Blood Donation Awareness: ਬਲੱਡ ਡੋਨਰ ਡੇਅ ਮੌਕੇ ਸਮਾਜ ਸੇਵੀ ਸੁਸਾਇਟੀ ਤੇ ਖੂਨਦਾਨੀਆਂ ਦਾ ਸਨਮਾਨ

ਬਲੱਡ ਡੋਨਰ ਡੇਅ ਮੌਕੇ ਸਮਾਜ ਸੇਵੀ ਸੁਸਾਇਟੀ ਤੇ ਖੂਨਦਾਨੀਆਂ ਦਾ ਸਨਮਾਨ

Khushdeep Singh Picture
Published On

Blood Donation News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਬਲੱਡ ਡੋਨਰ ਡੇਅ ਮੌਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ, ਫ਼ਰੀਦਕੋਟ ਵੱਲੋਂ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ’ਚ ਆਪਣੀਆਂ ਸੇਵਾਵਾਂ ਨਿਭਾਅ ਰਹੀ ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਫ਼ਰੀਦਕੋਟ, ਪੰਜਾਬ ਸੋਸ਼ਲ ਸੁਸਾਇਟੀ ਪੰਜਾਬ ਟੀਮ ਤੇ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਸੁਸਾਇਟੀ ਤੇ ਇਸ ਦੀ ਟੀਮ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਲੋੜਵੰਦ ਮਰੀਜ਼ਾਂ ਲਈ ਖੂਨਦਾਨ, ਬੱਚਿਆਂ ਦੀ ਪੜ੍ਹਾਈ ’ਚ ਸਹਾਇਤਾ, ਮਰੀਜ਼ਾਂ ਨੂੰ ਦਵਾਈਆਂ ਤੇ ਰਾਸ਼ਨ ਮੁਹੱਈਆ ਕਰਵਾਉਣ ਸਮੇਤ ਹੋਰ ਸਮਾਜ ਸੇਵੀ ਕਾਰਜ ਕੀਤੇ ਜਾ ਰਹੇ ਹਨ। ਇਨ੍ਹਾਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਸੁਸਾਇਟੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। Blood Donation News

ਇਹ ਵੀ ਪੜ੍ਹੋ : Budha Nala Cleaning: ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਸੁਸਾਇਟੀ ਦੇ ਪ੍ਰਧਾਨ ਗੁਰਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਸਮਾਜ ਸੇਵਾ ਦਾ ਮਕਸਦ ਲੋੜਵੰਦ ਲੋਕਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਲੋਕ ਭਲਾਈ ਦੇ ਕਾਰਜ ਜਾਰੀ ਰੱਖੇ ਜਾਣਗੇ ਅਤੇ ਵੱਧ ਤੋਂ ਵੱਧ ਨਵੇਂ ਖੂਨਦਾਨੀਆਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ। ਇਸ ਮੌਕੇ ਸ਼ਰਮਜੀਤ ਸਿੰਘ ਸਰਾਂ, ਪ੍ਰਧਾਨ ਆਲ ਇੰਡੀਆ ਕਿਸਾਨ ਏਕਤਾ ਫਤਿਹ, ਨੇ ਕਿਹਾ ਕਿ ਸੁਸਾਇਟੀ ਵੱਲੋਂ ਹਰ ਵਾਰ ਦੀ ਤਰ੍ਹਾਂ ਭਵਿੱਖ ’ਚ ਵੀ ਸਮਾਜ ਪ੍ਰਤੀ ਬਣਦੇ ਫਰਜ਼ਾਂ ਨੂੰ ਹੋਰ ਵੱਧ-ਚੜ੍ਹ ਕੇ ਨਿਭਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਖੂਨਦਾਨ ਵਰਗੇ ਮਹਾਨ ਕਾਰਜ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ। ਸਨਮਾਨ ਸਮਾਗਮ ਦੌਰਾਨ ਗੁਰਜੀਤ ਸਿੰਘ ਹੈਰੀ ਢਿੱਲੋਂ, ਸ਼ਰਨਜੀਤ ਸਿੰਘ ਸਰਾਂ, ਗੁਰਵਿੰਦਰ ਸਿੰਘ, ਸ਼ੰਕਰ ਸ਼ਰਮਾ, ਰਿਕੀ, ਵਿਕਾਸ ਭੰਡਾਰੀ, ਪ੍ਰੋ. ਮਲਕੀਤ ਸਿੰਘ, ਸਨੀ (ਸਟੂਡੀਓ), ਪ੍ਰੋ. ਬੀਰ ਇੰਦਰ ਅਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਸਮਾਜ ਸੇਵੀ ਅਤੇ ਡੋਨਰ ਹਾਜ਼ਰ ਸਨ।

About The Author

Related Posts