KAP Sinha Latest News: ਮੁੱਖ ਸਕੱਤਰ ਨੇ ਮੰਗੀ ‘ਬਿਨਾਂ ਸ਼ਰਤ ਮੁਆਫ਼ੀ’, ਅੱਗੇ ਤੋਂ ਨਹੀਂ ਹੋਏਗੀ ਇਹੋ ਜਿਹੀ ਗਲਤੀ

ਹਾਈ ਕੋਰਟ ਵਿੱਚ ਪੇਸ਼ ਹੋ ਕੇ ਕਿਹਾ, ਅਦਾਲਤ ਨੂੰ ਗੁੰਮਰਾਹ ਕਰਨ ਦਾ ਨਹੀਂ ਸੀ ਕੋਈ ਇਰਾਦਾ

Satinder Mathur  Picture
Published On

KAP Sinha Latest News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਨਾਲ ਜੁੜੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ ਗਈ ਹੈ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਭਰੋਸਾ ਦਿੱਤਾ ਹੈ ਕਿ ਹੁਣ ਤੋਂ ਬਾਅਦ ਇਹੋ ਜਿਹੀ ਗਲਤੀ ਕਦੇ ਵੀ ਨਹੀਂ ਹੋਏਗੀ ਅਤੇ ਉਨ੍ਹਾਂ ਦਾ ਮਾਨਯੋਗ ਅਦਾਲਤ ਨੂੰ ਗੁੰਮਹਾਰ ਕਰਨ ਦਾ ਕੋਈ ਇਰਾਦਾ ਨਹੀਂ ਸੀ। ਇਸ ਮਾਮਲੇ ਵਿੱਚ ਉਹ ਹੇਠਲੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਲੈ ਕੇ ਹੀ ਆਪਣਾ ਪੱਖ ਰੱਖ ਰਹੇ ਸਨ, ਪਰ ਭਵਿੱਖ ਵਿੱਚ ਉਹ ਖ਼ੁਦ ਸਾਰਾ ਕੁਝ ਚੈੱਕ ਕਰਨ ਤੋਂ ਬਾਅਦ ਹੀ ਹਾਈਕੋਰਟ ਵਿੱਚ ਜਾਣਕਾਰੀ ਦੇਣਗੇ। ਪੰਜਾਬ ਅਤੇ ਹਰਿਆਣਾ ਹਾਈਕੋਰਟ ਕੇਏਪੀ ਸਿਨਹਾ ਤੋਂ ਉਨਾਂ ਦੇ ਬਿਆਨ ਨੂੰ ਝੂਠਾ ਕਰਾਰ ਦਿੰਦਿਆਂ ਅਪਰਾਧਿਕ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਬਾਰੇ ਜਵਾਬ ਮੰਗਿਆ ਸੀ।

ਇਹ ਵੀ ਪੜ੍ਹੋ: Rahul Gandhi Sangrur Rally: ਸੰਗਰੂਰ ਰੈਲੀ ਨੂੰ ਲੈ ਕੇ ਕਾਂਗਰਸ ਦੀ ਅਹਿਮ ਮੀਟਿੰਗ, ਆਗੂਆਂ ਤੇ ਵਰਕਰਾਂ ਨੂੰ ਸੌਂਪੀਆਂ ਗਈਆਂ ਵੱਡੀਆਂ ਜ਼ਿੰਮੇਵਾਰੀਆਂ

    ਜਾਣਕਾਰੀ ਅਨੁਸਾਰ 6 ਅਕਤੂਬਰ ਨੂੰ ਹਾਈਕੋਰਟ ਨੇ ਮੁੱਖ ਸਕੱਤਰ ਦੇ ਪਿਛਲੇ ਬਿਆਨ ’ਤੇ ਸਖ਼ਤ ਟਿੱਪਣੀ ਕਰਦਿਆਂ ਪੁੱਛਿਆ ਸੀ ਕਿ ਉਨ੍ਹਾਂ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ? ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਹਮਣੇ ਇਹ ਕਿਹਾ ਗਿਆ ਸੀ ਕਿ ਡੀਏ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਦਾਇਰ ਵਿਸ਼ੇਸ਼ ਇਜਾਜ਼ਤ ਪਟੀਸ਼ਨ (ਐੱਸਐੱਲਪੀ) ਦੀਆਂ ਖ਼ਾਮੀਆਂ ਦੂਰ ਕਰ ਦਿੱਤੀਆਂ ਗਈਆਂ ਹਨ, ਜਦੋਂਕਿ ਅਸਲ ਵਿੱਚ ਇਹੋ ਜਿਹਾ ਕੁਝ ਵੀ ਨਹੀਂ ਹੋਇਆ ਸੀ। ਜਿਸ ਕਰਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਖ਼ਾਸੀ ਨਰਾਜ਼ਗੀ ਜਾਹਰ ਕੀਤੀ ਗਈ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਸੁਪਰੀਮ ਕੋਰਟ ਦੀ ਰਜਿਸ਼ਟਰੀ ਦੀ ਰਿਪੋਰਟ ਤੋਂ ਪਤਾ ਲੱਗਿਆ ਕਿ ਖ਼ਾਮੀਆਂ ਦੂਰ ਕੀਤੇ ਜਾਣ ਦੀ ਗੱਲ ਸਹੀ ਨਹੀਂ ਸੀ। ਇਸ ਤੋਂ ਬਾਅਦ ਹਾਈਕੋਰਟ ਨੇ ਮੁੱਖ ਸਕੱਤਰ ਦੇ ਬਿਆਨ ’ਤੇ ਸਵਾਲ ਉਠਾਉਂਦਿਆਂ ਉਨਾਂ ਤੋਂ ਜਵਾਬ ਮੰਗਿਆ।

Comments

Post Your Comment

About The Author

Related Posts