ ਨੂੰ ਮੁਫਤ ਰਾਸ਼ਨ ਕਿੱਟ ਮਿਲਣੀ ਸ਼ੁਰੂ

ਰਾਸ਼ਨ ਕਿੱਟ ਵੰਡ ਕੇ ‘ਮੇਰੀ ਰਸੋਈ’ ਸਕੀਮ ਦੀ ਸ਼ੁਰੂਆਤ

Khushdeep Singh Picture
Published On

Punjab News: ਸੰਗਰੂਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਲਵਾਨ ਤੋਂ ਗਰੀਬਾਂ ਅਤੇ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣ ਲਈ ਰਾਸ਼ਨ ਕਿੱਟ ਵੰਡ ਕੇ ‘ਮੇਰੀ ਰਸੋਈ’ ਸਕੀਮ ਦੀ ਸ਼ੁਰੂਆਤ ਕੀਤੀ। ਦੇਸ਼ ਭਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਦੇਣ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇਕ ‘ਮੇਰੀ ਰਸੋਈ’ ਸਕੀਮ ਹੇਠ ਸੂਬੇ ਦੇ ਲਗਪਗ 40 ਲੱਖ ਗਰੀਬ ਅਤੇ ਆਰਥਿਕ ਤੌਰ ਉਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਕਿੱਟ ਮਿਲਿਆ ਕਰੇਗੀ। ਇਸ ਸਕੀਮ ਨੂੰ ਵਧਦੀ ਮਹਿੰਗਾਈ ਦੌਰਾਨ ਸੰਘਰਸ਼ਸ਼ੀਲ ਪਰਿਵਾਰਾਂ 'ਤੇ ਰਸੋਈ ਦੇ ਬੋਝ ਨੂੰ ਘਟਾਉਣ ਲਈ ਅਤਿ ਲੋੜੀਂਦੀ ਮਦਦ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਆਪ' ਸਰਕਾਰ ਨਾ ਸਿਰਫ਼ ਐਲਾਨ ਕਰ ਰਹੀ ਹੈ।

Read Also : Vaibhav Sooryavanshi: ਸਿਰਫ 15 ਸਾਲਾਂ ਦੀ ਉਮਰ ’ਚ ਦੁਨੀਆਂ ਨੂੰ ਕੀਤਾ ਹੈਰਾਨ, ਵੈਭਵ ਸੂਰਿਆਵੰਸ਼ੀ ਨੇ ਬਣਾਇਆ ਵੱਖਰਾ ਰਿਕਾਰਡ

ਸਗੋਂ ਮੁਫ਼ਤ ਬਿਜਲੀ, ਸਿਹਤ ਸੰਭਾਲ, ਮਹਿਲਾ-ਕੇਂਦ੍ਰਿਤ ਭਲਾਈ ਸਕੀਮਾਂ ਅਤੇ ਖੁਰਾਕ ਸੁਰੱਖਿਆ ਉਪਰਾਲਿਆਂ ਰਾਹੀਂ ਹਰ ਘਰ ਨੂੰ ਢੁਕਵੀਂ ਰਾਹਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਸਮਾਜਿਕ ਭਲਾਈ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ 'ਆਪ' ਸਰਕਾਰ ਬੁਨਿਆਦੀ ਢਾਂਚੇ ਦਾ ਤੇਜ਼ੀ ਨਾਲ ਆਧੁਨਿਕੀਕਰਨ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ "ਖੰਭਾ-ਮੁਕਤ" ਸੂਬਾ ਬਣਾਉਣ ਲਈ ਜ਼ਮੀਨਦੋਜ਼ ਬਿਜਲੀ ਕੇਬਲਿੰਗ ਦਾ ਕੰਮ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਸਕੀਮ ਦੇ ਸ਼ੁਰੂਆਤੀ ਸਮਾਗਮ ਦੌਰਾਨ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪਿਛਲੀਆਂ ਸਰਕਾਰਾਂ ਨੇ ਭਲਾਈ ਉਪਰਾਲਿਆਂ ਨੂੰ ਸਿਰਫ਼ ਕਣਕ ਅਤੇ ਦਾਲਾਂ ਦੀ ਵੰਡ ਤੱਕ ਸੀਮਤ ਕਰ ਦਿੱਤਾ ਸੀ, ਜਦੋਂ ਕਿ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਵਿਆਪਕ ਉਪਰਾਲਾ ਕੀਤਾ ਹੈ ਕਿ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦੀਆਂ ਰਸੋਈਆਂ ਵਿੱਚ ਰੋਜ਼ਾਨਾ ਲੋੜਾਂ ਲਈ ਲੋੜੀਂਦੀਆਂ ਸਾਰੀਆਂ ਜ਼ਰੂਰੀ ਵਸਤਾਂ ਮੌਜੂਦ ਰਹਿਣ।"

ਮੁੱਖ ਮੰਤਰੀ ਨੇ ਕਿਹਾ, "'ਮੇਰੀ ਰਸੋਈ' ਯੋਜਨਾ ਦੇ ਤਹਿਤ ਹਰੇਕ ਲਾਭਪਾਤਰੀ ਪਰਿਵਾਰ ਨੂੰ ਹਰ ਤਿੰਨ ਮਹੀਨਿਆਂ ਵਿੱਚ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਰਾਸ਼ਨ ਕਿੱਟ ਮਿਲੇਗੀ ਜਿਸ ਵਿੱਚ ਸਰ੍ਹੋਂ ਦਾ ਤੇਲ, ਦਾਲ, ਖੰਡ, ਲੂਣ, ਹਲਦੀ ਅਤੇ ਘਰੇਲੂ ਰਸੋਈ ਚਲਾਉਣ ਲਈ ਲੋੜੀਂਦੀਆਂ ਹੋਰ ਜ਼ਰੂਰੀ ਵਸਤਾਂ ਹੋਣਗੀਆਂ। ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਇਹ ਯੋਜਨਾ ਆਮ ਪਰਿਵਾਰਾਂ ਦੀਆਂ ਆਮ ਜ਼ਰੂਰਤਾਂ, ਖਾਸ ਕਰਕੇ ਘਰੇਲੂ ਜ਼ਿੰਮੇਵਾਰੀਆਂ ਸੰਭਾਲਣ ਵਾਲੀਆਂ ਔਰਤਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਮਜ਼ਬੂਤ ਤੇ ਖੁਸ਼ਹਾਲ ਪੰਜਾਬ ਤਾਂ ਹੀ ਬਣਾਇਆ ਜਾ ਸਕਦਾ ਹੈ ਜਦੋਂ ਹਰ ਘਰ ਦੀ ਰਸੋਈ ਚਲਦੀ ਰਹੇ ਅਤੇ ਕੋਈ ਵੀ ਬੱਚਾ ਭੁੱਖਾ ਨਾ ਸੌਂਵੇ।

ਉਨ੍ਹਾਂ ਕਿਹਾ,"ਬੱਚਿਆਂ ਲਈ ਪੌਸ਼ਟਿਕ ਖੁਰਾਕ ਉਨ੍ਹਾਂ ਦੀ ਸਿੱਖਿਆ, ਸਿਹਤ ਅਤੇ ਖੇਡਾਂ ਵਿੱਚ ਭਾਗੀਦਾਰੀ ਲਈ ਬਹੁਤ ਮਹੱਤਵਪੂਰਨ ਹੈ। ਸਾਡੀ ਸਰਕਾਰ ਚਾਹੁੰਦੀ ਹੈ ਕਿ ਹਰ ਘਰ ਵਿੱਚ ਪੌਸ਼ਟਿਕ ਤੇ ਜ਼ਰੂਰੀ ਭੋਜਨ ਪਦਾਰਥਾਂ ਦੀ ਪਹੁੰਚ ਹੋਵੇ ਤਾਂ ਜੋ ਬੱਚੇ ਪ੍ਰੋਟੀਨ ਨਾਲ ਭਰਪੂਰ ਖੁਰਾਕ ਦੀ ਘਾਟ ਕਾਰਨ ਕਮਜ਼ੋਰੀ ਦਾ ਸ਼ਿਕਾਰ ਨਾ ਹੋਣ। ਪੰਜਾਬ ਸਰਕਾਰ ਦੇ ਲੋਕ ਭਲਾਈ-ਮੁਖੀ ਸ਼ਾਸਨ ਮਾਡਲ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲਗਭਗ 90 ਫੀਸਦੀ ਘਰਾਂ ਨੂੰ ਹੁਣ ਜ਼ੀਰੋ ਬਿਜਲੀ ਬਿੱਲ ਮਿਲ ਰਹੇ ਹਨ, ਜਿਸ ਨਾਲ ਪਰਿਵਾਰਾਂ ਨੂੰ ਪੈਸੇ ਬਚਾਉਣ ਅਤੇ ਘਰੇਲੂ ਖਰਚੇ ਚਲਾਉਣ ਵਿੱਚ ਕਾਫ਼ੀ ਮਦਦ ਮਿਲ ਰਹੀ ਹੈ। ਉਨ੍ਹਾਂ ਕਿਹਾ,"ਬਿਜਲੀ ਦੇ ਬਿੱਲਾਂ ਤੋਂ ਬਚਾਇਆ ਗਿਆ ਪੈਸਾ ਹੁਣ ਪਰਿਵਾਰਾਂ ਦੁਆਰਾ ਘਰੇਲੂ ਜ਼ਰੂਰਤਾਂ ਅਤੇ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਈ ਵਰਤਿਆ ਜਾ ਰਿਹਾ ਹੈ।"

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts