Kotkapura Election Results: ਕੋਟਕਪੂਰਾ ਨਗਰ ਕੌਂਸਲ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ

ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੇਤੂਆਂ ਨੂੰ ਦਿੱਤੀ ਵਧਾਈ

Satinder Mathur  Picture
Published On

ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਕੁੱਲ 29 ਵਾਰਡਾਂ ਵਿੱਚੋਂ ਦੋ ਵਾਰਡਾਂ ਵਿੱਚ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਦੋ ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਰਹੇ ਸਨ। 26 ਮਈ ਨੂੰ 27 ਵਾਰਡਾਂ ਵਿੱਚ ਹੋਈ ਵੋਟਿੰਗ ਦੀ ਗਿਣਤੀ ਸ਼ੁੱਕਰਵਾਰ ਨੂੰ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੀਤੀ ਗਈ, ਜਿਸ ਤੋਂ ਬਾਅਦ ਚੋਣ ਨਤੀਜਿਆਂ ਦਾ ਐਲਾਨ ਕੀਤਾ ਗਿਆ। ਨਤੀਜਿਆਂ ਅਨੁਸਾਰ ਆਮ ਆਦਮੀ ਪਾਰਟੀ ਨੇ 18 ਹੋਰ ਵਾਰਡਾਂ ਵਿੱਚ ਜਿੱਤ ਦਰਜ ਕਰਕੇ ਆਪਣੀ ਕੁੱਲ ਗਿਣਤੀ 20 ਤੱਕ ਪਹੁੰਚਾ ਲਈ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਨੇ 5, ਸ਼੍ਰੋਮਣੀ ਅਕਾਲੀ ਦਲ ਨੇ 2 ਅਤੇ ਆਜ਼ਾਦ ਉਮੀਦਵਾਰਾਂ ਨੇ ਵੀ 2 ਵਾਰਡਾਂ ਵਿੱਚ ਜਿੱਤ ਪ੍ਰਾਪਤ ਕੀਤੀ। 

ਇਹ ਵੀ ਪੜ੍ਹੋ: Malerkotla Election Results: ਮਲੇਰਕੋਟਲਾ ਨਗਰ ਕੌਂਸਲ ਚੋਣ ਨਤੀਜੇ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ 

ਚੋਣ ਨਤੀਜਿਆਂ ਮੁਤਾਬਕ ਵਾਰਡ ਨੰਬਰ 1 ਤੋਂ ਆਮ ਆਦਮੀ ਪਾਰਟੀ ਦੀ ਦਲਜੀਤ ਕੌਰ, ਵਾਰਡ ਨੰਬਰ 2 ਤੋਂ ਕਾਂਗਰਸ ਦੀ ਹਰਜਿੰਦਰ ਕੌਰ, ਵਾਰਡ ਨੰਬਰ 3 ਤੋਂ ਅਨੀਤਾ ਰਾਣੀ, ਵਾਰਡ ਨੰਬਰ 4 ਤੋਂ ਸਿਮਰਨਜੀਤ ਸਿੰਘ, ਵਾਰਡ ਨੰਬਰ 5 ਤੋਂ ਮਨਪ੍ਰੀਤ ਕੌਰ ਵਿਰਦੀ, ਵਾਰਡ ਨੰਬਰ 6 ਤੋਂ ਕਾਂਗਰਸ ਪਾਰਟੀ ਦੇ ਰਾਜਿੰਦਰ ਸਿੰਘ, ਵਾਰਡ ਨੰਬਰ 7 ਤੋਂ ਅਕਾਲੀ ਦਲ ਦੀ ਸੁਰਜੀਤ ਕੌਰ, ਵਾਰਡ ਨੰਬਰ 8 ਤੋਂ ਆਮ ਆਦਮੀ ਪਾਰਟੀ ਦੇ ਅਨੰਤਦੀਪ ਸਿੰਘ ਰੋਮਾ ਬਰਾੜ, ਵਾਰਡ ਨੰਬਰ 9 ਤੋਂ ਜਸਵੀਰ ਕੌਰ, ਵਾਰਡ ਨੰਬਰ 10 ਤੋਂ ਸਵਤੰਤਰ ਜੋਸ਼ੀ, ਵਾਰਡ ਨੰਬਰ 11 ਤੋਂ ਵਿਜੇ ਪ੍ਰੀਤ ਜੋਸ਼ੀ, ਵਾਰਡ ਨੰਬਰ 12 ਤੋਂ ਦਲਜੀਤ ਸਿੰਘ ਗਿੱਲ, ਵਾਰਡ ਨੰਬਰ 13 ਤੋਂ ਹਰਬੰਸ ਕੌਰ, ਵਾਰਡ ਨੰਬਰ 14 ਤੋਂ ਆਜ਼ਾਦ ਉਮੀਦਵਾਰ ਆਸ਼ੂ ਕੁਮਾਰ ਗੱਪਾ, ਵਾਰਡ ਨੰਬਰ 15 ਤੋਂ ਆਮ ਆਦਮੀ ਪਾਰਟੀ ਦੀ ਕਮਲਜੀਤ ਕੌਰ, ਵਾਰਡ ਨੰਬਰ 16 ਤੋਂ ਏਰਨ ਜੋਸ਼ੀ, ਵਾਰਡ ਨੰਬਰ 17 ਤੋਂ ਰਣਜੀਤ ਕੌਰ, ਵਾਰਡ ਨੰਬਰ 18 ਤੋਂ ਆਜ਼ਾਦ ਉਮੀਦਵਾਰ ਗੌਰਵ ਸਿੰਘ, ਵਾਰਡ ਨੰਬਰ 19 ਤੋਂ ਕਾਂਗਰਸ ਦੀ ਨਵਜੋਤ ਕੌਰ, ਵਾਰਡ ਨੰਬਰ 20 ਤੋਂ ਆਮ ਆਦਮੀ ਪਾਰਟੀ ਦੀ ਸਰਬਜੀਤ ਕੌਰ, ਵਾਰਡ ਨੰਬਰ 21 ਤੋਂ ਅਕਾਲੀ ਦਲ ਦੇ ਅਰਜਨ ਸਿੰਘ, ਵਾਰਡ ਨੰਬਰ 24 ਤੋਂ ਕਾਂਗਰਸ ਦੇ ਚੰਚਲ ਕੁਮਾਰ, ਵਾਰਡ ਨੰਬਰ 25 ਤੋਂ ਕਾਂਗਰਸ ਦੀ ਸੋਨੀਆ ਰਾਣੀ, ਵਾਰਡ ਨੰਬਰ 26 ਤੋਂ ਆਮ ਆਦਮੀ ਪਾਰਟੀ ਦੇ ਸੁਖਜਿੰਦਰ ਸਿੰਘ ਤੱਖੀ, ਵਾਰਡ ਨੰਬਰ 27 ਤੋਂ ਨਰਿੰਦਰ ਰਾਣੀ, ਵਾਰਡ ਨੰਬਰ 28 ਤੋਂ ਆਮ ਆਦਮੀ ਪਾਰਟੀ ਦੇ ਅਜੇ ਮੋਰੀਆਂ ਅਤੇ ਵਾਰਡ ਨੰਬਰ 29 ਤੋਂ ਧਰਮਪਾਲ ਜੇਤੂ ਰਹੇ।

Kotkapura Election Results2

ਇਸ ਤੋਂ ਪਹਿਲਾਂ ਵਾਰਡ ਨੰਬਰ 22 ਤੋਂ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਸਿੰਘ ਗੈਰੀ ਵੜਿੰਗ ਅਤੇ ਵਾਰਡ ਨੰਬਰ 23 ਤੋਂ ਪੂਜਾ ਸ਼ਰਮਾ ਬਿਨਾਂ ਮੁਕਾਬਲੇ ਜੇਤੂ ਐਲਾਨੇ ਗਏ ਸਨ। ਹਲਕਾ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਨ੍ਹਾਂ ਨਤੀਜਿਆਂ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਭਰਵਾਂ ਹੁੰਗਾਰਾ ਦੇਣ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਸਾਰੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਮਿਲਜੁਲ ਕੇ ਸ਼ਹਿਰ ਦੇ ਵਿਕਾਸ ਲਈ ਕੰਮ ਕਰਨ ਦੀ ਅਪੀਲ ਵੀ ਕੀਤੀ।

About The Author

Related Posts