Road Accident: ਪੈਦਲ ਜਾ ਰਹੀਆਂ 3 ਔਰਤਾਂ ਨੂੰ ਕਾਰ ਨੇ ਮਾਰੀ ਟੱਕਰ, ਇੱਕ ਔਰਤ ਦੀ ਮੌਤ
ਗਰਭਵਤੀ ਔਰਤ ਦੀ ਦਰਦਨਾਕ ਮੌਤ
Road Accident: ਜਲੰਧਰ (ਸੱਚ ਕਹੂੰ ਨਿਊਜ਼)। ਜਲੰਧਰ ਦੇ ਨੂਰਮਹਿਲ ’ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਅਣਪਛਾਤੇ ਵਾਹਨ ਨੇ ਪੈਦਲ ਜਾ ਰਹੀਆਂ 3 ਔਰਤਾਂ ਨੂੰ ਟੱਕਰ ਮਾਰ ਦਿੱਤੀ। 6 ਮਹੀਨੇ ਦੀ ਗਰਭਵਤੀ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ, ਜਦੋਂ ਕਿ 2 ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਈਆਂ ਹਨ। ਮ੍ਰਿਤਕ ਔਰਤ ਦੀ ਪਛਾਣ ਮਨਪ੍ਰੀਤ ਕੌਰ ਵਜੋਂ ਹੋਈ ਹੈ, ਜੋ ਕਿ ਨਕੋਦਰ ਰੋਡ ਕਲੋਨੀ ਦੀ ਰਹਿਣ ਵਾਲੀ ਹੈ। ਉਸਦੇ ਪਤੀ ਦੱਸਿਆ ਕਿ ਹਾਦਸਾ ਰਾਤ 9:30 ਵਜੇ ਦੇ ਕਰੀਬ ਵਾਪਰਿਆ। ਪਰਿਵਾਰ ਆਮ ਵਾਂਗ ਰਾਤ ਦਾ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਗਿਆ ਸੀ। ਮਿਸ਼ਰ ਪੈਟਰੋਲ ਪੰਪ ਦੇ ਨੇੜੇ ਸੜਕ ਪਾਰ ਕਰਦੇ ਸਮੇਂ, ਇੱਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਮਨਪ੍ਰੀਤ ਕੌਰ ਆਪਣੇ ਪਿੱਛੇ ਇੱਕ ਛੇ ਸਾਲ ਦਾ ਪੁੱਤਰ ਛੱਡ ਗਈ ਹੈ।
Read Also : IPL 2026 Final: IPL ਫਾਈਨਲ ਅੱਜ, ਗੁਜਰਾਤ ਦਾ ਸਾਹਮਣਾ ਮਜ਼ਬੂਤ RCB ਨਾਲ, ਦੋਵਾਂ ਕੋਲ ਦੂਜਾ ਖਿਤਾਬ ਜਿੱਤਣ ਦਾ ਮੌਕਾ
ਹਾਦਸੇ ’ਚ ਜ਼ਖਮੀ ਦੋ ਹੋਰ ਔਰਤਾਂ ਦੀ ਪਛਾਣ ਕਿਰਨ ਤੇ ਜੋਗਿੰਦਰੋ ਵਜੋਂ ਹੋਈ ਹੈ। ਕਿਰਨ ਨੂੰ ਛਾਤੀ ’ਚ ਗੰਭੀਰ ਸੱਟਾਂ ਲੱਗੀਆਂ ਹਨ, ਤੇ ਜੋਗਿੰਦਰੋ ਦੀ ਲੱਤ ਟੁੱਟ ਗਈ ਹੈ। ਦੋਵਾਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਨੂਰਮਹਿਲ ਪੁਲਿਸ ਸਟੇਸ਼ਨ ਦੇ ਇੰਚਾਰਜ ਲਾਭ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਸ਼ਿਕਾਇਤ ਮਿਲੀ ਹੈ। ਮੁਲਜ਼ਮ ਡਰਾਈਵਰ ਦੀ ਪਛਾਣ ਕਰਨ ਲਈ ਪੁਲਿਸ ਇਲਾਕੇ ’ਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਜਲਦੀ ਹੀ ਗੱਡੀ ਦੀ ਪਛਾਣ ਕੀਤੀ ਜਾਵੇਗੀ ਤੇ ਡਰਾਈਵਰ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। Road Accident