Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Ludhiana News: ਲੁਧਿਆਣਾ ਵਾਸੀਆਂ ਨੂੰ ਮਿਲੀ ਵੱਡੀ ਖੁਸ਼ਖਬਰੀ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕੀਤਾ ਉਦਘਾਟਨ

ਹਲਕੇ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੀ

Satinder Mathur  Picture
Published On

Ludhiana News : ਲੁਧਿਆਣਾ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲੁਧਿਆਣਾ (ਉੱਤਰੀ) ਵਿਖੇ ਨਵੀਂ ਸਬ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਕੇ ਇਸ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇਸ ਪ੍ਰੋਜੈਕਟ 'ਤੇ ਕਰੀਬ 38 ਲੱਖ ਰੁਪਏ ਖਰਚ ਕੀਤੇ ਗਏ ਹਨ, ਜਿਸ ਨਾਲ ਹਲਕੇ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਨਾਇਬ ਤਹਿਸੀਲਦਾਰ ਜਗਸੀਰ ਸਿੰਘ ਨੇ ਵੀ ਆਪਣਾ ਅਹੁਦਾ ਸੰਭਾਲਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਹਰ ਪੈਸਾ ਇਮਾਨਦਾਰੀ ਨਾਲ ਖਰਚ ਰਹੀ ਹੈ ਅਤੇ ਇਹ ਸਬ ਤਹਿਸੀਲ ਉਸੇ ਸੋਚ ਦਾ ਨਤੀਜਾ ਹੈ।

ਉਨ੍ਹਾਂ ਦੱਸਿਆ ਕਿ ਕਰੀਬ 4400 ਵਰਗ ਫੁੱਟ ਖੇਤਰ ਵਾਲੇ ਇਸ ਕੰਪਲੈਕਸ ਵਿੱਚ ਸਬ ਰਜਿਸਟਰਾਰ ਦਫ਼ਤਰ, ਰਜਿਸਟਰੀ ਰੂਮ, ਰੀਡਰ ਰੂਮ, ਫਰਦ ਰੂਮ, ਲੋਕਾਂ ਲਈ ਬੈਠਣ ਦਾ ਹਾਲ, ਕੰਟੀਨ, ਜਨਰੇਟਰ ਰੂਮ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਨਾਲ ਰੋਜ਼ਾਨਾ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

New Sub Tehsil Ludhiana
Ludhiana News: ਲੁਧਿਆਣਾ ਵਾਸੀਆਂ ਨੂੰ ਮਿਲੀ ਵੱਡੀ ਖੁਸ਼ਖਬਰੀ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕੀਤਾ ਉਦਘਾਟਨ

ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਲੁਧਿਆਣਾ (ਉੱਤਰੀ) ਦੇ ਲੋਕਾਂ ਦੀ ਇਹ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਸੀ। ਪਹਿਲਾਂ ਲੋਕਾਂ ਨੂੰ ਰਜਿਸਟਰੀਆਂ ਕਰਵਾਉਣ ਲਈ ਟਰਾਂਸਪੋਰਟ ਨਗਰ ਜਾਣਾ ਪੈਂਦਾ ਸੀ, ਜਿਸ ਕਾਰਨ ਉਨ੍ਹਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਇਹ ਸਹੂਲਤ ਇਲਾਕੇ ਵਿੱਚ ਹੀ ਉਪਲੱਬਧ ਹੋਣ ਨਾਲ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚਣਗੇ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਸਬ ਤਹਿਸੀਲ ਲਈ ਲੋੜੀਂਦਾ ਸਟਾਫ, ਫਰਨੀਚਰ, ਕੰਪਿਊਟਰ, ਕੈਮਰੇ ਅਤੇ ਈ-ਰਜਿਸਟਰੀ ਪ੍ਰਣਾਲੀ ਦੀ ਵਿਵਸਥਾ ਕਰ ਦਿੱਤੀ ਗਈ ਹੈ। ਲੋਕਾਂ ਦੀ ਸਹੂਲਤ ਲਈ ਵੇਟਿੰਗ ਏਰੀਆ, ਏਅਰ ਕੰਡੀਸ਼ਨਿੰਗ ਅਤੇ ਪੀਣ ਵਾਲੇ ਪਾਣੀ ਦੀਆਂ ਸੁਵਿਧਾਵਾਂ ਵੀ ਉਪਲੱਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਬ ਤਹਿਸੀਲ ਨੇ ਅੱਜ ਤੋਂ ਹੀ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ ਹੈ। ਸਮਾਗਮ ਵਿੱਚ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਨਗਰ ਨਿਗਮ ਕਮਿਸ਼ਨਰ ਨੀਰੂ ਕਤਿਆਲ ਗੁਪਤਾ ਅਤੇ ਹੋਰ ਪ੍ਰਸ਼ਾਸਨਿਕ ਤੇ ਰਾਜਨੀਤਿਕ ਸ਼ਖਸੀਅਤਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts