Punjab

Punjab ਦੇ ਪਿੰਡ ਦੇਸ਼ 'ਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਮਾਨ
Punjab News: ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
Punjab: ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ
CM Mann ਨੇ PSPCL 'ਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
Welfare Work: ਪਸ਼ੂ ਸੇਵਾ ਦੀ ਮਿਸਾਲ ਬਣੇ ਮੇਜਰ ਸਿੰਘ, ਗੰਭੀਰ ਜ਼ਖ਼ਮੀ ਬੇਜ਼ੁਬਾਨ ਦਾ ਕਰਵਾਇਆ ਇਲਾਜ

ਕੈਡਿਟ ਸੁਖਰਾਜ ਤੇ ਜਸਨੂਰ ਨੇ ਪੰਜਾਬ ਦਾ ਮਾਣ ਵਧਾਇਆ, AFCAT 'ਚ ਦੇਸ਼ ਭਰ 'ਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ

ਸੂਬਾ ਸਰਕਾਰ ਦਾ ਉਦੇਸ਼ ਨੌਜਵਾਨਾਂ ਲਈ ਨੌਕਰੀਆਂ ਅਤੇ ਦੇਸ਼ ਦੀ ਸੇਵਾ ਕਰਨ ਦਾ ਸੁਪਨਾ ਦੇਖਣ ਵਾਲਿਆਂ ਨੂੰ ਵਰਦੀ ਦੇ ਹਾਣ ਦਾ ਬਣਾਉਣਾ

Ravinder Sharma Picture
Published On

ਚੰਡੀਗੜ੍ਹ (ਹਿੰ.ਸ.)। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ. ਮੋਹਾਲੀ ਦੇ 10ਵੇਂ ਕੋਰਸ ਦੇ ਦੋ ਕੈਡਿਟਾਂ ਨੇ ਇੱਕ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ (ਏ.ਐਫ.ਸੀ.ਏ.ਟੀ.) -2 ਪ੍ਰੀਖਿਆ ਵਿੱਚ ਆਲ-ਇੰਡੀਆ ਦੂਜਾ ਅਤੇ ਛੇਵਾਂ ਰੈਂਕ ਪ੍ਰਾਪਤ ਕੀਤਾ ਹੈ। ਇਕ ਵੱਕਾਰੀ ਪ੍ਰਾਪਤੀ ਵਜੋਂ ਜ਼ਿਲ੍ਹਾ ਰੋਪੜ ਦੇ ਸਰਕਾਰੀ ਸਕੂਲ ਅਧਿਆਪਕ ਦੇ ਪੁੱਤਰ ਸੁਖਰਾਜ ਸਿੰਘ ਹੀਰਾ ਨੇ ਪੂਰੇ ਦੇਸ਼ ਵਿੱਚੋਂ ਦੂਜਾ ਅਤੇ ਪਠਾਨਕੋਟ ਦੇ ਕੈਡਿਟ ਜਸਨੂਰ ਸਿੰਘ ਨੇ 6ਵਾਂ ਰੈਂਕ ਪ੍ਰਾਪਤ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਦੋਵੇਂ ਕੈਡਿਟ ਇਸ ਮਹੀਨੇ ਦੇ ਅੰਤ ਵਿੱਚ ਸ਼ੁਰੂ ਹੋਣ ਵਾਲੇ ਕੰਬਾਈਨਡ ਡਿਫੈਂਸ ਸਰਵਿਸਿਜ਼ (ਸੀਡੀਐਸ) ਕੋਰਸਾਂ ਲਈ ਪਹਿਲਾਂ ਹੀ ਚੁਣੇ ਜਾ ਚੁੱਕੇ ਹਨ। ਸੀਡੀਐਸ ਮੈਰਿਟ ਸੂਚੀ ਵਿੱਚ, ਜਸਨੂਰ ਸਿੰਘ ਨੇ ਹਵਾਈ ਸੈਨਾ ਸ਼੍ਰੇਣੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਸੁਖਰਾਜ ਸਿੰਘ ਹੀਰਾ ਨੇ ਆਰਮੀ ਦੀ ਮੈਰਿਟ ਸੂਚੀ ਵਿੱਚ ਚੌਥਾ ਸਥਾਨ ਪ੍ਰਾਪਤ ਕੀਤਾ। ਏ.ਐਫ.ਸੀ.ਏ.ਟੀ. ਅਤੇ ਸੀਡੀਐਸ ਵਿੱਚ ਇਹਨਾਂ ਹੋਣਹਾਰਾਂ ਦੀ ਦੋਹਰੀ ਸਫਲਤਾ ਸੰਸਥਾ ਵਿੱਚ ਦਿੱਤੀ ਗਈ ਸਖ਼ਤ ਸਿਖਲਾਈ ਅਤੇ ਸੁਚੱਜੀ ਸਲਾਹ ਦਾ ਪ੍ਰਤੱਖ ਪ੍ਰਮਾਣ ਹੈ।

ਦੋਵਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਦੇ ਨੌਜਵਾਨਾਂ ਦੀ ਪ੍ਰਤਿਭਾ ਅਤੇ ਦ੍ਰਿੜਤਾ ਦਾ ਸਪੱਸ਼ਟ ਸਬੂਤ ਹੈ। ਸੁਖਰਾਜ ਅਤੇ ਜਸਨੂਰ ਨੇ ਪੂਰੇ ਸੂਬੇ ਦਾ ਮਾਣ ਵਧਾਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਐਮ.ਆਰ.ਐਸ.ਏ.ਐਫ.ਪੀ.ਆਈ. ਅਤੇ ਮਾਈ ਭਾਗੋ ਏ.ਐਫ.ਪੀ.ਆਈ. ਵਰਗੀਆਂ ਡਿਫੈਂਸ ਸਿਖਲਾਈ ਅਕੈਡਮੀਆਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਤਾਂ ਜੋ ਸਾਧਾਰਨ ਪਿਛੋਕੜ ਵਾਲੇ ਹੋਰ ਨੌਜਵਾਨ ਵੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨ ਹਾਸਲ ਕਰ ਸਕਣ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਨੌਜਵਾਨਾਂ ਲਈ ਨੌਕਰੀਆਂ ਅਤੇ ਦੇਸ਼ ਦੀ ਸੇਵਾ ਕਰਨ ਦਾ ਸੁਪਨਾ ਦੇਖਣ ਵਾਲਿਆਂ ਨੂੰ ਵਰਦੀ ਦੇ ਹਾਣ ਦਾ ਬਣਾਉਣਾ ਹੈ।

ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਦੋਵਾਂ ਕੈਡਿਟਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਦੇ ਲਗਭਗ 24 ਕੈਡਿਟਾਂ ਨੂੰ ਦੇਸ਼ ਭਰ ਦੀਆਂ ਸਿਖਲਾਈ ਅਕੈਡਮੀਆਂ ਵਿੱਚ ਜਲਦੀ ਹੀ ਸ਼ੁਰੂ ਹੋਣ ਵਾਲੇ ਕੋਰਸਾਂ ਲਈ ਜੁਆਇਨਿੰਗ ਲੈਟਰ ਪ੍ਰਾਪਤ ਹੋਣ ਦੀ ਪ੍ਰਕਿਰਿਆ ਚੱਲ ਰਹੀ ਹੈ।

About The Author

Latest News

ICC Rankings: ਵਨਡੇ ਰੈਂਕਿੰਗ ’ਚ ਗਿੱਲ ਦੀ ਲੰਬੀ ਛਾਲ, ਕੋਹਲੀ ਨੂੰ ਛੱਡਿਆ ਪਿੱਛੇ, ਬੁਮਰਾਹ ਸਿਖਰ ’ਤੇ ਬਰਕਰਾਰ
Kolkata Godown Collapse: ਕੋਲਕਾਤਾ ’ਚ ਉਸਾਰੀ ਅਧੀਨ ਗੋਦਾਮ ਢਹਿਆ, 5 ਮੌਤਾਂ, 14 ਦਾ ਰੈਸਕਿਊ
Punjab ਦੇ ਪਿੰਡ ਦੇਸ਼ 'ਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਮਾਨ
Punjab News: ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
Punjab: ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

Related Posts