Bhadson News: ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਤਰਖੇੜੀ ਕਲਾਂ ਤੇ ਤਰਖੇੜੀ ਖੁਰਦ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ

ਕਿਹਾ ਬਜ਼ੁਰਗਾਂ ਦੇ ਚਿਹਰਿਆਂ ’ਤੇ ਆਈ ਰੌਣਕ ਸਰਕਾਰ’ ਦੀ ਅਸਲ ਕਮਾਈ

Khushdeep Singh Picture
Published On

Bhadson News: ਭਾਦਸੋਂ (ਸੁਸ਼ੀਲ ਕੁਮਾਰ)। ਨਾਭਾ ਹਲਕੇ ਦੇ ਨੌਜਵਾਨ ਆਗੂ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਲਕੇ ਦੇ ਪਿੰਡ ਤਰਖੇੜੀ ਖੁਰਦ ਤੇ ਤੜਖੇੜੀ ਕਲਾਂ ਤੋਂ ਗੁਰੂ ਧਾਮਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦੇ ਕੇ ਬੱਸ ਰਵਾਨਾ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪਰਮਾਤਮਾ ਦੀ ਅਪਾਰ ਮਿਹਰ ਸਦਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਬਜ਼ੁਰਗ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਰਾਹੀਂ ਪਵਿੱਤਰ ਅਸਥਾਨਾਂ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰ ਰਹੇ ਹਨ। Bhadson News

Read Also : Abhishek Sharma: ਅਭਿਸ਼ੇਕ ਸ਼ਰਮਾ ਨੂੰ ਹਾਈਕੋਰਟ ਤੋਂ ਰਾਹਤ, ਇਤਰਾਜ਼ਯੋਗ ਪੋਸਟ ਤੇ ਲਿੰਕ ਹਟਾਉਣ ਤੋਂ ਬਾਅਦ ਕੀ ਫੈਸਲਾ ਆਇਆ?

ਉਨ੍ਹਾਂ ਕਿਹਾ ਕਿ ਯਾਤਰਾ ਤਹਿਤ ਸ਼ਾਨਦਾਰ ਸਫ਼ਰ, ਰਹਿਣ-ਸਹਿਣ ਤੇ ਖਾਣ-ਪੀਣ ਦੀਆਂ ਸਹੂਲਤਾਂ ਨਾਲ ਸਾਡੇ ਬਜ਼ੁਰਗਾਂ ਦੇ ਚਿਹਰਿਆਂ ’ਤੇ ਆਈ ਰੌਣਕ ਹੀ ਸਰਕਾਰ ਦੀ ਅਸਲ ਕਮਾਈ ਹੈ। ਇਸ ਮੌਕੇ ਪਿੰਡ ਦੇ ਸਰਪੰਚ ਗੁਰਜੰਟ ਸਿੰਘ ਫੌਜੀ ਤਰਖੇੜੀ ਖੁਰਦ, ਭੁਪਿੰਦਰ ਕੌਰ ਸਰਪੰਚ ਤਰਖੇੜੀ ਕਲਾਂ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਗੋਗੀ, ਰਣਜੀਤ ਸਿੰਘ ਰਾਣਾ, ਗੁਰਸੇਵਕ ਸਿੰਘ ਨੰਬਰਦਾਰ, ਰਾਮ ਸਿੰਘ ਪੰਚ ਵੱਲੋਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਸਿਰਪਾਓ ਦੇ ਕੇ ਉਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਿੰਦਰ ਸਿੰਘ ਸਰਪੰਚ ਭੜੀ ਪਨੈਚਾਂ, ਗੁਰਸੇਵਕ ਸਿੰਘ ਜਿੰਦਲਪੁਰ, ਜਸਪ੍ਰੀਤ ਸਿੰਘ ਰਾਇਮਲਮਾਜਰੀ, ਇਕਬਾਲ ਕਾਲਾ, ਰਣਧੀਰ ਸਿੰਘ ਭੜੀ ਆਦਿ ਵੀ ਮੌਜੂਦ ਸਨ।

About The Author

Related Posts