BJP Akali Dal Alliance: ਮਿਸ਼ਨ 2027, ਅਕਾਲੀ-ਭਾਜਪਾ ਅੱਜ ਮੁੜ ਹੋਣਗੇ ਘਿਓ-ਖਿਚੜੀ!
ਵਿਧਾਨ ਸਭਾ ਚੋਣ ਨਤੀਜਿਆਂ ਦੇ ਬਣਨਗੇ ਨਵੇਂ ਸਮੀਕਰਨ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ’ਚ ਭਾਜਪਾ ਤੇ ਅਕਾਲੀ ਦਲ ਵਿਚਕਾਰ ਗਠਜੋੜ ਫਾਈਨਲ ਹੋ ਗਿਆ ਹੈ। ਇਸ ਬਾਰੇ ਐਲਾਨ ਅੱਜ ਦੁਪਹਿਰ 1:00 ਵਜੇ ਕੀਤਾ ਜਾਵੇਗਾ, ਜਿਸ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਮੌਜ਼ੂਦ ਰਹਿਣਗੇ। ਹਾਸਲ ਹੋਏ ਵੇਰਵਿਆਂ ਮੁਤਾਬਕ, ਭਾਜਪਾ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਵਿੱਚੋਂ 40 ਤੋਂ 45 ਸੀਟਾਂ ’ਤੇ ਚੋਣ ਲੜ ਸਕਦੀ ਹੈ। ਅਕਾਲੀ ਦਲ ਇੱਕ ਵਾਰ ਫਿਰ ਅਗਵਾਈ ਕਰਦੇ ਹੋਏ 72 ਤੋਂ 77 ਸੀਟਾਂ ’ਤੇ ਚੋਣ ਲੜੇਗਾ। ਪ੍ਰੈੱਸ ਕਾਨਫਰੰਸ ਤੋਂ ਪਹਿਲਾਂ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਦੀ ਸਿਆਸਤ ਲਈ ਬਹੁਤ ਅਹਿਮ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਹ ਗਠਜੋੜ ਪੰਜਾਬ ਲਈ ਬਹੁਤ ਜ਼ਰੂਰੀ ਹੈ।
ਇਹ ਵੀ ਪੜ੍ਹੋ : Gurpurab 2026: ਹੱਕ, ਸੱਚ ਬਰਾਬਰੀ ਦੇ ਮੁਦਈ ਸ੍ਰੀ ਗੁਰੂ ਨਾਨਕ ਦੇਵ ਜੀ
Comments