Punjab
Grenade Attack Case: ਸੀਆਈ ਜਲੰਧਰ ਤੇ ਬਟਾਲਾ ਪੁਲਿਸ ਨੇ ਗ੍ਰਨੇਡ ਹਮਲੇ ’ਚ ਸ਼ਾਮਲ ਤੀਜ਼ਾ ਮੁਲਜ਼ਮ ਕੀਤਾ ਗ੍ਰਿਫਤਾਰ
ਤਕਨੀਕੀ ਅਤੇ ਖੁਫੀਆ ਜਾਣਕਾਰੀ ਦੀ ਵਰਤੋਂ ਕਰਦਿਆਂ ਪੁਲਿਸ ਟੀਮਾਂ ਨੇ ਦੋਸ਼ੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ
Grenade Attack Case: ਬਟਾਲਾ, (ਹਿੰ.ਸ.)| ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਬਟਾਲਾ ਪੁਲਿਸ ਨਾਲ ਸਾਂਝੇ ਖੁਫੀਆ ਆਪ੍ਰੇਸ਼ਨ ਤਹਿਤ ਉਕਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਤੀਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਰਨਜੀਤ ਸਿੰਘ ਉਰਫ਼ ਬੱਚਾ ਵਾਸੀ ਮੁਰਗੀ ਮੁਹੱਲਾ, ਬਟਾਲਾ ਵਜੋਂ ਹੋਈ ਹੈ। ਇਹ ਕਾਰਵਾਈ, 1 ਅਗਸਤ, 2026 ਨੂੰ ਬਟਾਲਾ ਵਿਖੇ ਪੁਲਿਸ ਚੌਂਕੀ ਅਰਬਨ ਅਸਟੇਟ ’ਤੇ ਹੋਏ ਗ੍ਰਨੇਡ ਹਮਲੇ ਵਿੱਚ ਸ਼ਾਮਲ ਦੋ ਮੁਲਜ਼ਮਾਂ- ਰਾਜਨ ਉਰਫ਼ ਗੁੱਲੂ ਅਤੇ ਇੱਕ ਨਾਬਾਲਗ, ਦੀ ਗ੍ਰਿਫ਼ਤਾਰੀ ਤੋਂ ਕੁਝ ਦਿਨਾਂ ਬਾਅਦ ਸਾਹਮਣੇ ਆਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਕਰਨਜੀਤ ਉਰਫ਼ ਬੱਚਾ ਪੁਰਤਗਾਲ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਮਾਸਟਰਮਾਈਂਡ ਵੱਲੋਂ ਚਲਾਏ ਜਾ ਰਹੇ ਆਈਐਸਆਈ-ਸਮਰਥਿਤ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਹੈ।
ਇਹ ਵੀ ਪੜ੍ਹੋ: Amit Shah News: ਅਮਿਤ ਸ਼ਾਹ ਦਾ ਆਰਬੀਆਈ ਅਤੇ ਸਹਿਕਾਰੀ ਬੈਂਕਾਂ ਨੂੰ ਸੁਨੇਹਾ : ਆਪਸੀ ਵਿਸ਼ਵਾਸ ਖੇਤਰ ਨੂੰ ਮਜ਼ਬੂਤ ਕਰੇਗਾ
ਵਾਰਦਾਤ ਤੋਂ ਬਾਅਦ, ਦੋਸ਼ੀ ਰੂਹਪੋਸ਼ ਹੋ ਗਿਆ ਸੀ ਅਤੇ ਕਥਿਤ ਤੌਰ ’ਤੇ ਰਾਜ ਭਰ ਵਿੱਚ ਪੁਲਿਸ ਅਦਾਰਿਆਂ ’ਤੇ ਅਜਿਹੇ ਹਮਲਿਆਂ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਤਕਨੀਕੀ ਅਤੇ ਖੁਫੀਆ ਜਾਣਕਾਰੀ ਦੀ ਵਰਤੋਂ ਕਰਦਿਆਂ ਪੁਲਿਸ ਟੀਮਾਂ ਨੇ ਦੋਸ਼ੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ । ਡੀਜੀਪੀ ਨੇ ਕਿਹਾ ਕਿ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ, ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਾਇਤਾ ਨੈੱਟਵਰਕਾਂ ਦੀ ਪਛਾਣ ਕਰਨ ਅਤੇ ਸਾਜ਼ਿਸ਼ ਵਿੱਚ ਸ਼ਾਮਲ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਐਫਆਈਆਰਪਹਿਲਾਂ ਹੀ ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਜਾ ਚੁੱਕਾ ਹੈ।