Religious Tour Punjab: ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Religious Tour Punjab: (ਸੁਸ਼ੀਲ ਕੁਮਾਰ) ਭਾਦਸੋਂ। ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੱਜ ਨਾਭਾ ਹਲਕੇ ਦੇ ਪਿੰਡ ਖਨੌੜਾ ਤੋਂ ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਦੇ ਦਰਸ਼ਨਾਂ ਲਈ ਚਲਾਈ ਗਈ ਤੀਰਥ ਯਾਤਰਾ ਬੱਸ ਨੂੰ ਆਮ ਆਦਮੀ ਪਾਰਟੀ ਸੇਵਾ ਸੰਗਠਨ ਦੇ ਸਟੇਟ ਸੈਕਟਰੀ ਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਜ਼ੁਰਗਾਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਬਜ਼ੁਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜਿਸ ਤਹਿਤ ਉਨ੍ਹਾਂ ਨੂੰ ਗੁਰੂ ਧਾਮਾਂ ਦੇ ਦਰਸ਼ਨ ਦੀਦਾਰ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ: Punjab Crime News: ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ, ਨਾਜਾਇਜ਼ ਅਸਲੇ ਸਮੇਤ ਦੋ ਮੁਲਜ਼ਮ ਕਾਬੂ
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਕੱਲਰਮਾਜਰੀ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਸੁੱਖ ਘੁੰਮਣ ਚਾਸਵਾਲ, ਬੀ ਸੀ ਵਿੰਗ ਦੇ ਹਲਕਾ ਕੋਆਰਡੀਨੇਟਰ ਗਿਆਨ ਸਿੰਘ ਖਨੌੜਾ, ਬਲਾਕ ਪ੍ਰਧਾਨ ਤਰੁਣ ਖਨੌੜਾ, ਸਾਦਿਕ ਖਾਂ, ਬਿੱਕਰ ਸਿੰਘ ਖਨੌੜਾ, ਵਿਰਾਸਤ ਸੇਵਾ ਸੰਗਠਨ ਦੇ ਹਲਕਾ ਕੋਆਰਡੀਨੇਟਰ ਦਵਿੰਦਰ ਸਿੰਘ ਨਰਮਾਣਾ, ਜਸਕਰਨਵੀਰ ਸਿੰਘ ਤੇਜੇ, ਲਾਡੀ ਖਹਿਰਾ, ਹਰਿੰਦਰ ਸਿੰਘ ਸਰਪੰਚ ਭੜੀ, ਨੀਟੂ ਸ਼ਰਮਾ ਜੱਸੋਮਜਾਰਾ, ਜਤਿੰਦਰ ਸਿੰਘ ਕਕਰਾਲਾ, ਬਲਕਾਰ ਸਿੰਘ ਗੋਨੀ ਅਤੇ ਪਿੰਡ ਦੇ ਹੋਰ ਮੋਹਤਬਰ ਵਿਅਕਤੀ ਮੌਜ਼ੂਦ ਸਨ।
