Mawan Dhiyan Satkar Yojana: ਮੁੱਖ ਮੰਤਰੀ ਮਾਨ ਨੇ ਔਰਤਾਂ ਨੂੰ ਦਿੱਤਾ ਵੱਡਾ ਤੋਹਫਾ, ਪੈਸੇ ਕੀਤੇ ਟਰਾਂਸਫਰ, ਖਾਤੇ ਕਰੋ ਛੇਤੀ ਚੈੱਕ
ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦੀ ਸ਼ੁਰੂਆਤ ਆਪਣੇ ਗ੍ਰਹਿ ਜ਼ਿਲ੍ਹਾ ਸੰਗਰੂਰ ਦੇ ਧੂਰੀ ਤੋਂ ਕੀਤੀ
Mawan Dhiyan Satkar Yojana: (ਸੱਚ ਕਹੂੰ ਨਿਊਜ਼) ਸੰਗਰੂਰ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਔਰਤਾਂ ਨੂੰ ਵੱਡਾ ਤੋਹਫਾ ਦਿੰਦਿਆਂ ਔਰਤਾਂ ਦੇ ਖਾਤਿਆਂ ਵਿੱਚ 1100 ਕਰੋੜ ਰੁਪਏ ਟ੍ਰਾਂਸਫਰ ਕਰ ਦਿੱਤੇ ਹਨ। 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇਹ ਰੁਪਏ ਟ੍ਰਾਂਸਫਰ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦੀ ਸ਼ੁਰੂਆਤ ਆਪਣੇ ਗ੍ਰਹਿ ਜ਼ਿਲ੍ਹਾ ਸੰਗਰੂਰ ਦੇ ਧੂਰੀ ਤੋਂ ਕੀਤੀ। ਇਸ ਵਿੱਚ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ. ਸ਼੍ਰੇਣੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਮਿਲੇ। ਪਹਿਲੀ ਵਾਰ ਸਰਕਾਰ ਨੇ ਇਹ ਰਕਮ 3 ਮਹੀਨਿਆਂ ਲਈ ਇਕੱਠੀ ਦਿੱਤੀ।
ਜਿਸ ਵਿੱਚ ਜਨਰਲ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 3000 ਰੁਪਏ ਅਤੇ ਐਸ.ਸੀ. ਸ਼੍ਰੇਣੀ ਦੀਆਂ ਔਰਤਾਂ ਦੇ ਖਾਤਿਆਂ ਵਿੱਚ 4500 ਰੁਪਏ ਦਿੱਤੇ ਗਏ। ਮੀਟਿੰਗ ਵਿੱਚ ਬੈਠੀ ਇੱਕ ਔਰਤ ਦੇ ਮੋਬਾਈਲ 'ਤੇ 4500 ਰੁਪਏ ਦੇ ਪਹਿਲਾ ਸੁਨੇਹਾ ਆਇਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੱਲ੍ਹ ਤੱਕ 40 ਲੱਖ ਔਰਤਾਂ ਰਜਿਸਟਰਡ ਹੋ ਚੁੱਕੀਆਂ ਹਨ। ਔਰਤਾਂ ਨੂੰ ਜੁਲਾਈ, ਅਗਸਤ ਅਤੇ ਸਤੰਬਰ ਲਈ ਇਹ ਰਕਮ ਦਿੱਤੀ ਗਈ ਹੈ। ਦੱਸ ਦੇਈਏ ਕਿ ਜਿਨ੍ਹਾਂ ਦੀ ਰਜਿਸਟ੍ਰੇਸ਼ਨ ਦੇਰੀ ਨਾਲ ਹੋਈ ਹੈ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵੀ ਆਉਣ ਵਾਲੇ ਦਿਨਾਂ ਦੌਰਾਨ ਯੋਜਨਾ ਦੀ ਰਾਸ਼ੀ ਆ ਜਾਵੇਗੀ।