Parwinder SIngh Jhota Case: ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਵੱਡੀ ਅਪਡੇਟ, ਕੇਂਦਰੀ ਗ੍ਰਹਿ ਮੰਤਰੀ ਦੇ ਦੌਰੇ ਤੋਂ ਪਹਿਲਾਂ...

ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰੀ ਦੇ ਦੌਰੇ ਤੋਂ ਪਹਿਲਾਂ ਹੀ ਜਾਂਚ ਸੀਬੀਆਈ ਨੂੰ ਸੌਂਪੀ

Ravinder Sharma Picture
Published On

ਮਾਨਸਾ (ਸੁਖਜੀਤ ਮਾਨ)। ਮਾਨਸਾ ਦੇ ਬਹੁਚਰਚਿਤ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਅੱਜ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੀੜ੍ਹਤ ਪਰਿਵਾਰ ਨੂੰ ਮਿਲਣ ਮਾਨਸਾ ਪੁੱਜਣਗੇ। ਇਸ ਮਾਮਲੇ ’ਚ ਪਰਿਵਾਰ ਵੱਲੋਂ ਹੋਰ ਮੰਗਾਂ ਦੇ ਨਾਲ-ਨਾਲ ਸੀਬੀਆਈ ਜਾਂਚ ਦੀ ਮੰਗ ਕਤਲ ਵਾਲੇ ਦਿਨ ਤੋਂ ਹੀ ਕੀਤੀ ਜਾ ਰਹੀ ਹੈ। ਪਰਿਵਾਰ ਨੇ ਅੱਜ ਗ੍ਰਹਿ ਮੰਤਰੀ ਅੱਗੇ ਸੀਬੀਆਈ ਜਾਂਚ ਦੀ ਮੰਗ ਰੱਖਣੀ ਸੀ ਪਰ ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮ ਦੇ ਦਿੱਤੇ ਹਨ। ਸੀਬੀਆਈ ਜਾਂਚ ਹੁਕਮਾਂ ਦੀ ਇਹ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਾਂਝੀ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ ਨਸ਼ਿਆਂ ਖਿਲਾਫ਼ ਲੜ ਰਹੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਅਸੀਂ ਹਰ ਸਮੇਂ ਡਟ ਕੇ ਖੜ੍ਹੇ ਹਾਂ। ਪਰਿਵਾਰ ਦੀ ਮੰਗ ਨੂੰ ਸਵੀਕਾਰ ਕਰਦੇ ਹੋਏ, ਅਸੀਂ ਇਹ ਕੇਸ ਸੀਬੀਆਈ ਨੂੰ ਸੌਂਪ ਰਹੇ ਹਾਂ। ਨਸ਼ੇ ਦੇ ਸੌਦਾਗਰਾਂ ਦੇ ਖਿਲਾਫ਼ ਸਾਡੀ ਲੜਾਈ ਆਰ-ਪਾਰ ਦੀ ਹੈ। ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਲਈ ਸਾਨੂੰ ਜੋ ਵੀ ਸਖਤ ਕਦਮ ਚੁੱਕਣਾ ਪਿਆ, ਉਹ ਪਿੱਛੇ ਨਹੀਂ ਹਟਣਗੇ’।

Read Also : Mansa ’ਚ ਵਾਪਰੀ ਇੱਕ ਹੋਰ ਦਰਦਨਾਕ ਘਟਨਾ, ਪੁਲਿਸ ਮੁਲਾਜ਼ਮ ਨੇ ਆਪਣੇ ਹੀ ਪਰਿਵਾਰ ’ਤੇ ਚਲਾਈਆਂ ਗੋਲੀਆਂ

ਦੱਸਣਯੋਗ ਹੈ ਕਿ 13 ਅਕਤੂਬਰ ਨੂੰ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦਾ ਉਸ ਸਮੇਂ ਗੋਲੀਆਂ ਮਾਰ ਕੇ ਮੈਡੀਕਲ ਸੰਚਾਲਕ ਅਸ਼ਵਨੀ ਕੁਮਾਰ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਜਦੋਂ ਪਰਵਿੰਦਰ ਸਿੰਘ ਨੇ ਉਸ ਨੂੰ ਆਪਣੇ ਮੈਡੀਕਲ ’ਤੇ ਨਸ਼ੀਲੀਆਂ ਦਵਾਈਆਂ ਵੇਚਣ ਤੋਂ ਵਰਜਿਆ ਸੀ। ਇਸ ਘਟਨਾ ’ਚ ਪਰਵਿੰਦਰ ਸਿੰਘ ਝੋਟਾ ਤੋਂ ਇਲਾਵਾ 4 ਜਣੇ ਜ਼ਖਮੀ ਵੀ ਹੋ ਗਏ ਸਨ। ਪਰਵਿੰਦਰ ਸਿੰਘ ਦੇ ਕਤਲ ਵਾਲੀ ਘਟਨਾ ਦੇ ਦਿਨ ਤੋਂ ਹੀ ਪਰਿਵਾਰ ਤੇ ਹੋਰ ਵੱਖ-ਵੱਖ ਜਥੇਬੰਦੀਆਂ ਸੀਬੀਆਈ ਜਾਂਚ, ਮੁੱਖ ਮੰਤਰੀ ਅਤੇ ਡੀਜੀਪੀ ਦੇ ਅਸਤੀਫੇ ਦੀ ਮੰਗ ਕਰ ਰਹੇ ਸਨ। ਹੁਣ ਇਨ੍ਹਾਂ ਤਿੰਨ ਮੁੱਖ ਮੰਗਾਂ ’ਚੋਂ ਸੀਬੀਆਈ ਜਾਂਚ ਦੀ ਮੰਗ ਪੂਰੀ ਹੋ ਗਈ ਹੈ।

About The Author

Related Posts