Farmer ID Card : ਕਿਸਾਨਾਂ ਲਈ ਫਾਰਮਰ ਆਈ.ਡੀ. ਬਣਵਾਉਣਾ ਜਰੂਰੀ : ਮੁੱਖ ਖੇਤੀਬਾੜੀ ਅਫਸਰ

ਘੱਟ ਜਾਂ ਵੱਧ ਜ਼ਮੀਨ ਵਾਲੇ ਸਾਰੇ ਕਿਸਾਨ ਆਪਣੀ ਆਈ.ਡੀ. ਬਣਵਾ ਸਕਦੇ ਹਨ

Satinder Mathur  Picture
Published On

Farmer ID Card : ਫਰੀਦਕੋਟ, (ਸੱਚ ਕਹੂੰ ਨਿਊਜ਼/ਹਿੰ.ਸ.)| ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਸਰਕਾਰੀ ਯੋਜਨਾਵਾਂ ਅਤੇ ਖੇਤੀਬਾੜੀ ਨਾਲ ਜੁੜੀਆਂ ਸਹੂਲਤਾਂ ਦਾ ਲਾਭ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਲਈ ਐਗਰੀਸਟੈਕ ਤਹਿਤ ਫਾਰਮਰ ਰਜਿਸਟਰੀ ਤਿਆਰ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਗੁਰਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਆਪਣੀ ਫਾਰਮਰ ਆਈ.ਡੀ. ਜਲਦ ਤੋਂ ਜਲਦ ਬਣਵਾਉਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: Ludhiana News: ਲੁਧਿਆਣਾ ’ਚ ਵਿਆਹੁਤਾ ਦੀ ਮੌਤ, ਪਤੀ ’ਤੇ ਕੁੱਟਮਾਰ ਮਗਰੋਂ ਗਲਾ ਘੁੱਟ ਕੇ ਕਤਲ ਕਰਨ ਦੇ ਦੋਸ਼

ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਖੇਤੀਬਾੜੀ ਸਬਸਿਡੀਆਂ, ਸਰਕਾਰੀ ਸਕੀਮਾਂ ਅਤੇ ਹੋਰ ਖੇਤੀਬਾੜੀ ਸਹੂਲਤਾਂ ਦਾ ਲਾਭ ਲੈਣ ਲਈ ਕਿਸਾਨ ਆਈ.ਡੀ. ਮਹੱਤਵਪੂਰਨ ਹੋਵੇਗੀ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਦੇ ਨਾਮ ’ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਸ ਲਈ ਫਾਰਮਰ ਰਜਿਸਟਰੀ ਕਰਵਾਉਣਾ ਜ਼ਰੂਰੀ ਹੈ। ਇਸ ਲਈ ਜ਼ਮੀਨ ਦੀ ਮਾਤਰਾ ਸਬੰਧੀ ਕੋਈ ਪਾਬੰਦੀ ਨਹੀਂ ਹੈ। ਘੱਟ ਜਾਂ ਵੱਧ ਜ਼ਮੀਨ ਵਾਲੇ ਸਾਰੇ ਕਿਸਾਨ ਆਪਣੀ ਆਈ.ਡੀ. ਬਣਵਾ ਸਕਦੇ ਹਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵਿਅਕਤੀ ਖੇਤੀਬਾੜੀ ਦੇ ਨਾਲ ਨੌਕਰੀ ਜਾਂ ਕਾਰੋਬਾਰ ਵੀ ਕਰਦਾ ਹੈ ਤਾਂ ਵੀ ਉਹ ਫਾਰਮਰ ਰਜਿਸਟਰੀ ਲਈ ਯੋਗ ਹੈ। ਪਰਿਵਾਰ ਵਿੱਚ ਜਿਨ੍ਹਾਂ-ਜਿਨ੍ਹਾਂ ਮੈਂਬਰਾਂ ਦੇ ਨਾਮ ’ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਨ੍ਹਾਂ ਸਾਰਿਆਂ ਦੀ ਵੱਖਰੀ ਕਿਸਾਨ ਆਈ.ਡੀ. ਬਣਵਾਉਣੀ ਲਾਜ਼ਮੀ ਹੈ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਫਾਰਮਰ ਰਜਿਸਟਰੀ ਦੀ ਸਹੂਲਤ ਜ਼ਿਲ੍ਹੇ ਦੇ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ.), ਪਿੰਡਾਂ ਦੀਆਂ ਸਹਿਕਾਰੀ ਸਭਾਵਾਂ ਦੇ ਸੈਕਟਰੀਆਂ ਅਤੇ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਵਿੱਚ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।

About The Author

Related Posts