Barnala Farmers Protest: ਡੀਸੀ ਦਫ਼ਤਰ ਦਾ ਗੇਟ ਬੰਦ, ਗੁੱਸੇ ’ਚ ਕਿਸਾਨਾਂ ਨੇ ਮੁੱਖ ਸੜਕ ਜਾਮ ਕਰ ਲਾਇਆ ਧਰਨਾ

ਡੀਸੀ ਦਫ਼ਤਰ ਦਾ ਗੇਟ ਬੰਦ, ਗੁੱਸੇ ’ਚ ਕਿਸਾਨਾਂ ਨੇ ਮੁੱਖ ਸੜਕ ਜਾਮ ਕਰ ਲਾਇਆ ਧਰਨਾ

Khushdeep Singh Picture
Published On

ਬਰਨਾਲਾ (ਸੱਚ ਕਹੂੰ ਨਿਊਜ਼/ਹਿੰ.ਸ.)। ਬਰਨਾਲਾ ’ਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਵਰਕਰਾਂ ਨੇ ਹੰਡਿਆਇਆ ਰੋਡ ’ਤੇ ਦਰੀਆਂ ਵਿਛਾ ਕੇ ਚੱਕਾ ਜਾਮ ਕਰ ਦਿੱਤਾ। ਪ੍ਰਸ਼ਾਸਨ ਵੱਲੋਂ ਕਿਸਾਨਾਂ ਦੇ ਪਹਿਲਾਂ ਤੋਂ ਤੈਅ ਧਰਨੇ ਤੋਂ ਪਹਿਲਾਂ ਹੀ ਡੀਸੀ ਦਫ਼ਤਰ ਦੇ ਮੁੱਖ ਗੇਟ ਬੰਦ ਕਰਨ ਤੇ ਭਾਰੀ ਪੁਲਿਸ ਬਲ ਤਾਇਨਾਤ ਕਰਨ ਤੋਂ ਬਾਅਦ ਕਿਸਾਨਾਂ ਵਿੱਚ ਰੋਸ ਪੈਦਾ ਹੋ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਡੀਸੀ ਦਫ਼ਤਰ ਦੇ ਅੰਦਰ ਜਾਣ ਤੋਂ ਰੋਕੇ ਜਾਣ ’ਤੇ ਪ੍ਰਦਰਸ਼ਨਕਾਰੀਆਂ ਨੇ ਤੁਰੰਤ ਦਫ਼ਤਰ ਦੇ ਬਿਲਕੁਲ ਸਾਹਮਣੇ ਹੰਡਿਆਇਆ ਰੋਡ ਨੂੰ ਜਾਮ ਕਰ ਦਿੱਤਾ। ਹੰਡਿਆਇਆ ਰੋਡ ਜ਼ਿਲ੍ਹੇ ਦੇ ਸਭ ਤੋਂ ਵਿਅਸਤ ਰਸਤਿਆਂ ਵਿੱਚੋਂ ਇੱਕ ਹੋਣ ਕਾਰਨ ਚੱਕਾ ਜਾਮ ਹੁੰਦੇ ਹੀ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। Barnala Farmers Protest

ਸੜਕ ’ਤੇ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਸਕੂਲੀ ਬੱਚਿਆਂ, ਐਂਬੂਲੈਂਸਾਂ, ਮਰੀਜ਼ਾਂ ਤੇ ਆਮ ਰਾਹਗੀਰਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਜਾਮ ਕਾਰਨ ਕਈ ਥਾਵਾਂ ’ਤੇ ਰਾਹਗੀਰਾਂ ਤੇ ਧਰਨਾਕਾਰੀ ਕਿਸਾਨਾਂ ਵਿਚਾਲੇ ਤਿੱਖੀ ਬਹਿਸ ਵੀ ਹੋਈ। ਮੌਕੇ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਦਖ਼ਲ ਦੇ ਕੇ ਸਥਿਤੀ ਨੂੰ ਸ਼ਾਂਤ ਕਰਵਾਇਆ। ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਦਰਸ਼ਨ ਨੈਣੀਵਾਲ ਤੇ ਜਰਨੈਲ ਸਿੰਘ ਭਦੌੜ ਨੇ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਖ਼ਤ ਰੋਸ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਡੀਸੀ ਦਫ਼ਤਰ ਦੇ ਅੰਦਰ ਸ਼ਾਂਤਮਈ ਤੇ ਲੋਕਤੰਤਰਿਕ ਢੰਗ ਨਾਲ ਧਰਨਾ ਦੇਣਾ ਕਿਸਾਨਾਂ ਦਾ ਹੱਕ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਜ਼ਿਲ੍ਹਾ ਪ੍ਰਸ਼ਾਸਨ ਡੀਸੀ ਦਫ਼ਤਰ ਦੇ ਗੇਟ ਖੋਲ੍ਹ ਕੇ ਉਨ੍ਹਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੰਦਾ, ਉਦੋਂ ਤੱਕ ਹੰਡਿਆਇਆ ਰੋਡ ਤੋਂ ਧਰਨਾ ਨਹੀਂ ਚੁੱਕਿਆ ਜਾਵੇਗਾ। Barnala Farmers Protest

ਇਹ ਵੀ ਪੜ੍ਹੋ ; Delhi Journalist Protest: ਪ੍ਰੈਸ ਕਲੱਬ ਨੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਬਦਸਲੂਕੀ ਦੀ ਕੀਤੀ ਨਿੰਦਾ

About The Author

Related Posts