ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ, 4 ਜ਼ਖਮੀ

Sach Kahoon Punjabi Desk Picture
Published On

ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀ ਗੋਲੀ, 4 ਜ਼ਖਮੀ

ਗੁਰੂਹਰਸਹਾਏ (ਵਿਜੈ ਹਾਂਡਾ)। ਬੀਤੇ ਸਮੇਂ ਤੋਂ ਹਲਕਾ ਗੁਰੂਹਰਸਹਾਏ ਦੇ ਪਿੰਡ ਬਾਜੇ ਕੇ ਵਿਖੇ ਦੋ ਧਿਰਾਂ ‘ਚ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਜੇ ਕੇ ਵਿਖੇ ਚੱਲੀ ਇਸ ਗੋਲੀ ਵਿੱਚ 4 ਵਿਅਕਤੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਭੇਜ ਦਿੱਤਾ ਗਿਆ ਹੈ। ਘਟਨਾ ਦੀ ਸੂਚਣਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts