Punjab PCS Exam Result: ਭਾਜਪਾ ਨੇ ਪੰਜਾਬ ਪੀਸੀਐਸ ਪ੍ਰੀਖਿਆ ਦੇ ਨਤੀਜਿਆਂ ਵਿੱਚ ਭ੍ਰਿਸ਼ਟਾਚਾਰ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ

ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ

Satinder Mathur  Picture
Published On

Punjab PCS Exam Result: ਨਵੀਂ ਦਿੱਲੀ, (ਸੱਚ ਕਹੂੰ ਨਿਊਜ਼/ਹਿੰ.ਸ.)। ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀ ਪੀਸੀਐਸ ਮੁੱਖ ਪ੍ਰੀਖਿਆ ਦੇ ਨਤੀਜਿਆਂ ਵਿੱਚ ਬੇਨਿਯਮੀਆਂ ਦਾ ਦੋਸ਼ ਲਗਾਉਂਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ ਹੈ ਅਤੇ ਪੂਰੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਜਾਂਚ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: Faridkot Stubble Burning: ਫਰੀਦਕੋਟ ’ਚ ਪਰਾਲੀ ਸਾੜਨ ਦੇ ਮਾਮਲਿਆਂ 'ਚ 12 ਕਿਸਾਨਾਂ ਖ਼ਿਲਾਫ਼ ਕੇਸ ਦਰਜ

ਭਾਜਪਾ ਦੇ ਕੇਂਦਰੀ ਹੈੱਡਕੁਆਰਟਰ ਇੰਚਾਰਜ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਵੀਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦਾ ਦੋਸ਼ ਲਗਾਇਆ ਅਤੇ ਪੀਸੀਐਸ ਭਰਤੀ ਪ੍ਰਕਿਰਿਆ 'ਤੇ ਗੰਭੀਰ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੀਸੀਐਸ ਪ੍ਰੀਖਿਆ ਵਿੱਚ ਗੈਰ-ਹਾਜ਼ਰ ਉਮੀਦਵਾਰਾਂ ਦੀ ਚੋਣ, ਇੱਕ ਹੀ ਕੇਂਦਰ ਤੋਂ 24.21 ਪ੍ਰਤੀਸ਼ਤ ਚੋਣ ਅਤੇ ਲਗਾਤਾਰ ਰੋਲ ਨੰਬਰਾਂ ਦੇ ਸਮੂਹਾਂ ਨੇ ਪੂਰੀ ਭਰਤੀ ਪ੍ਰਕਿਰਿਆ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

ਚੁੱਘ ਨੇ ਦੱਸਿਆ ਕਿ ਇਸ ਸਬੰਧ ਵਿੱਚ, ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਤੁਰੰਤ ਸੀਬੀਆਈ ਜਾਂਚ, ਚੋਣ ਪ੍ਰਕਿਰਿਆ ਨੂੰ ਰੋਕਣ ਅਤੇ ਸਾਰੇ ਸਬੂਤਾਂ ਨੂੰ ਸੁਰੱਖਿਅਤ ਰੱਖਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਕਦੋਂ ਤੱਕ ਜਵਾਬਦੇਹੀ ਤੋਂ ਭੱਜਦੇ ਰਹਿਣਗੇ? ਨੈਤਿਕ ਆਧਾਰ 'ਤੇ, ਉਨ੍ਹਾਂ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ। ਪੰਜਾਬ ਦੇ ਨੌਜਵਾਨਾਂ ਨੂੰ ਜੁਮਲੇ ਨਹੀਂ, ਇਨਸਾਫ਼ ਚਾਹੀਦੈ।

Comments

Post Your Comment

About The Author

Related Posts