Faridkot News: ਬਾਬਾ ਫ਼ਰੀਦ ਐਵਾਰਡ ਤੇ ਸ. ਇੰਦਰਜੀਤ ਸਿੰਘ ਖਾਲਸਾ ਯਾਦਗਰੀ ਐਵਾਰਡ ਲਈ ਅਰਜ਼ੀਆਂ ਦੀ ਮੰਗ

ਯੋਗ ਵਿਅਕਤੀਆਂ ਅਤੇ ਸੰਸਥਾਵਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ

Satinder Mathur  Picture
Published On

Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬਾਬਾ ਸ਼ੇਖ਼ ਫ਼ਰੀਦ ਜੀ ਨੂੰ ਸਮਰਪਿਤ 19 ਤੋਂ 23 ਸਤੰਬਰ ਤੱਕ ਮਨਾਏ ਜਾ ਰਹੇ ਬਾਬਾ ਫ਼ਰੀਦ ਆਗਮਨ-ਪੁਰਬ ਮੌਕੇ ‘ਬਾਬਾ ਫ਼ਰੀਦ ਐਵਾਰਡ ਫਾਰ ਸਰਵਿਸ ਟੂ ਹਿਊਮੈਂਟੀ’ ਅਤੇ ‘ਸ. ਇੰਦਰਜੀਤ ਸਿੰਘ ਖਾਲਸਾ ਯਾਦਗਰੀ ਅਵਾਰਡ’ ਪ੍ਰਦਾਨ ਕੀਤੇ ਜਾਣਗੇ। ਇਨ੍ਹਾਂ ਐਵਾਰਡਾਂ ਲਈ ਯੋਗ ਵਿਅਕਤੀਆਂ ਅਤੇ ਸੰਸਥਾਵਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਗੁਰਦੁਆਰਾ ਗੌਦੜੀ ਸਾਹਿਬ ਫ਼ਰੀਦਕੋਟ ਅਤੇ ਟਿੱਲਾ ਬਾਬਾ ਫ਼ਰੀਦ ਰਿਲੀਜੀਅਸ ਐਂਡ ਚੈਰੀਟੇਬਲ ਸੁਸਾਇਟੀ ਵੱਲੋਂ ਪ੍ਰਧਾਨ ਸ. ਸਿਮਰਜੀਤ ਸਿੰਘ ਸੇਖੋਂ ਦੀ ਅਗਵਾਈ ਹੇਠ ਬਾਬਾ ਫ਼ਰੀਦ ਲਾਅ ਕਾਲਜ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸ. ਚਰਨਜੀਤ ਸਿੰਘ ਸੇਖੋ, ਸ. ਦੀਪਇੰਦਰ ਸਿੰਘ ਸੇਖੋ, ਸ. ਗੁਰਜਾਪ ਸਿੰਘ ਸੇਖੋ, ਸ. ਸੁਰਿੰਦਰ ਸਿੰਘ ਰੋਮਾਣਾ, ਡਾ. ਗੁਰਇੰਦਰ ਮੋਹਨ ਸਿੰਘ, ਸ. ਕੁਲਜੀਤ ਸਿੰਘ ਮੌਗੀਆਂ ਅਤੇ ਸ. ਨਰਿੰਦਰ ਪਾਲ ਸਿੰਘ ਬਰਾੜ ਸਮੇਤ ਕਮੇਟੀ ਮੈਂਬਰ ਹਾਜ਼ਰ ਸਨ।

ਇਹ ਵੀ ਪੜ੍ਹੋ: Payal Book Launch: ਲੇਖਕ ਸੁਖਬੀਰ ਸਿੰਘ ਸੰਧੂ ਦੀ ਪੁਸਤਕ ‘ਪਾਇਲ’ ਵਿਲੱਖਣ ਅੰਦਾਜ਼ ’ਚ ਲੋਕ-ਅਰਪਣ

ਕਮੇਟੀ ਮੈਂਬਰਾਂ ਨੇ ਦੱਸਿਆ ਕਿ ਇਨ੍ਹਾਂ ਐਵਾਰਡਾਂ ਲਈ ਚੋਣ ਦੀ ਪ੍ਰਕਿਰਿਆ ਬਹੁਤ ਬਾਰੀਕੀ ਨਾਲ ਅਤੇ ਲਾਜ਼ਮੀ ਮਾਪਦੰਡਾਂ ਤਹਿਤ ਕੀਤੀ ਜਾਂਦੀ ਹੈ, ਜਿਸ ਕਾਰਨ ਇਨ੍ਹਾਂ ਸਨਮਾਨਾਂ ਦੀ ਆਪਣੀ ਵਿਸ਼ੇਸ਼ ਮਹੱਤਤਾ ਹੈ। ‘ਬਾਬਾ ਫ਼ਰੀਦ ਐਵਾਰਡ ਫਾਰ ਸਰਵਿਸ ਟੂ ਹਿਊਮੈਂਟੀ’ ਮਨੁੱਖਤਾ ਦੀ ਸੇਵਾ ਦੇ ਖੇਤਰ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲਿਆਂ ਨੂੰ, ਜਦਕਿ ‘ਸ. ਇੰਦਰਜੀਤ ਸਿੰਘ ਖਾਲਸਾ ਯਾਦਗਰੀ ਐਵਾਰਡ’ ਕਲਾ, ਸਾਹਿਤ, ਖੇਡਾਂ ਆਦਿ ਦੇ ਖੇਤਰ ਵਿੱਚ ਸ਼ਾਨਦਾਰ ਕਾਰਜ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਪ੍ਰਦਾਨ ਕੀਤਾ ਜਾਂਦਾ ਹੈ।

ਇਨ੍ਹਾਂ ਐਵਾਰਡਾਂ ਲਈ ਅਰਜ਼ੀਆਂ 10 ਸਤੰਬਰ ਤੱਕ ਬਾਬਾ ਫ਼ਰੀਦ ਪਬਲਿਕ ਸਕੂਲ, ਹਰਿੰਦਰਾ ਨਗਰ, ਫ਼ਰੀਦਕੋਟ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਅਰਜ਼ੀਆਂ ਈ-ਮੇਲ tillababafaridfaridkot@gmail.com ’ਤੇ ਵੀ ਭੇਜੀਆਂ ਜਾ ਸਕਦੀਆਂ ਹਨ। ਅਰਜ਼ੀ ਕਿਸੇ ਵਿਅਕਤੀ ਜਾਂ ਸੰਸਥਾ ਵੱਲੋਂ ਆਪਣੇ ਤੌਰ ’ਤੇ ਜਾਂ ਕਿਸੇ ਹੋਰ ਵਿਅਕਤੀ ਵੱਲੋਂ ਕਿਸੇ ਯੋਗ ਵਿਅਕਤੀ ਜਾਂ ਸੰਸਥਾ ਦੇ ਹੱਕ ਵਿੱਚ ਭੇਜੀ ਜਾ ਸਕਦੀ ਹੈ। ਹਾਲਾਂਕਿ ਅਰਜ਼ੀ ਦੀ ਦੋ ਵਿਅਕਤੀਆਂ ਵੱਲੋਂ ਤਸਦੀਕ ਹੋਣੀ ਲਾਜ਼ਮੀ ਹੈ। ‘ਬਾਬਾ ਫ਼ਰੀਦ ਐਵਾਰਡ ਫਾਰ ਸਰਵਿਸ ਟੂ ਹਿਊਮੈਂਟੀ’ ਤਹਿਤ 2 ਲੱਖ ਰੁਪਏ,ਜਦਕਿ ‘ਸ. ਇੰਦਰਜੀਤ ਸਿੰਘ ਖਾਲਸਾ ਯਾਦਗਰੀ ਅਵਾਰਡ’ ਤਹਿਤ 1 ਲੱਖ ਰੁਪਏ ਦਿੱਤਾ ਜਾਵੇਗਾ। ਅੰਤ ਵਿੱਚ ਸ. ਸਿਮਰਜੀਤ ਸਿੰਘ ਸੇਖੋ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸੰਗਤਾਂ ਨੂੰ ਬਾਬਾ ਫ਼ਰੀਦ ਆਗਮਨ-ਪੁਰਬ ਵਿੱਚ ਹੁੰਮ-ਹੁਮਾ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।

About The Author

Related Posts