Malout News: ਪੂਜਨੀਕ ਗੁਰੂ ਜੀ ਦੀ ਪ੍ਰੇਰਣਾ ਸਦਕਾ ਮਲੋਟ ਦੇ ਖੂਨਦਾਨੀ ਸੇਵਾਦਾਰ ਨੇ ਕੈਂਸਰ ਦੇ ਮਰੀਜ਼ ਲਈ ਕੀਤਾ ਖੂਨਦਾਨ
ਮਾਨਵਤਾ ਦੀ ਸੇਵਾ ’ਚ ਪਾ ਰਹੇ ਹਨ ਆਪਣਾ ਵੱਡਮੁੱਲਾ ਸਹਿਯੋਗ
Malout News: ਮਲੋਟ (ਮਨੋਜ)। ਡੇਰਾ ਸੱਚਾ ਸੌਦਾ ਬਲਾਕ ਮਲੋਟ ਦੇ ਖੂਨਦਾਨੀ ਸੇਵਾਦਾਰਾਂ ਵੱਲੋਂ ਪੂਜਨੀਕ ਗੁਰੂ ਜੀ ਦੀ ਪ੍ਰੇਰਣਾ ਸਦਕਾ ਮਾਨਵਤਾ ਦੀ ਸੇਵਾ ’ਚ ਆਪਣਾ ਵੱਡਮੁੱਲਾ ਸਹਿਯੋਗ ਪਾਇਆ ਜਾ ਰਿਹਾ ਹੈ ਤੇ ਸੇਵਾਦਾਰਾਂ ਵੱਲੋਂ ਰੋਜ਼ਾਨਾਂ ਵਾਂਗ ਹੀ ਮਰੀਜ਼ਾਂ ਨੂੰ ਇਲਾਜ ਦੌਰਾਨ ਖੂਨ ਦੀ ਲੋੜ ਪੈਣ ’ਤੇ ਖੂਨਦਾਨ ਕੀਤਾ ਜਾ ਰਿਹਾ ਹੈ। ਇਸੇ ਕੜ੍ਹੀ ਤਹਿਤ ਮਲੋਟ ਦੇ ਇੱਕ ਸੇਵਾਦਾਰ ਨੇ ਇੱਕ ਲੋੜਵੰਦ ਮਰੀਜ਼ ਨੂੰ ਇਲਾਜ ਦੌਰਾਨ ਖੂਨ ਦੀ ਲੋੜ ਪੈਣ ’ਤੇ ਆਪਣਾ ਇੱਕ ਯੂਨਿਟ ਖੂਨਦਾਨ ਕਰਕੇ ਮਾਨਵਤਾ ਦਾ ਫਰਜ਼ ਨਿਭਾਇਆ। ਜਾਣਕਾਰੀ ਦਿੰਦਿਆਂ ਖੂਨਦਾਨ ਸੰਮਤੀ ਮਲੋਟ ਦੇ ਸੇਵਾਦਾਰ ਰਿੰਕੂ ਛਾਬੜਾ ਇੰਸਾਂ ਨੇ ਦੱਸਿਆ ਕਿ ਜਦੋਂ ਇੱਕ ਕੈਂਸਰ ਪੀੜਤ ਮਰੀਜ਼ ਨੂੰ ਇਲਾਜ ਦੌਰਾਨ ਖੂਨ ਦੀ ਲੋੜ ਪਈ ਤਾਂ ਉਸਨੇ ਤੁਰੰਤ ਹੀ ਮਲੋਟ ਦੇ ਬਲੱਡ ਬੈਂਕ ’ਚ ਪਹੁੰਚ ਕੇ ਆਪਣਾ ਇੱਕ ਯੂਨਿਟ ਖੂਨਦਾਨ ਕੀਤਾ।
ਸੇਵਾਦਾਰ ਰਿੰਕੂ ਛਾਬੜਾ ਇੰਸਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦੇ ਹੋਏ ਉਸਨੇ 82ਵੀਂ ਵਾਰ ਖੂਨਦਾਨ ਕੀਤਾ ਹੈ ਤੇ ਅਗੇ ਤੋਂ ਮਾਨਵਤਾ ਦੀ ਸੇਵਾ ’ਚ ਲੱਗਿਆ ਰਹੇਗਾ। ਇਸ ਮੌਕੇ ਸੱਚੇ ਨਮਰ ਸੇਵਾਦਾਰ ਰਾਹੁਲ ਇੰਸਾਂ, ਰਿੰਕੂ ਇੰਸਾਂ, ਬਲਰਾਜ ਸਿੰਘ ਇੰਸਾਂ, ਸਤੀਸ਼ ਹਾਂਡਾ ਇੰਸਾਂ, ਬਲਵਿੰਦਰ ਸਿੰਘ ਇੰਸਾਂ, ਭੈਣਾਂ ਕਿਰਨ ਇੰਸਾਂ, ਸਤਵੰਤ ਕੌਰ ਇੰਸਾਂ, ਅਮਰਜੀਤ ਕੌਰ ਇੰਸਾਂ ਤੇ ਮਮਤਾ ਇੰਸਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਜੀ ਨੇ ਮਾਨਵਤਾ ਦੀ ਭਲਾਈ ਲਈ 176 ਮਾਨਵਤਾ ਭਲਾਈ ਕਾਰਜ ਸ਼ੁਰੂ ਕੀਤੇ ਹੋਏ ਹਨ ਤੇ ਹਰ ਇੱਕ ਕਾਰਜ ਮਾਨਵਤਾ ਭਲਾਈ ਨੂੰ ਸਮਰਪਿਤ ਹੈ। ਉਨ੍ਹਾਂ ਸੇਵਾਦਾਰ ਰਿੰਕੂ ਛਾਬੜਾ ਇੰਸਾਂ ਦੁਆਰਾ ਕੀਤੇ ਇਸ ਪੁੰਨ ਦੇ ਕਾਰਜ ਦੀ ਪ੍ਰਸੰਸਾ ਕੀਤੀ।
Read Also : Ludhiana News: ਨਹਿਰੀ ਸੂਆ ਟੁੱਟਣ ਕਾਰਨ ਸੈਂਕੜੇ ਏਕੜੇ ਫਸਲ ਡੁੱਬੀ, ਕਿਸਾਨਾਂ ਨੂੰ ਵੱਡਾ ਨੁਕਸਾਨ