School Timing Update: ਦੁਰਗਾ ਅਸ਼ਟਮੀ ਦੇ ਕਾਰਨ ਸਕੂਲ ਦੇ ਸਮੇਂ ’ਚ ਬਦਲਾਅ

Sach Kahoon Punjabi Desk Picture
Published On

School Timing Update: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਸਕੂਲ ਸਿੱਖਿਆ ਡਾਇਰੈਕਟੋਰੇਟ ਨੇ 11 ਅਕਤੂਬਰ ਨੂੰ ਦੁਰਗਾ ਅਸ਼ਟਮੀ ਦੇ ਮੌਕੇ ‘ਤੇ ਸੂਬੇ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਣ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਦੁਰਗਾ ਅਸ਼ਟਮੀ 11 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੋਵੇਗਾ, ਜੋ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਇੱਕੋ ਜਿਹਾ ਹੋਵੇਗਾ।

ਇਹ ਵੀ ਪੜ੍ਹੋ: Mukhyamantri Divyang Scooty Yojana: ਮੁੱਖ ਮੰਤਰੀ ਦਿਵਯਾਂਗ ਸਕੂਟੀ ਯੋਜਨਾ 2024 ਲਈ ਆਵੇਦਨ ਸ਼ੁਰੂ

ਉਨ੍ਹਾਂ ਅੱਗੇ ਦੱਸਿਆ ਕਿ ਡਬਲ ਸ਼ਿਫਟ ਵਾਲੇ ਸਕੂਲਾਂ ਵਿੱਚ ਪਹਿਲੀ ਸ਼ਿਫਟ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 12.30 ਵਜੇ ਤੱਕ ਹੋਵੇਗਾ ਅਤੇ ਦੂਜੀ ਸ਼ਿਫਟ ਦਾ ਸਮਾਂ ਬਾਕੀ ਦਿਨਾਂ ਵਾਂਗ ਹੀ ਰਹੇਗਾ, ਇਸ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

About The Author

Related Posts