Punjab

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
Ravi River Flood Threat: ਰਾਵੀ ਦਰਿਆ ’ਚ ਹੋ ਰਹੀ ਨਜਾਇਜ਼ ਮਾਈਨਿੰੰਗ ਅਤੇ ਬੰਨਾਂ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ

Moga Chemist Strike News: ਮੋਗਾ ’ਚ ਕੈਮਿਸਟਾਂ ਦੀਆਂ ਦੁਕਾਨਾਂ ਬੰਦ, ਲੋਕ ਹੋਏ ਪਰੇਸ਼ਾਨ 

ਨਕਲੀ ਦਵਾਈਆਂ ਦੀ ਵਿਕਰੀ ਰੋਕਣ ਲਈ ਆਨਲਾਈਨ ਦਵਾਈਆਂ ਦੀ ਸਪਲਾਈ 'ਤੇ ਮੁਕੰਮਲ ਰੋਕ ਲਗਾਈ ਜਾਵੇ

Satinder Mathur  Picture
Published On

Moga Chemist Strike News: (ਵਿੱਕੀ ਕੁਮਾਰ) ਮੋਗਾ। ਕੈਮਿਸਟ ਐਸੋਸੀਏਸ਼ਨ ਦੇ ਸੱਦੇ 'ਤੇ ਅੱਜ ਮੋਗਾ ਜ਼ਿਲ੍ਹੇ ਦੇ ਸਮੂਹ ਮੈਡੀਕਲ ਸਟੋਰ ਮਾਲਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁਕੰਮਲ ਹੜਤਾਲ ਕੀਤੀ ਗਈ। ਸ਼ਹਿਰ ਭਰ ਦੇ ਮੈਡੀਕਲ ਸਟੋਰ ਮੁਕੰਮਲ ਤੌਰ 'ਤੇ ਬੰਦ ਰਹੇ ਅਤੇ ਕੇਮਿਸਟਾਂ ਨੇ ਇਕੱਠੇ ਹੋ ਕੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਦੁਕਾਨਾਂ ਬੰਦ ਹੋਣ ਕਾਰਨ ਅੱਜ ਸਭ ਤੋਂ ਵੱਧ ਮਾਰ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ 'ਤੇ ਪਈ, ਜੋ ਜ਼ਰੂਰੀ ਅਤੇ ਰੋਜ਼ਮਰਾ ਦੀਆਂ ਦਵਾਈਆਂ ਲੈਣ ਲਈ ਇੱਕ ਸਟੋਰ ਤੋਂ ਦੂਜੇ ਸਟੋਰ ਤੱਕ ਖੱਜਲ-ਖ਼ੁਆਰ ਹੁੰਦੇ ਨਜ਼ਰ ਆਏ।

ਇਹ ਵੀ ਪੜ੍ਹੋ: Gurnoor Brar Team India: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖਿਉਵਾਲੀ ਦੇ ਗੁਰਨੂਰ ਬਰਾੜ ਦੀ ਭਾਰਤੀ ਕ੍ਰਿਕਟ ਟੀਮ ’ਚ ਚੋਣ

ਰੋਸ ਪ੍ਰਦਰਸ਼ਨ ਦੌਰਾਨ ਕੈਮਿਸਟ ਐਸੋਸੀਏਸ਼ਨ ਦੇ ਪ੍ਰਮੁੱਖ ਆਗੂਆਂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਸਰਕਾਰ ਦੀਆਂ ਕੁਝ ਨਵੀਆਂ ਨੀਤੀਆਂ ਦਾ ਸਖ਼ਤ ਵਿਰੋਧ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਆਨਲਾਈਨ ਫਾਰਮੇਸੀ ਕਾਰੋਬਾਰ ਨੂੰ ਬਚਾਉਣ ਅਤੇ ਨਕਲੀ ਦਵਾਈਆਂ ਦੀ ਵਿਕਰੀ ਰੋਕਣ ਲਈ ਆਨਲਾਈਨ ਦਵਾਈਆਂ ਦੀ ਸਪਲਾਈ 'ਤੇ ਮੁਕੰਮਲ ਰੋਕ ਲਗਾਈ ਜਾਵੇ। ਬਿਨਾਂ ਫਾਰਮਾਸਿਸਟ ਲਾਇਸੰਸ ਦੇ ਜਨ ਔਸ਼ਧੀ ਕੇਂਦਰਾਂ ਵਿੱਚ ਸਾਰੀਆਂ ਦਵਾਈਆਂ ਰੱਖਣ 'ਤੇ ਰੋਕ ਲਗਾਈ ਜਾਵੇ। ਸਰਕਾਰ ਵੱਲੋਂ ਕਈ ਅਜਿਹੀਆਂ ਜ਼ਰੂਰੀ ਦਵਾਈਆਂ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ, ਜੋ ਮਰੀਜ਼ਾਂ ਦੇ ਇਲਾਜ ਲਈ ਰੋਜ਼ਾਨਾ ਬੇਹੱਦ ਅਹਿਮ ਹੁੰਦੀਆਂ ਹਨ।

ਸਰਕਾਰ ਤੁਰੰਤ ਲਵੇ ਫ਼ੈਸਲਾ ਯੂਨੀਅਨ ਆਗੂਆਂ ਨੇ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਗੰਭੀਰ ਨੁਕਤਿਆਂ ਵੱਲ ਧਿਆਨ ਨਾ ਦਿੱਤਾ, ਤਾਂ ਆਉਣ ਵਾਲੇ ਦਿਨਾਂ ਵਿੱਚ ਆਮ ਅਤੇ ਗੰਭੀਰ ਮਰੀਜ਼ਾਂ ਨੂੰ ਦਵਾਈਆਂ ਦੀ ਕਿੱਲਤ ਕਾਰਨ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਲੋਕਾਂ ਦੀ ਸਹੂਲਤ ਅਤੇ ਕੇਮਿਸਟਾਂ ਦੇ ਰੁਜ਼ਗਾਰ ਨੂੰ ਮੁੱਖ ਰੱਖਦਿਆਂ ਇਨ੍ਹਾਂ ਮਾਰੂ ਰੋਕਾਂ ਅਤੇ ਨੀਤੀਆਂ ਨੂੰ ਤੁਰੰਤ ਖਾਰਜ ਕੀਤਾ ਜਾਵੇ।

Moga-Chemist-Strike-News
Moga Chemist Strike News: ਮੋਗਾ ’ਚ ਕੈਮਿਸਟਾਂ ਦੀਆਂ ਦੁਕਾਨਾਂ ਬੰਦ, ਲੋਕ ਹੋਏ ਪਰੇਸ਼ਾਨ 

About The Author

Latest News

Ludhiana Road Repairs: ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ
Easy Jamabandi Portal: 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ
Harjot Singh Bains: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
Punjab Weather Update: ਪੰਜਾਬ ’ਚ ਮੀਂਹ ਤੇ ਤੇਜ਼ ਹਵਾਵਾਂ ਨਾਲ ਗਰਮੀ ਤੋਂ ਰਾਹਤ, ਤਾਪਮਾਨ ’ਚ ਗਿਰਾਵਟ
IAF Aircraft Crash: ਅਸਾਮ ਦੇ ਜੋਰਹਾਟ ’ਚ ਭਾਰਤੀ ਹਵਾਈ ਫੌਜ ਦਾ ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ

Related Posts