Latest Development News: ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਖੇੜੀ ਜੱਟਾਂ ਵਿਖੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ 

ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਮ‌ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤਾ ਜਾ ਰਿਹਾ ਕੰਮ

Satinder Mathur  Picture
Published On

Latest Development News: (ਸੁਸ਼ੀਲ ਕੁਮਾਰ) ਭਾਦਸੋਂ। ਸੂਬੇ ਅੰਦਰ ਚੰਗੀ ਸਿੱਖਿਆ ਅਤੇ ਵਧੀਆ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਖੇੜੀ ਜੱਟਾਂ ਵਿਖੇ ਨਗਰ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਜੋ ਮੁੱਖ ਮੰਤਰੀ ਵੱਲੋਂ ਨਿਰਣਾ ਲਿਆ ਗਿਆ ਸੀ ਉਹ ਅੱਜ ਉਨ੍ਹਾਂ ਨੇ ਸੱਚ ਕਰ ਦਿਖਾਇਆ ਹੈ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਅੱਜ ਪੰਜਾਬ ਮੁੜ ਆਪਣੇ ਪੈਰਾਂ ’ਤੇ ਖੜਾ ਹੋਇਆ ਹੈ ਅਤੇ ਹਰ ਖੇਤਰ ਵਿੱਚ ਮੋਹਰੀ ਹੋ‌ ਕੇ ਦੇਸ਼ ਦੀ ਅਗਵਾਈ ਕਰਨ ਵਾਲਾ ਪਹਿਲਾ ਸੂਬਾ ਬਣ ਰਿਹਾ ਹੈ। 

Latest Development News

ਇਹ ਵੀ ਪੜ੍ਹੋ:Bright Minds Punjab: ‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅੱਜ ਆਮ‌ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿੰਡ ਦੇ ਸਰਪੰਚ ਬਲਕਾਰ ਸਿੰਘ, ਬਲਵੰਤ ਸਿੰਘ, ਹਰਪਾਲ ਸਿੰਘ, ਸਤਨਾਮ ਸਿੰਘ, ਸੁੱਖ ਘੁੰਮਣ ਚਾਸਵਾਲ, ਗੁਰਧਿਆਨ ਸਿੰਘ ਬਿੱਟੂ, ਜਸਪ੍ਰੀਤ ਸਿੰਘ ਰਾਇਮਲਮਾਜਰੀ, ਜਤਿੰਦਰ ਸਿੰਘ ਕਕਰਾਲਾ, ਪਰਵਿੰਦਰ ਸਿੰਘ ਭੰਗੂ‌ ਆਦਿ ਵੀ ਮੌਜ਼ੂਦ ਸਨ।

About The Author

Related Posts