Rehabilitation Centers In Punjab: ਸੂਬੇ ’ਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ ਸਹੂਲਤ ਮੁਹੱਈਆ ਕਰਵਾਈ : ਚੇਅਰਮੈਨ ਛੀਨਾ

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੀਤੀ ਗਈ ਕਾਰਵਾਈ

Satinder Mathur  Picture
Published On

Rehabilitation Centers In Punjab:

app
Rehabilitation Centers In Punjab: ਸੂਬੇ ’ਚ 90,000 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ਾ ਮੁਕਤੀ ਸਹੂਲਤ ਮੁਹੱਈਆ ਕਰਵਾਈ : ਚੇਅਰਮੈਨ ਛੀਨਾ

ਅੰਮ੍ਰਿਤਸਰ, (ਸੱਚ ਕਹੂੰ ਨਿਊਜ਼/ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਇਸ ਮੁਹਿੰਮ ਦੀ ਸਥਾਈ ਸਫ਼ਲਤਾ ਸਿਰਫ਼ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਖ਼ਿਲਾਫ਼ ਸਖ਼ਤ ਕਾਰਵਾਈ ’ਤੇ ਹੀ ਨਹੀਂ, ਸਗੋਂ ਰੋਕਥਾਮ, ਸਮੇਂ ਸਿਰ ਪਛਾਣ, ਇਲਾਜ ਅਤੇ ਪਰਿਵਾਰਾਂ ਤੇ ਸਮਾਜ ਵੱਲੋਂ ਸਮੇਂ ਸਿਰ ਸਹਿਯੋਗ ’ਤੇ ਵੀ ਨਿਰਭਰ ਕਰ ਰਹੀ ਹੈ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ 1 ਮਾਰਚ 2025 ਨੂੰ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ਦੀਆਂ ਸਭ ਤੋਂ ਮਹੱਤਵਪੂਰਨ ਨਸ਼ਾ ਵਿਰੋਧੀ ਪਹਿਲਕਦਮੀਆਂ ਵਿੱਚੋਂ ਇੱਕ ਬਣ ਚੁੱਕੀ ਹੈ, ਜਿਸ ਤਹਿਤ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਾ ਮੁਕਤੀ, ਮੁੜ ਵਸੇਬਾ ਅਤੇ ਜਨ-ਜਾਗਰੂਕਤਾ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੋਕਥਾਮ ਅਤੇ ਮੁੜ ਵਸੇਬਾ ਯਤਨਾਂ ਤਹਿਤ 1 ਮਾਰਚ 2025 ਤੋਂ ਮਈ 2026 ਤੱਕ ਪੰਜਾਬ ਭਰ ਦੇ ਨਸ਼ਾ ਮੁਕਤੀ ਕੇਂਦਰਾਂ ਅਤੇ ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ (ੳੳਏਟੀ) ਕੇਂਦਰਾਂ ਵਿੱਚ ਨਸ਼ੇ ਤੋਂ ਪ੍ਰਭਾਵਿਤ 90,000 ਤੋਂ ਵੱਧ ਵਿਅਕਤੀਆਂ ਨੂੰ ਦਾਖ਼ਲ ਕਰਕੇ ਇਲਾਜ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜਾ ਸਖ਼ਤ ਕਾਰਵਾਈ ਦੇ ਨਾਲ-ਨਾਲ ਇਲਾਜ ਅਤੇ ਰਿਕਵਰੀ ’ਤੇ ਪੰਜਾਬ ਸਰਕਾਰ ਦੇ ਵਿਸ਼ੇਸ਼ ਧਿਆਨ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ: PM Modi: ਪ੍ਰਧਾਨ ਮੰਤਰੀ ਮੋਦੀ ਨੇ ਸਲੋਵਾਕੀਆ ਦੀ ਵਿਲੱਖਣ ਸਵਾਗਤ ਪਰੰਪਰਾ ਦੀ ਸ਼ਲਾਘਾ ਕੀਤੀ

ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਜਾਰੀ ਹੈ, ਪਰ ਅਜਿਹੇ ਸੰਵੇਦਨਸ਼ੀਲ ਵਿਅਕਤੀਆਂ ਜਿਨ੍ਹਾਂ ਵਿੱਚ ਨਸ਼ੇ ਦੀ ਆਦਤ ਵਿਕਸਤ ਹੋਣ ਦਾ ਖ਼ਤਰਾ ਹੁੰਦਾ ਹੈ, ਦੀ ਪਛਾਣ ਕਰਨ ਵਿੱਚ ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੇ ਮੈਂਬਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ, “ਨਸ਼ੇ ਦੇ ਆਦੀ ਹੋਣ ਦੇ ਸ਼ੁਰੂਆਤੀ ਸੰਕੇਤ ਅਕਸਰ ਅਣਗੌਲਿਆਂ ਰਹਿ ਜਾਂਦੇ ਹਨ ਅਤੇ ਇਹ ਭਾਵਨਾਤਮਕ, ਵਿਵਹਾਰਕ ਅਤੇ ਸਰੀਰਕ ਤਬਦੀਲੀਆਂ ਦੇ ਰੂਪ ਵਿੱਚ ਸਾਹਮਣੇ ਆਉਂਦੇ ਹਨ।”

ਚੇਅਰਮੈਨ ਛੀਨਾ ਨੇ ਕਿਹਾ ਕਿ ਸਿਹਤ ਮਾਹਿਰਾਂ ਅਨੁਸਾਰ ਨਸ਼ੇ ਦੀ ਆਦਤ ਦਾ ਸ਼ਿਕਾਰ ਹੋ ਰਹੇ ਵਿਅਕਤੀ ਦੇ ਸ਼ੁਰੂਆਤੀ ਸੰਕੇਤਾਂ ਵਿੱਚ ਅਚਾਨਕ ਮੂਡ ਬਦਲਣਾ, ਚਿੜਚਿੜਾਪਣ, ਪੜ੍ਹਾਈ ਜਾਂ ਕੰਮਕਾਜ ਵਿੱਚ ਧਿਆਨ ਨਾ ਲਗਣਾ, ਪਰਿਵਾਰ ਤੋਂ ਦੂਰੀ ਬਣਾਉਣਾ, ਆਪਣੀਆਂ ਗਤੀਵਿਧੀਆਂ ਬਾਰੇ ਗੁਪਤਤਾ ਰੱਖਣਾ, ਪੈਸਿਆਂ ਦੀ ਵਾਰ-ਵਾਰ ਮੰਗ ਕਰਨਾ, ਨਵੇਂ ਦੋਸਤਾਂ ਦਾ ਸਾਥ ਬਣਨਾ, ਨੀਂਦ ਵਿੱਚ ਗੜਬੜ ਅਤੇ ਖੇਡਾਂ ਜਾਂ ਹੋਰ ਗਤੀਵਿਧੀਆਂ ਵਿੱਚ ਦਿਲਚਸਪੀ ਘਟਣਾ ਸ਼ਾਮਲ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ ਸਰੀਰਕ ਲੱਛਣਾਂ ਵਿੱਚ ਨਿੱਜੀ ਸਫ਼ਾਈ ਦੀ ਅਣਦੇਖੀ, ਥਕਾਵਟ, ਅੱਖਾਂ ਦਾ ਲਾਲ ਹੋਣਾ, ਬਹੁਤ ਜ਼ਿਆਦਾ ਨੀਂਦ ਆਉਣਾ, ਖਾਣ-ਪੀਣ ਦੀਆਂ ਆਦਤਾਂ ਵਿੱਚ ਤਬਦੀਲੀ ਅਤੇ ਵਜ਼ਨ ਵਿੱਚ ਬਿਨਾਂ ਕਾਰਨ ਉਤਾਰ-ਚੜ੍ਹਾਅ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁਹਿੰਮ ਨਾਲ ਜੁੜੇ ਮਾਹਿਰਾਂ ਨੇ ਪਰਿਵਾਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਅਜਿਹੀਆਂ ਵਿਵਹਾਰਕ ਤਬਦੀਲੀਆਂ ਨੂੰ ਅਣਗੌਲਿਆ ਨਾ ਕਰਨ। ਮਾਪਿਆਂ ਨੂੰ ਬਿਨਾਂ ਡਾਂਟ-ਫਟਕਾਰ ਜਾਂ ਦੋਸ਼ ਲਗਾਏ ਬੱਚਿਆਂ ਨਾਲ ਸ਼ਾਂਤ ਅਤੇ ਸਹਿਯੋਗੀ ਢੰਗ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਲੋੜ ਪੈਣ ’ਤੇ ਮਾਹਿਰਾਂ ਦੀ ਮਦਦ ਲੈਣੀ ਚਾਹੀਦੀ ਹੈ। ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੀਤੀ ਗਈ ਕਾਰਵਾਈ ਤੋਂ ਬਾਅਦ ਕਈ ਵਿਅਕਤੀਆਂ ਨੇ ਸਫ਼ਲਤਾਪੂਰਵਕ ਇਲਾਜ ਅਤੇ ਮੁੜ ਵਸੇਬਾ ਦੀ ਸਹੂਲਤ ਪ੍ਰਾਪਤ ਕੀਤੀ ਹੈ ਅਤੇ ਹੁਣ ਸਿਹਤਮੰਦ ਜੀਵਨ ਬਤੀਤ ਕਰ ਰਹੇ ਹਨ।

About The Author

Related Posts