Punjab
Punjab Farmers: ਬੀਕੇਯੂ ਸਿੱਧੂਪੁਰ ਦਾ ਲੈਂਡ ਮੋਰਗੇਜ ਬੈਂਕਾਂ ਖਿਲਾਫ਼ ਵੱਡਾ ਐਕਸ਼ਨ,ਜਾਣੋ ਕੀ ਹੈ ਮਾਮਲਾ
11 ਮਈ ਤੋਂ 10 ਜ਼ਿਲ੍ਹਿਆਂ ਵਿੱਚ ਮੇਨ ਬ੍ਰਾਂਚਾਂ ਬੰਦ ਕੀਤੀਆਂ ਜਾਣਗੀਆਂ
Punjab Farmers: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਲੈਂਡ ਮੋਰਗੇਜ ਬੈਂਕ ਵੱਲੋਂ ਕਿਸਾਨਾਂ ਨਾਲ ਹੋ ਰਹੀ ਕਥਿਤ ਧੋਖਾਧੜੀ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਨੇ 11 ਮਈ ਤੋਂ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਬੈਂਕ ਦੀਆਂ ਜ਼ਿਲ੍ਹਾ ਪੱਧਰੀ ਮੇਨ ਬ੍ਰਾਂਚਾਂ ਬੰਦ ਕਰਨ ਦੀ ਚੇਤਾਵਨੀ ਦਿੱਤੀ ਹੈ। ਇਹ ਫੈਸਲਾ ਬੀਕੇਯੂ ਏਕਤਾ ਸਿੱਧੂਪੁਰ ਦੀ ਪੰਜਾਬ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ, ਜਿਸ ਦੀ ਅਗਵਾਈ ਜਥੇਬੰਦੀ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਕੀਤੀ। ਮੀਟਿੰਗ ਵਿੱਚ ਪੰਜਾਬ ਭਰ ਤੋਂ ਜ਼ਿਲ੍ਹਾ ਆਗੂ ਸ਼ਾਮਲ ਹੋਏ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਦੋਸ਼ ਲਗਾਇਆ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰ ਰਹੀਆਂ ਹਨ ਅਤੇ ਲੈਂਡ ਮੋਰਗੇਜ ਬੈਂਕ ਰਾਹੀਂ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੈਂਕ ਵੱਲੋਂ ਕਰਜ਼ਾ ਮੁਕਾਉਣ ਦੇ ਬਾਵਜ਼ੂਦ ਕਿਸਾਨਾਂ ਤੋਂ ਲਏ ਗਏ ਖਾਲੀ ਚੈਕਾਂ ਦਾ ਗਲਤ ਇਸਤੇਮਾਲ ਕਰਕੇ ਉਨ੍ਹਾਂ ਨੂੰ ਅਦਾਲਤਾਂ ਵਿੱਚ ਫਸਾਇਆ ਜਾ ਰਿਹਾ ਹੈ ਅਤੇ ਜ਼ਮੀਨਾਂ ਕੁਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਦੱਸਿਆ ਕਿ ਪਿੰਡ ਹਰੀਨੌ ਦੇ ਦੋ ਭਰਾਵਾਂ ਨੂੰ ਵੀ ਇਸੇ ਤਰ੍ਹਾਂ ਪ੍ਰੇਸ਼ਾਨ ਕੀਤਾ ਗਿਆ, ਜਿਸ ਕਾਰਨ ਉਹਨਾਂ ਨੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ 30 ਮਾਰਚ ਤੋਂ ਲੈਂਡ ਮੋਰਗੇਜ ਬੈਂਕ ਫਰੀਦਕੋਟ ਅੱਗੇ ਲਗਾਤਾਰ ਧਰਨਾ ਜਾਰੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ 11 ਮਈ ਤੋਂ ਬਠਿੰਡਾ, ਪਟਿਆਲਾ, ਮੋਹਾਲੀ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਸੰਗਰੂਰ, ਫਾਜ਼ਿਲਕਾ, ਫਰੀਦਕੋਟ ਅਤੇ ਅੰਮ੍ਰਿਤਸਰ ਵਿੱਚ ਬੈਂਕ ਦੀਆਂ ਮੇਨ ਬ੍ਰਾਂਚਾਂ ਬੰਦ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ: Cooler Tips: ਕੂਲਰ ਦੇ ਪਾਣੀ ’ਚ ਪਾਓ ਇਹ ਛੋਟੀ ਜਿਹੀ ਚੀਜ਼, ਬਦਬੂ ਅਤੇ ਮੱਛਰਾਂ ਤੋਂ ਮਿਲਗੀ ਰਾਹਤ
ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਜਥੇਬੰਦੀ ਕਿਸੇ ਵੀ ਵਰਗ ਨਾਲ ਹੋ ਰਹੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਟੋਲ ਪਲਾਜ਼ਾ ਕਰਮਚਾਰੀਆਂ ਦੇ ਸੰਘਰਸ਼ ਨੂੰ ਵੀ ਪੂਰਾ ਸਮਰਥਨ ਦਿੱਤਾ ਜਾਵੇਗਾ। ਇਸ ਦੌਰਾਨ ਕਿਸਾਨ ਆਗੂਆਂ ਨੇ ਆਮ ਆਦਮੀ ਪਾਰਟੀ ’ਤੇ ਦੋਹਰੇ ਮਾਪਦੰਡ ਅਪਣਾਉਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਜਿੱਥੇ
About The Author