Punjab Assembly Elections 2027: ਵਿਧਾਨ ਸਭਾ ਚੋਣਾਂ ਲਈ ਭਾਜਪਾ ਦੀ ਤਿਆਰੀ, ਵਾਅਦਾ ਪੱਤਰ ਤੇ ਚਾਰਜਸ਼ੀਟ ਕਮੇਟੀਆਂ ਦਾ ਗਠਨ 

ਅਵਿਨਾਸ਼ ਰਾਏ ਖੰਨਾ ਤਿਆਰ ਕਰਨਗੇ ਵਾਅਦਾ ਪੱਤਰ 

Khushdeep Singh Picture
Published On

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਸਿਆਸੀ ਅਤੇ ਚੋਣ ਤਿਆਰੀਆਂ ਤੇਜ਼ ਕਰਦੇ ਹੋਏ ਐਤਵਾਰ ਨੂੰ ਮੈਨੀਫੈਸਟੋ ਕਮੇਟੀ ਅਤੇ ਚਾਰਜਸ਼ੀਟ ਕਮੇਟੀ ਦਾ ਗਠਨ ਕੀਤਾ ਗਿਆ ਹੈ। ਮੈਨੀਫੈਸਟੋ ਕਮੇਟੀ ਦੀ ਕਮਾਨ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੂੰ ਸੌਂਪੀ ਗਈ ਹੈ, ਜਦਕਿ ਚਾਰਜਸ਼ੀਟ ਕਮੇਟੀ ਦੀ ਅਗਵਾਈ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਕਰਨਗੇ।

ਸੁਨੀਲ ਜਾਖੜ ਦਾ ਕੰਮ ਸਿਰਫ਼ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਨੂੰ ਦੇਖਦੇ ਹੋਏ ਚਾਰਜ਼ਸੀਟ ਤਿਆਰ ਕਰਨਾ ਹੋਏਗਾ ਅਤੇ ਉਸ ਨੂੰ ਜਨਤਾ ਅੱਗੇ ਰੱਖਦੇ ਹੋਏ ਹਿਸਾਬ ਮੰਗਣਾ ਹੋਏਗਾ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਦੋਵਾਂ ਕਮੇਟੀਆਂ ਦੇ ਗਠਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪਾਰਟੀ ਦੇ ਪੰਜਾਬ ਅਤੇ ਕੌਮੀ ਪੱਧਰ ਦੇ ਕਈ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਪਾਰਟੀ ਵੱਲੋਂ ਹੋਰ ਅਹਿਮ ਕਮੇਟੀਆਂ ਦਾ ਵੀ ਐਲਾਨ ਕੀਤਾ ਜਾਵੇਗਾ। ਭਾਜਪਾ ਵੱਲੋਂ ਬਣਾਈ ਗਈ ਸੂਬਾ ਮੈਨੀਫੈਸਟੋ ਕਮੇਟੀ ਵਿੱਚ ਅਵਿਨਾਸ਼ ਰਾਏਖੰਨਾ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਮਨਪ੍ਰੀਤ ਸਿੰਘ ਬਾਦਲ, ਅਸ਼ਵਨੀ ਸ਼ਰਮਾ, ਮਨੋਰੰਜਨ ਕਾਲੀਆ, ਸੋਮ ਪ੍ਰਕਾਸ਼, ਰਾਣਾ ਗੁਰਮੀਤ ਸਿੰਘ ਸੋਢੀ, ਅਸ਼ਵਨੀ ਸ਼ੇਖੜੀ, ਸਤਨਾਮ ਸਿੰਘ ਸੰਧੂ, ਰਾਘਵ ਚੱਢਾ, ਰਾਜਿੰਦਰ ਗੁਪਤਾ, ਹਰਭਜਨ ਸਿੰਘ, ਪਰਮਪਾਲ ਕੌਰ ਅਤੇ ਐਡਵੋਕੇਟ ਐੱਚਐੱਸ ਫੂਲਕਾ ਨੂੰ ਮੈਂਬਰ ਬਣਾਇਆ ਗਿਆ ਹੈ। ਇਸ ਕਮੇਟੀ ਵਿੱਚ ਚੇਅਰਮੈਨ ਸਮੇਤ ਕੁੱਲ 14 ਆਗੂ ਸ਼ਾਮਲ ਹਨ।

ਕਮੇਟੀ ਦੀ ਅਹਿਮ ਜ਼ਿੰਮੇਵਾਰੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਚੋਣ ਵਾਅਦਾ ਪੱਤਰ ਦੀ ਤਿਆਰੀ ਨਾਲ ਜੁੜੀ ਹੋਵੇਗੀ। ਦੂਜੇ ਪਾਸੇ, ਸੂਬਾ ਚਾਰਜਸ਼ੀਟ ਕਮੇਟੀ ਦੀ ਕਮਾਨ ਸੁਨੀਲ ਜਾਖੜ ਨੂੰ ਸੌਂਪੀ ਗਈ ਹੈ। ਇਸ ਕਮੇਟੀ ਵਿੱਚ ਇਕਬਾਲ ਸਿੰਘ ਲਾਲਪੁਰਾ, ਵਿਜੈ ਸਾਂਪਲਾ, ਸ਼ਵੇਤ ਮਲਿਕ, ਪਰਨੀਤ ਕੌਰ, ਰਵਨੀਤ ਸਿੰਘ ਬਿੱਟੂ, ਦਿਨੇਸ਼ ਬੱਬੂ, ਸੁਸ਼ੀਲ ਰਿੰਕੂ, ਗੇਜਾ ਰਾਮ, ਵਿਕਰਮਜੀਤ ਸਿੰਘ ਸਾਹਨੀ, ਅਸ਼ੋਕ ਮਿੱਤਲ, ਸੰਦੀਪ ਪਾਠਕ, ਐੱਸਐੱਸ ਚੰਨੀ ਅਤੇ ਜਗਮੀਤ ਸਿੰਘ ਬਰਾੜ ਨੂੰ ਮੈਂਬਰ ਬਣਾਇਆ ਗਿਆ ਹੈ। ਚੇਅਰਮੈਨ ਸਮੇਤ ਇਸ ਕਮੇਟੀ ਵਿੱਚ ਕੁੱਲ 14 ਆਗੂ ਸ਼ਾਮਲ ਹਨ। ਕਮੇਟੀ ਵੱਲੋਂ ਪੰਜਾਬ ਦੀ ਮੌਜ਼ੂਦਾ ਸਰਕਾਰ ਦੇ ਕੰਮਕਾਜ ਅਤੇ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਦੇ ਅਧਾਰ ’ਤੇ ਚਾਰਜਸ਼ੀਟ ਤਿਆਰ ਕਰਨ ਦੀ ਜ਼ਿੰਮੇਵਾਰੀ ਨਿਭਾਈ ਜਾਵੇਗੀ।

ਇਹ ਵੀ ਪੜ੍ਹੋ : Road Accident News: ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ 'ਤੇ ਭਿਆਨਕ ਸੜਕ ਹਾਦਸਾ, ਪੰਜ ਮੌਤਾਂ ਤੇ ਨੌਂ ਜ਼ਖ਼ਮੀ

Comments

Post Your Comment

About The Author

Related Posts