Punjab Vidhan Sabha Election: ਵਿਧਾਨ ਸਭਾ ਚੋਣਾਂ 2027 ਲਈ ਭਾਜਪਾ ਦਾ ਵੱਡਾ ਐਲਾਨ, 117 ਸੀਟਾਂ 'ਤੇ ਉਮੀਦਵਾਰ ਉਤਾਰਨ ਦੀ ਤਿਆਰੀ

ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੇ ਦਮ ’ਤੇ ਲੜੇਗੀ : ਸਤੀਸ਼ ਪੂਨੀਆ

Ravinder Sharma Picture
Published On

ਚੰਡੀਗੜ੍ਹ (ਹਿੰ.ਸ.)। ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਇਕ ਵਾਰ ਫਿਰ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ। ਭਾਜਪਾ ਦੇ ਪੰਜਾਬ ਇੰਚਾਰਜ ਸਤੀਸ਼ ਪੂਨੀਆ ਨੇ ਕਿਹਾ ਕਿ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੇ ਦਮ ’ਤੇ ਲੜੇਗੀ ਅਤੇ ਸਾਰੀਆਂ 117 ਸੀਟਾਂ ’ਤੇ ਉਮੀਦਵਾਰ ਉਤਾਰੇਗੀ।

ਭਾਜਪਾ ਦੇ ਸੀਨੀਅਰ ਆਗੂਆਂ ਅਤੇ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਵਿਚਾਲੇ ਪਰਦੇ ਪਿੱਛੇ ਗੱਲਬਾਤ ਦੀਆਂ ਚੱਲ ਰਹੀਆਂ ਚਰਚਾਵਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਪੂਨੀਆ ਨੇ ਕਿਹਾ ਕਿ ਪਾਰਟੀ ਆਪਣੇ ਦਮ ’ਤੇ ਚੋਣ ਲੜਨ ਦੇ ਫੈਸਲੇ ’ਤੇ ਕਾਇਮ ਹੈ।

Read Also : ਜਸਟਿਸ ਸੰਜੇ ਕੇ. ਅਗਰਵਾਲ ਰਾਜਸਥਾਨ ਹਾਈ ਕੋਰਟ ਦੇ ਨਵੇਂ ਮੁੱਖ ਜੱਜ

ਉਨ੍ਹਾਂ ਕਿਹਾ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਿਚਾਲੇ ਸਮੇਂ-ਸਮੇਂ ’ਤੇ ਮੁਲਾਕਾਤਾਂ ਹੁੰਦੀਆਂ ਰਹਿੰਦੀਆਂ ਹਨ, ਪਰ ਹਰ ਮੁਲਾਕਾਤ ਨੂੰ ਗਠਜੋੜ ਸਬੰਧੀ ਗੱਲਬਾਤ ਨਹੀਂ ਮੰਨਿਆ ਜਾਣਾ ਚਾਹੀਦਾ।

ਭਾਜਪਾ ਅੰਦਰ ਕਥਿਤ ਅਨੁਸ਼ਾਸਨਹੀਣਤਾ ਅਤੇ ਆਗੂਆਂ ਦੀ ਨਾਰਾਜ਼ਗੀ ਸਬੰਧੀ ਸਵਾਲ ’ਤੇ ਸਤੀਸ਼ ਪੂਨੀਆ ਨੇ ਕਿਹਾ ਕਿ ਉਹ ਪੰਜਾਬ ਵਿੱਚ ਸਾਰੇ ਆਗੂਆਂ ਅਤੇ ਵਰਕਰਾਂ ਨਾਲ ਗੱਲਬਾਤ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸਾਰੇ ਆਗੂਆਂ ਲਈ ਗੱਲਬਾਤ ਦੇ ਦਰਵਾਜ਼ੇ ਖੁੱਲ੍ਹੇ ਹਨ।

ਪੂਨੀਆ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਵਰਕਰਾਂ ਲਈ ਵਰਕਸ਼ਾਪਾਂ ਕਰਵਾਈਆਂ ਜਾ ਰਹੀਆਂ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਗੂਆਂ ਤੇ ਵਰਕਰਾਂ ਨੂੰ ਤਿਆਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਸੰਗਠਨ ਨੂੰ ਹਰ ਪੱਧਰ ’ਤੇ ਮਜ਼ਬੂਤ ਕਰ ਰਹੀ ਹੈ ਅਤੇ ਪਾਰਟੀ ਦੇ ਵਰਕਰ ਆਉਣ ਵਾਲੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ।

About The Author

Related Posts