Heroin Seized Punjab: ਨਸ਼ਾ ਤਸਕਰਾਂ 'ਤੇ ਪੁਲਿਸ ਦਾ ਵੱਡਾ ਐਕਸ਼ਨ: ਲੱਖਾਂ ਦੀ 'ਡਰੱਗ ਮਨੀ' ਤੇ ਹੈਰੋਇਨ ਸਮੇਤ ਦੋ ਕਾਬੂ

ਗ੍ਰਿਫਤਾਰ ਵਿਅਕਤੀਆਂ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਦਰਜ ਹਨ 4 ਮੁਕੱਦਮੇ

Satinder Mathur  Picture
Published On

Heroin Seized Punjab: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਫ਼ਰੀਦਕੋਟ ਅੰਦਰ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲਗਾਤਾਰ ਨਸ਼ਾ ਤਸਕਰਾ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਵਿੱਚ ਐਸਪੀ ਜੋਗੇਸ਼ਵਰ ਸਿੰਘ ਗੋਰਾਇਆ  (ਇੰਨਵੈਸਟੀਗੇਸ਼ਨ) ਤਹਿਤ ਸਫਲਤਾ ਹਾਸਿਲ ਕਰਦਿਆਂ ਸੀ.ਆਈ.ਏ ਸਟਾਫ ਜੈਤੋ ਵੱਲੋਂ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ 2 ਵਿਅਕਤੀਆਂ ਨੂੰ 106 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਡੀਐਸਪੀ ਇਕਬਾਲ ਸਿੰਘ (ਸਬ-ਡਵੀਜਨ) ਜੈਤੋ ਵੱਲੋ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕੀਤੀ ਗਈ।

ਗ੍ਰਿਫ਼ਤਾਰ ਵਿਅਕਤੀਆਂ ਦੀ ਪਹਿਚਾਣ ਫਿਰੋਜ਼ਪੁਰ ਦੇ ਰਹਿਣ ਵਾਲੇ ਅਨਿਤ ਅਤੇ ਫਰੀਦਕੋਟ ਦੇ ਜੈਤੋ ਦੇ ਰਿਹਾਇਸ਼ੀ ਹਰਪ੍ਰੀਤ ਸਿੰਘ ਉਰਫ ਲਵੀ ਵਜੋਂ ਹੋਈ ਹੈ। ਪੁਲਿਸ ਪਾਰਟੀ ਵੱਲੋਂ ਇਨ੍ਹਾਂ ਵਿਅਕਤੀਆਂ ਪਾਸੋਂ ਹੈਰੋਇਨ ਸਮੇਤ 1 ਲੱਖ 17 ਹਜ਼ਾਰ ਰੁਪਏ ਡਰੱਗ ਮਨੀ, 1 ਮੋਬਾਇਲ ਫੋਨ ਅਤੇ ਮੌਕੇ ਪਰ ਮੌਜ਼ੂਦ ਐਚ. ਐਫ ਡੀਲਕਸ ਮੋਟਰਸਾਈਕਲ ਵੀ ਕਬਜ਼ੇ ਵਿੱਚ ਲਿਆ ਗਿਆ ਹੈ।

Heroin-Seized-Punjab
Heroin Seized Punjab: ਨਸ਼ਾ ਤਸਕਰਾਂ 'ਤੇ ਪੁਲਿਸ ਦਾ ਵੱਡਾ ਐਕਸ਼ਨ: ਲੱਖਾਂ ਦੀ 'ਡਰੱਗ ਮਨੀ' ਤੇ ਹੈਰੋਇਨ ਸਮੇਤ ਦੋ ਕਾਬੂ

ਜਾਣਕਾਰੀ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ 8 ਅਪ੍ਰੈਲ ਨੂੰ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਜੈਤੋ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਜੈਤੋ ਤੋ ਹੁੰਦੇ ਪਿੰਡ ਸਰਾਵਾ ਆਦਿ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਪੁਲ ਸੂਆ ’ਤੇ ਪੁੱਜੀ ਤਾਂ 2 ਨੌਜਵਾਨ ਸਰਾਵਾ ਲਿੰਕ ਰੋਡ ਸੂਏ ਦੇ ਨਾਲ ਜਾਂਦੀ ਕੱਚੀ ਪਟੜੀ ਕੋਲ ਬੋਹੜ ਦੇ ਦਰੱਖਤ ਹੇਠ ਬਣੀ ਥੜੀ ’ਤੇ ਮੋਟਰਸਾਈਕਲ ਕੋਲ ਬੈਠੇ ਦਿਖਾਈ ਦਿੱਤੇ। ਜਿਹਨਾਂ ਨੇ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਮੋਟਰਸਾਈਕਲ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਕੀਤੀ ਤਾਂ ਮੁਲਜ਼ਮਾਂ ਕੋਲੋਂ 106 ਗ੍ਰਾਮ ਹੈਰੋਇਨ, 1 ਲੱਖ 17 ਹਜਾਰ ਰੁਪਏ ਡਰੱਗ ਮਨੀ, 1 ਮੋਬਾਇਲ ਫੋਨ ਵੀ ਬਰਾਮਦ ਹੋਇਆ। ਇਸ ਸਬੰਧੀ ਥਾਣਾ ਜੈਤੋ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21(ਬੀ)/27(ਏ)/29/61/85 ਤਹਿਤ ਮੁਕੱਦਮਾ ਨੰਬਰ 75 ਦਰਜ ਰਜਿਸਟਰ ਕੀਤਾ ਗਿਆ ਹੈ।

 ਮੁੱਢਲ਼ੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਨਸ਼ੇ ਦੀ ਖੇਪ ਨੂੰ ਇਨ੍ਹਾਂ ਵੱਲੋਂ ਸਰਹੱਦੀ ਏਰੀਆ ਵਿੱਚੋਂ ਲੈ ਕੇ ਆਏ ਸੀ, ਜਿਸਨੂੰ ਕਿ ਇਹਨਾਂ ਵੱਲੋਂ ਅੱਗੇ ਸਪਲਾਈ ਕੀਤਾ ਜਾਣਾ ਸੀ। ਫਰੀਦਕੋਟ ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।  ਦੱਸਣਯੋਗ ਹੈ ਕਿ ਜਦੋਂ ਗ੍ਰਿਫਤਾਰ ਵਿਅਕਤੀਆਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਤਾ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਹਰਪ੍ਰੀਤ ਸਿੰਘ ਉਰਫ ਲਵੀ ਖਿਲਾਫ ਇਸ ਤੋਂ ਪਹਿਲਾ ਵੀ ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਧਾਰਵਾਂ ਤਹਿਤ 4 ਮਾਮਲੇ ਦਰਜ ਰਜਿਸਟਰ ਹਨ। ਗ੍ਰਿਫ਼ਤਾਰ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ।

About The Author

Related Posts