Punjab Employees Protest: ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਚੰਡੀਗੜ੍ਹ ’ਚ ਪ੍ਰਦਰਸ਼ਨ, ਪੁਲਿਸ ਨੇ ਚਲਾਏ ਵਾਟਰ ਕੈਨਨ

ਚੰਡੀਗੜ੍ਹ ਦੇ ਸੈਕਟਰ-39 ’ਚ ਗਰੇਨ ਮਾਰਕੀਟ ਵਿਖੇ ਵਿਸ਼ਾਲ ਰੋਸ ਰੈਲੀ

Khushdeep Singh Picture
Published On

Punjab Employees Protest: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਆਪਣੀਆਂ ਲੰਬਿਤ ਮੰਗਾਂ ਸਬੰਧੀ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-39 ਸਥਿਤ ਗਰੇਨ ਮਾਰਕੀਟ ’ਚ ਵਿਸ਼ਾਲ ਰੋਸ ਰੈਲੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਆਮ ਆਦਮੀ ਪਾਰਟੀ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਜਦੋਂ ਗਰੇਨ ਮਾਰਕੀਟ ਤੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਤਿੰਨ ਵਾਰ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ। ਇਸ ਦੇ ਨਾਲ ਹੀ ਪੁਲਿਸ ਨੇ ਸਥਿਤੀ ਨੂੰ ਕਾਬੂ ਕਰਨ ਲਈ ਬਲ ਦੀ ਵਰਤੋਂ ਵੀ ਕੀਤੀ। ਪੁਲਿਸ ਕਾਰਵਾਈ ਦੇ ਬਾਵਜੂਦ ਮੁਲਾਜ਼ਮ ਤੇ ਪੈਨਸ਼ਨਰ ਆਪਣੀਆਂ ਮੰਗਾਂ ’ਤੇ ਡਟੇ ਰਹੇ ਅਤੇ ਉਨ੍ਹਾਂ ਨੇ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਿਆ।

ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ਼ ਨਾਅਰੇ ਲਗਾਉਂਦਿਆਂ ਆਪਣੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ। ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਦੇ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਸਬੰਧੀ ਨੀਤੀ ਤੇ ਨੀਅਤ ਸਪੱਸ਼ਟ ਨਹੀਂ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਤੋਂ ਪਿੱਛੇ ਹਟ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਥਿਤ ਵਾਅਦਾ ਖਿਲਾਫ਼ੀ ਨੂੰ ਉਜਾਗਰ ਕਰਨ ਲਈ ਇਹ ਵਿਸ਼ਾਲ ਰੈਲੀ ਕਰਨੀ ਪਈ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਹ ਰੈਲੀ ਸਿਰਫ਼ ਵਿਰੋਧ ਨਹੀਂ, ਸਗੋਂ ਆਪਣੇ ਹੱਕਾਂ, ਸਵੈਮਾਣ ਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਦੀ ਰੱਖਿਆ ਲਈ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਆਵਾਜ਼ ਹੈ। ਮੁਲਾਜ਼ਮ ਜਥੇਬੰਦੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਲੰਬਿਤ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਜਲਦ ਹੱਲ ਕੱਢਿਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਸਬੰਧੀ ਠੋਸ ਕਦਮ ਨਾ ਚੁੱਕੇ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕਦਾ ਹੈ। Punjab Employees Protest

ਇਹ ਵੀ ਪੜ੍ਹੋ : Road Accident: ਦਰਦਨਾਕ ਹਾਦਸਾ, ਕਾਰ ਖੱਡ ’ਚ ਡਿੱਗੀ, ਪੰਜ ਦੀ ਮੌਤ, ਇੱਕ ਲਾਪਤਾ

About The Author

Related Posts