CM Bhagwant Mann: ਏਸ਼ੀਆਈ ਖੇਡਾਂ 'ਚ ਸੋਨ ਤਮਗਾ ਜਿੱਤਣ ’ਤੇ ਭਾਰਤੀ ਕ੍ਰਿਕਟ ਟੀਮ ਨੂੰ ਮੁੱਖ ਮੰਤਰੀ ਮਾਨ ਨੇ ਦਿੱਤੀ ਵਧਾਈ

ਮੁੱਖ ਮੰਤਰੀ ਨੇ ਐਲਾਨ ਕੀਤਾ ਅਭਿਸੇਕ ਤੇ ਅਰਸ਼ਦੀਪ ਨੂੰ 1-1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਕੀਤਾ ਜਾਵੇਗਾ ਸਨਮਾਨਿਤ

Satinder Mathur  Picture
Published On

CM Bhagwant Mann: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਏਸ਼ੀਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਪੁਰਸ਼ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਟੀਮ ਦੀ ਇਸ ਸ਼ਾਨਦਾਰ ਜਿੱਤ ਨਾਲ ਪੂਰੇ ਦੇਸ਼ ਨੂੰ ਮਾਣ ਮਹਿਸੂਸ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਪੋਸਟ ਰਾਹੀਂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਏਸ਼ੀਆਈ ਖੇਡਾਂ ਵਿੱਚ ਭਾਰਤ ਦਾ ਤਿਰੰਗਾ ਇੱਕ ਵਾਰ ਫਿਰ ਮਾਣ ਨਾਲ ਲਹਿਰਾਇਆ ਗਿਆ ਹੈ।

ਇਹ ਵੀ ਪੜ੍ਹੋ: Amloh Hockey Match: ਖੇਡਾਂ ਵਤਨ ਪੰਜਾਬ ਦੀਆਂ : ਹਾਕੀ ਮੁੰਡਿਆਂ ਦੇ ਮੁਕਾਬਲੇ ’ਚ ਅਮਲੋਹ ਦੀ ਚੜ੍ਹਤ

ਉਨ੍ਹਾਂ ਖਾਸ ਤੌਰ 'ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਕ੍ਰਿਕਟਰ ਅਰਸ਼ਦੀਪ ਸਿੰਘ ਅਤੇ ਅਭਿਸ਼ੇਕ ਸ਼ਰਮਾ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ ਦੋਵਾਂ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਇਹ ਖਿਡਾਰੀ ਸੂਬੇ ਲਈ ਮਾਣ ਦਾ ਵਿਸ਼ਾ ਹਨ। ਉਨ੍ਹਾਂ ਆਪਣੇ ਪੋਸਟ ਵਿੱਚ ਲਿਖਿਆ, “ਸਾਡੇ ਖਿਡਾਰੀ, ਸਾਡਾ ਮਾਣ!”

About The Author

Related Posts