Road Accident: ਬੱਸਾਂ ਦੇ ਸੜਕ ਹਾਦਸੇ ’ਚ 4 ਸ਼ਰਧਾਲੂਆਂ ਦੀ ਮੌਤ 'ਤੇ ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ

ਜ਼ਖ਼ਮੀਆਂ ਦੇ ਇਲਾਜ ਵਿੱਚ ਕੋਈ ਕਸਰ ਨਾ ਛੱਡਣ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਡੂੰਘੀ ਹਮਦਰਦੀ

Satinder Mathur  Picture
Published On

Road Accident: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)| ਨੌਸ਼ਹਿਰਾ ਪੰਨੂਆਂ ਨੇੜੇ ਤੀਰਥ ਯਾਤਰਾ 'ਤੇ ਜਾ ਰਹੀਆਂ ਬੱਸਾਂ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇਸ ਭਿਆਨਕ ਹਾਦਸੇ ਵਿੱਚ 4 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਹੈ। ਇਸ ਘਟਨਾ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਨੌਸ਼ਹਿਰਾ ਪੰਨੂਆਂ ਨੇੜੇ ਤੀਰਥ ਯਾਤਰਾ ਦੀਆਂ ਬੱਸਾਂ ਦੇ ਹਾਦਸਾਗ੍ਰਸਤ ਹੋਣ ਦੀ ਬੇਹੱਦ ਦੁਖਦਾਈ ਖ਼ਬਰ ਮਿਲੀ ਹੈ। ਇਸ ਭਿਆਨਕ ਹਾਦਸੇ ਵਿੱਚ ਚਾਰ ਸ਼ਰਧਾਲੂਆਂ ਦੀ ਜਾਨ ਜਾਣ ਦੀ ਖ਼ਬਰ ਸੁਣ ਕੇ ਉਨ੍ਹਾਂ ਦਾ ਮਨ ਬਹੁਤ ਉਦਾਸ ਹੈ।

ਇਹ ਵੀ ਪੜ੍ਹੋ: Robbery Gang Arrest: ਕੋਟਕਪੂਰਾ ਪੁਲਿਸ ਵੱਲੋਂ ਲੁੱਟਾਂ-ਖੋਹਾਂ ਦੀ ਯੋਜਨਾ ਬਣਾ ਰਹੇ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਇਲਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣੀ ਚਾਹੀਦੀ ਅਤੇ ਉਨ੍ਹਾਂ ਨੂੰ ਹਰ ਸੰਭਵ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦੀ ਇਸ ਔਖੀ ਘੜੀ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟਾਈ। ਇਸ ਦੇ ਨਾਲ ਹੀ ਉਨ੍ਹਾਂ ਵਾਹਿਗੁਰੂ ਜੀ ਅੱਗੇ ਅਰਦਾਸ ਕੀਤੀ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਸ਼ਰਧਾਲੂ ਜਲਦ ਸਿਹਤਯਾਬ ਹੋਣ।

Comments

Post Your Comment

About The Author

Related Posts